29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਭੇਦਭਰੇ ਹਾਲਾਤ 'ਚ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

Ad Position 21
No active advertisement
ਅਜੀਤ ਡੈਸਕ 08-09-2025
ਗੁਰੂਹਰਸਹਾਏ, 7 ਸਤੰਬਰ (ਕਪਿਲ ਕੰਧਾਰੀ)- ਸਥਾਨਕ ਬਸਤੀ ਡੇਰਿਆਂ ਵਾਲੀ ਤੋਂ ਥੋੜ੍ਹਾ ਅੱਗੇ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਥਾਣਾ ਮੁਖੀ ਬਲਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਨ੍ਹਾਂ ਨੂੰ ਫ਼ੋਨ 'ਤੇ ਕਿਸੇ ਨੇ ਇਤਲਾਹ ਦਿੱਤੀ ਸੀ ਕਿ ਬਸਤੀ ਡੇਰਿਆਂ ਵਾਲਾ ਤੋਂ ਅੱਗੇ ਟਾਹਲੀ ਦੇ ਕੋਲ ਸੜਕ ਕਿਨਾਰੇ ਇਕ ਨੌਜਵਾਨ ਦੀ ਲਾਸ਼ ਪਈ ਹੈ ਜਿਸ ਤੋਂ ਬਾਅਦ ਉਹ ਤੁਰੰਤ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ ਤੇ ਉਨ੍ਹਾਂ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲਿਆ ਗਿਆ | ਉਨ੍ਹਾਂ ਕਿਹਾ ਕਿ ਹਾਲੇ ਤੱਕ ਮਿ੍ਤਕ ਦੀ ਪਛਾਣ ਨਹੀਂ ਹੋ ਸਕੀ ਤੇ ਨਾ ਹੀ ਉਸ ਦੇ ਮੌਤ ਦੇ ਕਾਰਨਾਂ ਦਾ ਪਤਾ ਚੱਲਿਆ ਹੈ | ਉਨ੍ਹਾਂ ਦੱਸਿਆ ਕਿ ਲਾਸ਼ ਦੇ ਕੋਲੋਂ ਇਕ ਪਲਟੀਨਾ ਮੋਟਰਸਾਈਕਲ ਵੀ ਬਰਾਮਦ ਹੋਇਆ ਹੈ | ਲਾਸ਼ ਨੂੰ ਪਛਾਣ ਲਈ 72 ਘੰਟੇ ਫ਼ਿਰੋਜ਼ਪੁਰ ਵਿਖੇ ਮੋਰਚਰੀ ਵਿਚ ਰੱਖ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਮੈਡਮ ਅਨੁਰਾਧਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨੇ ਪਿੰਡ ਦੂਲੇ ਵਾਲਾ ਵਿਖੇ ਸਿੰਮ ਰਹੇ ਬੰਨ੍ਹ 'ਤੇ ਪਹੁੰਚ ਕੇ ਖਾਲੀ ਗੱਟੇ... ਅਗਲੀ ਖ਼ਬਰ ਸਾਬਕਾ ਸਰਪੰਚ ਅਮਨਦੀਪ ਸਿੰਘ ਆਪਣੇ ਸਾਥੀਆਂ ਨਾਲ ਮਿਲ ਕੇ ਬੰਨ੍ਹ ਮਜ਼ਬੂਤ ਕਰਨ 'ਚ ਲੱਗੇ
Ad Position 24