22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਕਾਂਗਰਸੀ ਮਹਿਲਾ ਵਿੰਗ ਦੀ ਪ੍ਰਧਾਨ ਸਰਬਜੀਤ ਕੌਰ ਮੁੱਦਕੀ ਨੇ ਪਹੁੰਚਾਈ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ <br/>

Ad Position 21
No active advertisement
ਹੜ੍ਹ ਪੀੜਤਾਂ ਨੂੰ ਰਾਹਤ ਸਮਗਰੀ ਵੰਡਣ ਸਮੇਂ ਕਾਂਗਰਸ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਮੁੱਦਕੀ, ਬਲਜੀਤ ਕੌਰ ਬੰਗੜ ਅਤੇ ਮਹਿਲਾ ਵਿੰਗ ਦੀਆਂ ਵਰਕਰਾਂ | ਤਸਵੀਰ-ਭੁਪਿੰਦਰ ਸਿੰਘ <br/> 07-09-2025
ਮੁੱਦਕੀ, 6 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬੇ ਦੀ ਵਸਨੀਕ ਅਤੇ ਕਾਂਗਰਸੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਰ ਬਰਾੜ ਮੁੱਦਕੀ ਤੇ ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਦੀ ਪਤਨੀ ਬਲਜੀਤ ਕੌਰ ਬੰਗੜ ਨੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਕੁਦਰਤ ਦੀ ਮਾਰ ਝੱਲ ਰਹੇ ਲੋਕਾਂ ਨੂੰ ਰਾਹਤ ਸਮਗਰੀ ਵੰਡੀ | ਸਰਬਜੀਤ ਕੌਰ ਬਰਾੜ ਮੁੱਦਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਵਰਕਰਾਂ ਖ਼ਾਸਕਰ ਮਹਿਲਾ ਵਿੰਗ ਦੀਆਂ ਵਰਕਰਾਂ ਵਲੋਂ ਲੋਕਾਂ ਦੀ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਮਦਦ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਲੋੜਵੰਦ ਲਈ ਘਰੇਲੂ ਰਾਸ਼ਨ ਤੇ ਖਾਣ ਪੀਣ ਤੇ ਬੱਚਿਆਂ ਅਤੇ ਔਰਤਾਂ ਲਈ ਲੋੜੀਂਦਾ ਸਾਮਾਨ ਪਹੁੰਚਾਇਆ ਜਾ ਰਿਹਾ | ਸਰਬਜੀਤ ਕੌਰ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਮਹਿਲਾ ਵਿੰਗ ਨੇ ਸਮਾਜ ਸੇਵੀ ਸੰਸਥਾਵਾਂ ਜੋ ਹੜ੍ਹ ਪੀੜਤਾਂ ਲਈ ਰਾਹਤ ਸਮਗਰੀ ਤੇ ਪਸ਼ੂਆਂ ਲਈ ਹਰਾ ਚਾਰਾ, ਮਿੱਟੀ (ਬੰਨ੍ਹ ਲਈ) ਪਹੁੰਚਾ ਰਹੀਆਂ ਹਨ, ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਅਤੇ ਹੋਰ ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਸੱਪ ਦੇ ਡੰਗਣ ਨਾਲ ਹੜ੍ਹ ਪੀੜਤ ਵਿਅਕਤੀ ਦੀ ਮੌਤ, ਚਾਰ ਬੱਚਿਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ <br/> ਅਗਲੀ ਖ਼ਬਰ ਜ਼ਮੀਨੀ ਪੱਧਰ 'ਤੇ ਪਹੁੰਚ ਕਰਕੇ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਵਿਧਾਇਕ ਨਰੇਸ਼ ਕਟਾਰੀਆ <br/>
Ad Position 24