ਜ਼ੀਰਾ, 7 ਸਤੰਬਰ (ਰਜਨੀਸ਼ ਕਥੂਰੀਆ)-ਸੰਤ ਕਬੀਰ ਕਾਲਜ, ਜ਼ੀਰਾ ਵਿਖੇ ਚੇਅਰਮੈਨ ਗੁਰਚਰਨ ਸਿੰਘ ਅਤੇ ਪ੍ਰਬੰਧਕ ਡਾਕਟਰ ਸੁਖਦੇਵ ਸਿੰਘ ਦੀ ਦੇਖ-ਰੇਖ ਹੇਠ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਆਪਣੇ ਅਧਿਆਪਕਾਂ ਪ੍ਰਤੀ ਸਤਿਕਾਰ ਪ੍ਰਗਟ ਕਰਦਿਆਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਕਵਿਤਾ ਪਾਠ, ਭਾਸ਼ਣ ਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਕੀਤੀ | ਪਿ੍ੰਸੀਪਲ ਡਾ.ਵੀਰਪਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਸਮਾਜ ਦੇ ਮਾਰਗ ਦਰਸ਼ਕ ਹੁੰਦੇ ਹਨ ਜੋ ਵਿਦਿਆਰਥੀਆਂ ਦੀ ਜ਼ਿੰਦਗੀ ਨੂੰ ਰੌਸ਼ਨ ਰੌਸ਼ਨ ਭਵਿੱਖ ਵੱਲ ਲੈ ਜਾਂਦੇ ਹਨ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਐੱਮ.ਡੀ. ਡਾ. ਸੁਖਦੇਵ ਸਿੰਘ ਨੇ ਵੀ ਅਧਿਆਪਕਾਂ ਦੀ ਮਹੱਤਤਾ ਬਾਰੇ ਵਿਚਾਰ ਪ੍ਰਗਟ ਕੀਤੇ ਤੇ ਸਾਰੇ ਸਟਾਫ਼ ਨੂੰ ਵਧਾਈ ਦਿੱਤੀ | ਪ੍ਰੋਗਰਾਮ ਦੇ ਅੰਤ ਵਿਚ ਵਿਦਿਆਰਥੀਆਂ ਵਲੋਂ ਅਧਿਆਪਕਾਂ ਨੂੰ ਸਨਮਾਨਿਤ ਕਰਦੇ ਹੋਏ ਯਾਦਗਾਰੀ ਪਲਾਂ ਨੂੰ ਤਸਵੀਰਾਂ 'ਚ ਕੈਦ ਕੀਤਾ ਗਿਆ |