29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2025

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਪਿੰਡ ਲਹਿਰਾ ਰੋਹੀ ਵਿਖੇ ਇਕਾਈ ਦਾ ਗਠਨ

Ad Position 21
No active advertisement
ਅਜੀਤ ਡੈਸਕ 08-09-2025
ਜ਼ੀਰਾ,7 ਸਤੰਬਰ (ਰਜਨੀਸ਼ ਕਥੂਰੀਆ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵੱਲੋਂ ਬਲਾਕ ਜ਼ੀਰਾ ਦਾ ਵਿਸਥਾਰ ਕਰਨ ਲਈ ਨਵੀਆਂ ਇਕਾਈਆਂ ਬਣਾਈਆਂ ਜਾ ਰਹੀਆਂ ਹਨ | ਇਸੇ ਲੜੀ ਤਹਿਤ ਪਿੰਡ ਲਹਿਰਾ ਰੋਹੀ ਵਿਖੇ ਨਵੀਂ ਇਕਾਈ ਬਣਾਉਣ ਲਈ ਯੂਨੀਅਨ ਦੀ ਇੱਕ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਮਨਸੂਰਦੇਵਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪਿੰਡ ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ | ਮੀਟਿੰਗ ਵਿਚ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਕਿਰਪਾਲ ਸਿੰਘ ਸੋਢੀਵਾਲਾ, ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਸੁਖਮੰਦਰ ਸਿੰਘ ਸ਼ੂਸ਼ਕ, ਗੁਰਵਿੰਦਰ ਸਿੰਘ ਜਨਰਲ ਸਕੱਤਰ ਜ਼ਿਲ੍ਹਾ ਫਿਰੋਜ਼ਪੁਰ, ਬਲਵਿੰਦਰ ਸਿੰਘ ਮਰਖਾਈ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਬਲਵਿੰਦਰ ਸਿੰਘ ਪੈ੍ਰੱਸ ਸਕੱਤਰ ਫਿਰੋਜ਼ਪੁਰ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਸਰਬਸੰਮਤੀ ਨਾਲ ਜਤਿੰਦਰ ਸਿੰਘ ਲਹਿਰਾ ਨੂੰ ਭਾਰਤੀ ਕਿਸਾਨ ਯੂਨੀਅਨ ਇਕਾਈ ਲਹਿਰਾ ਰੋਹੀ ਦਾ ਪ੍ਰਧਾਨ ਚੁਣਿਆ ਗਿਆ | ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਲਹਿਰਾ ਨੂੰ ਮੀਤ ਪ੍ਰਧਾਨ ਬਲਜੀਤ ਸਿੰਘ ਲਹਿਰਾ, ਸਤਪਾਲ ਸਿੰਘ ਲਹਿਰਾ ਤੇ ਗੁਰਦੀਪ ਸਿੰਘ ਲਹਿਰਾ ਜਨਰਲ ਸਕੱਤਰ ਚੁਣੇ ਗਏ ਜਦੋਂਕਿ ਤਲਵਿੰਦਰ ਸਿੰਘ ਲਹਿਰਾ ਖ਼ਜ਼ਾਨਚੀ ਚੁਣੇ ਗਏ | ਇਸ ਦੌਰਾਨ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਫਿਰੋਜ਼ਪੁਰ ਦੇ ਪੈੱ੍ਰਸ ਸਕੱਤਰ ਬਲਵਿੰਦਰ ਸਿੰਘ ਤੇ ਬਲਾਕ ਜ਼ੀਰਾ ਦੇ ਪ੍ਰਧਾਨ ਚਮਕੌਰ ਸਿੰਘ ਮਨਸੂਰਦੇਵਾ ਨੇ ਦੱਸਿਆ ਕਿ ਨਵੀਆਂ ਚੁਣੀ ਗਈ ਇਕਾਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਵੇਗੀ ਤੇ ਆਪਣੇ ਆਸ-ਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰੇਰਿਤ ਕਰੇਗੀ | ਇਸ ਮੌਕੇ ਬਲਦੇਵ ਸਿੰਘ ਬਲਾਕ ਪ੍ਰਧਾਨ ਤਲਵੰਡੀ ਭਾਈ, ਜਸਕਰਨ ਸਿੰਘ ਬਲਾਕ ਪ੍ਰਧਾਨ ਖੋਸਾ ਦਲ ਸਿੰਘ, ਦਲਜੀਤ ਸਿੰਘ ਬੁੱਟਰ ਬਲਾਕ ਪ੍ਰਧਾਨ ਮਖੂ, ਕਰਮਜੀਤ ਸਿੰਘ ਚੋਹਲਾ ਜਰਨਲ ਸਕੱਤਰ ਜ਼ਿਲ੍ਹਾ ਫ਼ਿਰੋਜ਼ਪੁਰ, ਜਗਤਾਰ ਸਿੰਘ ਮੀਤ ਪ੍ਰਧਾਨ ਬਲਾਕ ਜ਼ੀਰਾ, ਤੇਜ਼ ਸਿੰਘ ਜਨਰਲ ਸਕੱਤਰ ਜ਼ੀਰਾ, ਗੁਰਵਿੰਦਰ ਸਿੰਘ ਮਰੂੜ, ਮੈਡਮ ਜਸਪ੍ਰੀਤ ਕੌਰ ਤਲਵੰਡੀ ਭਾਈ, ਤਰਸੇਮ ਸਿੰਘ ਮੀਤ ਪ੍ਰਧਾਨ ਬਲਾਕ ਜ਼ੀਰਾ, ਰਵਿੰਦਰ ਸਿੰਘ ਬਲਾਕ ਪ੍ਰਧਾਨ, ਹਰਬੰਸ ਸਿੰਘ ਕਰਮਿਤੀ ਵਾਲਾ, ਜਗਦੀਪ ਸਿੰਘ ਤਲਵੰਡੀ,ਸੁਰਜੀਤ ਸਿੰਘ ਪ੍ਰਧਾਨ ਤਲਵੰਡੀ, ਸੁਰਜੀਤ ਸਿੰਘ ਚੋਹਲਾ, ਨਸੀਬ ਸਿੰਘ ਜ਼ੀਰਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੰਨ੍ਹਾਂ ਦੀ ਮਜ਼ਬੂਤੀ ਲਈ ਕਾਂਗਰਸ ਨੇਤਾਵਾਂ ਵਲੋਂ ਲੋਕਾਂ ਨਾਲ ਵਾਅਦੇ ਦੀ ਤੁਰੰਤ ਪੂਰਤੀ ਅਗਲੀ ਖ਼ਬਰ ਬਾਰਿਸ਼ ਨਾਲ ਪਿੰਡ ਕੰਧੇ ਸ਼ਾਹ ਵਿਖੇ ਘਰ ਦੀ ਛੱਤ ਡਿੱਗੀ
Ad Position 24