29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਗੁਰੂਹਰਸਹਾਏ ਵਿਖੇ ਨਵੇਂ ਬੀ.ਡੀ.ਪੀ.ਓ. ਪਰਮਿੰਦਰ ਸਿੰਘ ਨੇ ਸੰਭਾਲਿਆ ਚਾਰਜ

Ad Position 21
No active advertisement
ਅਜੀਤ ਡੈਸਕ 08-09-2025
ਗੁਰੂਹਰਸਹਾਏ, 7 ਸਤੰਬਰ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅੰਦਰ ਕੀਤੀਆਂ ਗਈਆਂ ਬਦਲੀਆਂ ਤਹਿਤ ਗੁਰੂਹਰਸਹਾਏ ਵਿਖੇ ਨਵੇਂ ਆਏ ਬੀ.ਡੀ.ਪੀ.ਓ. ਪਰਮਿੰਦਰ ਸਿੰਘ ਨੇ ਦਫ਼ਤਰ ਵਿਖੇ ਪਹੁੰਚ ਕੇ ਕਾਰਜਭਾਰ ਸੰਭਾਲ ਲਿਆ ਹੈ | ਇਸ ਮੌਕੇ ਪੰਚਾਇਤ ਅਫ਼ਸਰ ਦਲਜੀਤ ਸਿੰਘ, ਪੰਚਾਇਤ ਅਫ਼ਸਰ ਰਣਧੀਰ ਸਿੰਘ, ਜੇ.ਈ. ਲਵਸੁਮੀਤ ਸਿੰਘ ਤੇ ਪੰਚਾਇਤ ਸਕੱਤਰ ਮੋਹਨ ਲਾਲ, ਸੁਪਰਡੈਂਟ ਜਤਿੰਦਰ ਸਿੰਘ, ਪੰਚਾਇਤ ਸਕੱਤਰ ਛਿੰਦਰਪਾਲ ਸਿੰਘ, ਪ੍ਰਕਾਸ਼ ਚੰਦ, ਚੰਦਾ ਸਿੰਘ, ਕੰਵਲਜੀਤ ਸਿੰਘ ਆਦਿ ਨੇ ਉਨ੍ਹਾਂ ਨੂੰ ਜੀ ਆਇਆਂ ਕਿਹਾ | ਨਵੇਂ ਆਏ ਬੀ.ਡੀ.ਪੀ.ਓ. ਪਰਮਿੰਦਰ ਸਿੰਘ ਨੇ ਸਮੂਹ ਦਫ਼ਤਰੀ ਸਟਾਫ਼ ਤੇ ਫੀਲਡ ਕਰਮਚਾਰੀਆਂ ਨਾਲ ਜਾਣ ਪਛਾਣ ਕਰਦਿਆਂ ਮੀਟਿੰਗ ਕੀਤੀ ਅਤੇ ਪੰਚਾਇਤਾਂ ਦੇ ਕੰਮਾਂ ਨੂੰ ਪਾਰਦਰਸ਼ੀ ਢੰਗ ਨਾਲ ਕਰਨ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਸਾਹਿਤ ਸਭਾ ਤਲਵੰਡੀ ਭਾਈ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਪੰਜਾਬ ਪੁਲਿਸ ਤੇ ਸਰਕਾਰ ਨੂੰ ਗੈਂਗਸਟਰ ਚਲਾ ਰਹੇ : ਕੁਲਬੀਰ ਸਿੰਘ ਜ਼ੀਰਾ
Ad Position 24