29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਡੀ.ਸੀ. ਤੇ ਐੱਸ.ਐੱਸ.ਪੀ. ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ

Ad Position 21
No active advertisement
ਅਜੀਤ ਡੈਸਕ 08-09-2025
ਫਿਰੋਜ਼ਪੁਰ, 7 ਸਤੰਬਰ (ਗੁਰਿੰਦਰ ਸਿੰਘ)-ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਤਾਜ਼ਾ ਸਥਿਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਵਲੋਂ ਅੱਜ ਪਿੰਡ ਦੋਨਾਂ ਤੇਲੂ ਮਲ, ਹਬੀਬ ਵਾਲਾ, ਬਾਰੇ ਕੇ, ਗੱਟੀ ਰਾਜੋ ਕੇ, ਜਲੋ ਕੇ ਸਮੇਤ ਹੁਸੈਨੀ ਵਾਲਾ ਸ਼ਹੀਦੀ ਸਮਾਰਕ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਜਿੱਥੇ ਉਹਨਾਂ ਵਲੋਂ ਪਿੰਡਾਂ ਵਿਚ ਪਹੁੰਚ ਕੇ ਪਾਣੀ ਦੇ ਪੱਧਰ ਦੀ ਤਾਜ਼ਾ ਸਥਿਤੀ ਦਾ ਜਾਇਜ਼ਾ ਲਿਆ ਗਿਆ ਉੱਥੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਵੀ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੰਡਾਂ ਵਿਚ ਲਗਾਤਾਰ ਰਾਹਤ ਕਾਰਜ ਜਾਰੀ ਹਨ | ਸਿਹਤ ਵਿਭਾਗ ਵਲੋਂ ਪਿੰਡਾਂ ਵਿਚ ਮੈਡੀਕਲ ਕੈਂਪ ਲੱਗੇ ਹੋਏ ਹਨ ਤੇ ਪਸ਼ੂ ਪਾਲਣ ਵਿਭਾਗ ਵਲੋਂ ਵੀ ਪਸ਼ੂਆਂ ਦੀ ਦੇਖਭਾਲ ਲਈ ਕੈਂਪ ਲਗਾਏ ਹੋਏ ਹਨ | ਵੱਖ-ਵੱਖ ਟੀਮਾਂ ਰਾਹੀ ਲੋਕਾਂ ਤੱਕ ਰਾਸ਼ਨ ਪਾਣੀ ਦੀ ਸਮਗਰੀ ਪਹੁੰਚਾਉਣ ਦਾ ਕੰਮ ਵੀ ਲਗਾਤਾਰ ਜਾਰੀ ਹੈ | ਇਸ ਤੋਂ ਇਲਾਵਾ ਉਨ੍ਹਾਂ ਵਲੋਂ ਬਾਰੇ ਕੇ ਸਕੂਲ ਵਿਖੇ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਗਿਆ ਜਿੱਥੇ ਉਹਨਾਂ ਠਹਿਰੇ ਲੋਕਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ | ਡਿਪਟੀ ਕਮਿਸ਼ਨਰ ਨੇ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਨੂੰ ਕਿਹਾ ਕਿ ਜਦੋਂ ਤੱਕ ਪਿੰਡਾਂ ਵਿੱਚ ਪਾਣੀ ਹੋਰ ਘੱਟ ਨਹੀਂ ਹੋ ਜਾਂਦਾ ਉਦੋਂ ਤੱਕ ਉਹ ਰਾਹਤ ਕੈਂਪਾਂ ਵਿਚ ਹੀ ਠਹਿਰਨ ਤਾਂ ਜੋ ਕਿਸੇ ਤਰ੍ਹਾਂ ਦੀ ਕੋਈ ਅਣਸੁਖਾਵੀਂ ਵਿਚ ਘਟਨਾ ਨਾ ਵਾਪਰੇ | ਉਨ੍ਹਾਂ ਕਿਹਾ ਕਿ ਰਾਹਤ ਕੇਂਦਰਾਂ ਵਿਚ ਖਾਣ ਪੀਣ ਤੋਂ ਇਲਾਵਾ ਹੋਰ ਸਾਰੀ ਜ਼ਰੂਰੀ ਵਸਤੂਆਂ ਦਾ ਇੰਤਜ਼ਾਮ ਕੀਤਾ ਹੋਇਆ ਹੈ | ਉਹਨਾਂ ਦੱਸਿਆ ਕਿ ਲਗਾਤਾਰ ਪਿੰਡ ਵਾਸੀਆਂ ਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਬੰਨ੍ਹਾਂ 'ਤੇ ਮਜ਼ਬੂਤੀ ਦਾ ਕੰਮ ਵੀ ਕੀਤਾ ਗਿਆ ਹੈ | ਇਸ ਮੌਕੇ ਐੱਸ.ਐੱਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਵਲੋਂ ਐੱਨ.ਡੀ.ਆਰ.ਐੱਫ. ਤੇ ਫ਼ੌਜ ਦੇ ਸਹਿਯੋਗ ਨਾਲ ਪਾਣੀ 'ਚ ਫਸੇ ਵਿਅਕਤੀਆਂ ਨੂੰ ਬਾਹਰ ਕੱਢ ਕੇ ਰਾਹਤ ਕੇਂਦਰ ਵਿਚ ਪਹੁੰਚਾਇਆ ਗਿਆ ਹੈ | ਇੰਨ੍ਹਾਂ ਟੀਮਾਂ ਵਲੋਂ ਘਰ-ਘਰ ਜਾ ਕੇ ਰਾਸ਼ਨ ਪਾਣੀ ਆਦਿ ਵੀ ਲਗਾਤਾਰ ਪਹੁੰਚਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦਿਨ ਰਾਤ ਪੂਰੀ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ ਤੇ ਲੋੜ੍ਹ ਪੈਣ 'ਤੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਹਰ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ | ਇਸ ਮੌਕੇ ਉਨ੍ਹਾਂ ਨਾਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੜ੍ਹ ਦੇ ਪਾਣੀ 'ਚ ਡੁੱਬੇ ਮਿ੍ਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕ ਭੁੱਲਰ ਨੇ ਦਿੱਤਾ 4 ਲੱਖ ਰੁਪਏ ਦਾ ਚੈੱਕ ਅਗਲੀ ਖ਼ਬਰ ਕੁਦਰਤੀ ਕਰੋਪੀ ਨੇ ਸਰਹੱਦ ਨਾਲ ਲੱਗਦੇ ਪਿੰਡਾਂ 'ਚ ਮਚਾਈ ਤਬਾਹੀ
Ad Position 24