29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਸੰਯੁਕਤ ਸਮਾਜ ਮੋਰਚਾ ਵਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਲੋਕਾਂ ਦੀ ਕੀਤੀ ਜਾ ਰਹੀ ਹਰ ਪੱਖੋਂ ਮਦਦ: ਅਨਜਾਨ

Ad Position 21
No active advertisement
ਅਜੀਤ ਡੈਸਕ 08-09-2025
ਫ਼ਿਰੋਜ਼ਪੁਰ 7 ਸਤੰਬਰ (ਕੁਲਬੀਰ ਸਿੰਘ ਸੋਢੀ)- ਸੰਯੁਕਤ ਸਮਾਜ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਅਨਜਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਲੋਕ ਹੜ੍ਹਾਂ ਦੀ ਪਈ ਮਾਰ ਨਾਲ ਜਿੱਥੇ ਘਰੋ ਬੇਘਰ ਹੋ ਗਏ ਉੱਥੇ ਪਸ਼ੂ ਪਾਣੀਆਂ 'ਚ ਰੁੜ੍ਹ ਗਏ ਜਿਸ ਨਾਲ ਵਧੇਰੇ ਲੋਕਾਂ ਦਾ ਕਾਰੋਬਾਰ ਖ਼ਤਮ ਹੋ ਗਿਆ | ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਾਕਾਮੀਆਂ ਉਦੋਂ ਸਾਹਮਣੇ ਆਈਆਂ ਜਦੋਂ ਲੋਕਾਂ ਨੂੰ ਬੰਨ੍ਹ ਮਜ਼ਬੂਤ ਕਰਨ ਲਈ ਆਪ ਮੁਹਾਰੇ ਪਹੁੰਚਣਾ ਪਿਆ ਜਿਨ੍ਹਾਂ ਵਲੋਂ ਸੰਗਤ ਦੇ ਸਹਿਯੋਗ ਨਾਲ ਪਾਣੀਆਂ ਨੂੰ ਠੱਲ੍ਹ ਪਾਉਣ ਦੀ ਕੋਸ਼ਿਸ਼ ਕੀਤੀ ਗਈ | ਅਨਜਾਨ ਨੇ ਅੱਗੇ ਕਿਹਾ ਕਿ ਜਿਸ ਦਿਨ ਦੇ ਪੰਜਾਬ ਦੇ ਹਾਲਤ ਖ਼ਰਾਬ ਹੋਏ ਹਨ, ਸੰਯੁਕਤ ਸਮਾਜ ਮੋਰਚੇ ਦੀ ਟੀਮ ਵਲੋਂ ਵੀ ਪ੍ਰਭਾਵਿਤ ਖੇਤਰਾਂ ਵਿਚ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਹੜ੍ਹ ਦੀ ਮਾਰ ਹੇਠਾਂ ਆਏ ਲੋਕਾਂ ਦੀ ਮਦਦ ਕੀਤੀ ਜਾ ਸਕੇ | ਉਨ੍ਹਾਂ ਦੱਸਿਆ ਕਿ ਟੀਮ ਵਲੋਂ ਪਸ਼ੂਆਂ ਦਾ ਚਾਰਾ, ਦਵਾਈਆਂ, ਖਾਣ ਪੀਣ ਵਾਲੀ ਰਸਦ ਤੇ ਹੋਰ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਜੋ ਲੋੜੀਂਦੀ ਹੈ | ਇਸ ਸਮੇਂ ਉਨ੍ਹਾਂ ਨਾਲ ਗੁਰਪਿੰਦਰ ਸਿੰਘ, ਸੁਖਚੈਨ ਸਿੰਘ ਖਾਈ, ਜਸਵੰਤ ਸਿੰਘ, ਹਰਜੀਤ ਸਿੰਘ, ਸਤਨਾਮ ਸਿੰਘ ਸਰਪੰਚ (ਸਾਬਕਾ), ਗੁਰਪ੍ਰੀਤ ਸਿੰਘ ਕੁੱਲ, ਸਤਨਾਮ ਸਿੰਘ ਲੰਡਾ, ਅਮਰਦੀਪ ਸਿੰਘ, ਧਰਮ ਸਿੰਘ ਭੁੱਲਰ, ਲਵਦੀਪ ਸਿੰਘ ਭੁੱਲਰ, ਗੁਰਜੀਤ ਸਿੰਘ ਲਾਹੋਰੀਆ, ਕਲੱਬ ਪ੍ਰਧਾਨ ਮਨਜੀਤ ਸਿੰਘ ਸੋਨੀ, ਕਰਮਜੀਤ ਸਿੰਘ ਧੰਜੂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਮਦੋਟ ਵਿਖੇ ਬਾਬਾ ਖਾਟੂ ਸ਼ਿਆਮ ਦਾ ਮੂਰਤੀ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਵਿਖੇ ਅਧਿਆਪਕ ਦਿਵਸ ਮਨਾਇਆ
Ad Position 24