ਮੱਲਾਂਵਾਲਾ, 7 ਸਤੰਬਰ (ਬਲਬੀਰ ਸਿੰਘ ਜੋਸਨ)- ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਐਗਰੋ ਇੰਡਸਟਰੀ ਕਾਰਪੋਰੇਸ਼ਨ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਹੜ੍ਹ ਪ੍ਰਭਾਵਿਤ ਪਿੰਡ ਆਲ਼ੇ ਵਾਲਾ, ਫੱਤੇਵਾਲਾ, ਫ਼ਤਿਹਗੜ੍ਹ ਸਭਰਾ, ਗੱਟਾ ਬਾਦਸ਼ਾਹ ਆਦਿ ਪਿੰਡਾ ਵਿਚ ਜਾ ਕੇ ਲੋਕਾਂ ਦਾ ਹਾਲ ਜਾਣਿਆ ਤੇ ਬੇੜੀ ਰਾਹੀਂ ਰਾਹਤ ਸਮਗਰੀ ਪਹੁੰਚਾਈ ਗਈ ਹੈ | ਚੇਅਰਮੈਨ ਸਮਿੰਦਰ ਸਿੰਘ ਖਿੰਡਾ ਵੱਲੋਂ ਹੜ੍ਹ ਪ੍ਰਭਾਵਿਤ ਇਲਾਕੇ ਦੇ ਪਿੰਡਾਂ ਵਿੱਚ ਜਾ ਕੇ ਪੀੜਤ ਲੋਕਾਂ ਤੱਕ ਪਹੁੰਚ ਕਰਕੇ ਨਿਰੰਤਰ ਸੇਵਾ ਕਾਰਜਾਂ 'ਚ ਜੁਟੇ ਹੋਏ ਹਨ | ਖਿੰਡਾ ਨੇ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਕਰਕੇ ਸਿਰਫ਼ ਆਪਣੀ ਮਿੱਟੀ ਦੇ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਨਿਭਾ ਰਿਹਾ ਹਾਂ |