29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਹੜ੍ਹ ਦੇ ਪਾਣੀ 'ਚ ਡੁੱਬੇ ਮਿ੍ਤਕ ਗੁਰਮੀਤ ਸਿੰਘ ਦੇ ਪਰਿਵਾਰ ਨੂੰ ਵਿਧਾਇਕ ਭੁੱਲਰ ਨੇ ਦਿੱਤਾ 4 ਲੱਖ ਰੁਪਏ ਦਾ ਚੈੱਕ

Ad Position 21
No active advertisement
ਅਜੀਤ ਡੈਸਕ 08-09-2025
ਮੱਲਾਂਵਾਲਾ, 7 ਸਤੰਬਰ (ਬਲਬੀਰ ਸਿੰਘ ਜੋਸਨ)- ਪਿੰਡ ਟੱਲੀ ਗ਼ੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ ਸੀ | ਪਾਣੀ ਵਿੱਚ ਡੁੱਬਣ ਕਾਰਨ ਅਚਾਨਕ ਹੋਈ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕਰਨ ਲਈ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਮਿ੍ਤਕ ਗੁਰਮੀਤ ਸਿੰਘ ਦੇ ਪਰਿਵਾਰ ਨਾਲ ਮਿਲ ਕੇ ਦੁੱਖ ਸਾਂਝਾ ਕੀਤਾ ਅਤੇ ਪੰਜਾਬ ਸਰਕਾਰ ਵਲੋਂ ਆਰਥਿਕ ਮਦਦ ਵਜੋਂ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਮੱਲਾਂਵਾਲਾ ਦੇ ਪਿੰਡ ਟੱਲੀ ਗ਼ੁਲਾਮ ਦੇ ਰਹਿਣ ਵਾਲੇ ਗੁਰਮੀਤ ਸਿੰਘ ਜੋ ਕਿ ਆਪਣੀ ਪਤਨੀ ਲਈ ਮੈਡੀਕਲ ਕੈਂਪ 'ਚੋਂ ਦਵਾਈ ਲੈਣ ਲਈ ਘਰੋਂ ਨਿਕਲੇ ਸਨ ਪਰ ਸੜਕ ਉੱਤੇ ਪਾਣੀ ਦਾ ਵਹਾਅ ਤੇਜ਼ ਹੋਣ ਕਾਰਨ ਉਹਨਾਂ ਦਾ ਪੈਰ ਫਿਸਲ ਗਿਆ ਤੇ ਪਾਣੀ ਵਿਚ ਡੁੱਬ ਜਾਣ ਕਾਰਨ ਉਹਨਾਂ ਦੀ ਮੌਤ ਹੋ ਗਈ ਸੀ | ਉਹਨਾਂ ਕਿਹਾ ਕਿ ਹਾਲਾਂਕਿ ਪਰਿਵਾਰ ਨੂੰ ਪਿਆ ਇਹ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ ਪਰ ਪਰਿਵਾਰ ਦੀ ਆਰਥਿਕ ਮਦਦ ਲਈ ਉਹਨਾਂ ਨੂੰ 4 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਹੈ | ਉਹਨਾਂ ਕਿਹਾ ਕਿ ਪਰਿਵਾਰ ਦੀ ਇਸ ਦੁੱਖ ਦੀ ਘੜੀ ਵਿਚ ਉਹ ਉਹਨਾਂ ਦੇ ਨਾਲ ਖੜੇ ਹਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਤੇ ਸਰਕਾਰ ਨੂੰ ਗੈਂਗਸਟਰ ਚਲਾ ਰਹੇ : ਕੁਲਬੀਰ ਸਿੰਘ ਜ਼ੀਰਾ ਅਗਲੀ ਖ਼ਬਰ ਡੀ.ਸੀ. ਤੇ ਐੱਸ.ਐੱਸ.ਪੀ. ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ
Ad Position 24