ਜ਼ੀਰਾ, 7 ਸਤੰਬਰ (ਹਰਜੀਤ ਸਿੰਘ ਗਿੱਲ)- ਪੰਜਾਬ ਵਿਚ ਕਈ ਥਾਵਾਂ 'ਤੇ ਆਏ ਹੜ੍ਹਾਂ ਕਾਰਨ ਲੋਕਾਂ ਦੇ ਹੋਏ ਨੁਕਸਾਨ 'ਤੇ ਗਹਿਰੀ ਚਿੰਤਾ ਜਿਤਾਉਂਦਿਆਂ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਨੇ ਕਿਹਾ ਕਿ ਇਨ੍ਹਾਂ ਹੜ੍ਹਾਂ ਨਾਲ ਆਪੋ ਆਪਣੇ ਘਰਾਂ ਵਿਚ ਸੁਖੀ ਵੱਸਦੇ ਲੋਕਾਂ ਦੀ ਜ਼ਿੰਦਗੀ ਇਕ ਵਾਰ ਤਾਂ ਲੀਹੋਂ ਲਹਿ ਚੁੱਕੀ ਹੈ ਜਿਸ ਨੂੰ ਮੁੜ ਤੋਂ ਲੀਹ 'ਤੇ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਪੁਰਜ਼ੋਰ ਕੋਸ਼ਿਸ਼ਾਂ ਜਾਰੀ ਹਨ | ਉਨ੍ਹਾਂ ਕਿਹਾ ਕਿ ਪੀੜਤ ਲੋਕਾਂ ਲਈ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵਲੋਂ ਵੀ ਬਹੁਤ ਯੋਗਦਾਨ ਪਾਇਆ ਜਾ ਰਿਹਾ ਹੈ | ਵਿਧਾਇਕ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿੱਥੇ ਵੀ ਸਾਡੀ ਡਿਊਟੀ ਲਗਾਈ ਹੈ ਉਸ ਨੂੰ ਮੇਰੇ ਵਲੋਂ ਤੇ ਸ਼ੰਕਰ ਕਟਾਰੀਆ ਵੱਲੋਂ ਦਿਨ ਰਾਤ ਇਕ ਕਰ ਕੇ ਜ਼ਿੰਮੇਵਾਰੀ ਨਾਲ ਨਿਭਾਇਆ ਜਾ ਰਿਹਾ ਹੈ | ਉਨ੍ਹਾਂ ਨੇ ਪ੍ਰਕਿਰਤੀ ਕਲੱਬ ਜ਼ੀਰਾ ਵਲੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦਾ ਕੈਂਟਰ ਭੇਜਣ ਲਈ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਇਸ ਮੌਕੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਜੱਜ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ ਜ਼ੀਰਾ, ਦਰਬਾਰਾ ਸਿੰਘ, ਨੰਬਰਦਾਰ ਬਲਜਿੰਦਰ ਸਿੰਘ ਗਿੱਲ, ਗਗਨਦੀਪ ਸਿੰਘ ਸਰਪੰਚ ਮਨਸੂਰਦੇਵਾ, ਤਰਸੇਮ ਸਿੰਘ ਰੂਪ ਸ਼ਹਿਨਸ਼ਾਹ ਪੈਲੇਸ, ਜਸਵੰਤ ਸਿੰਘ, ਜੁਗਰਾਜ ਸਿੰਘ ਵਾੜਾ ਵਰਿਆਮ ਸਿੰਘ ਵਾਲਾ ਕਿਸਾਨ ਕੋਆਰਡੀਨੇਟਰ, ਸਰਪੰਚ ਸੁਖਦੇਵ ਸਿੰਘ ਮਣਕਿਆਂ ਵਾਲੀ ਪ੍ਰਧਾਨ ਸਹਿਕਾਰੀ ਸਭਾ, ਸਰਪੰਚ ਰਾਮ ਸਿੰਘ ਗਿੱਲ ਲੋਂਗੋਦੇਵਾ, ਸਰਬਜੀਤ ਸ਼ਰਮਾ ਤੇ ਮਸਤਾਨ ਸਿੰਘ ਬੂਈਆਂ ਵਾਲਾ ਆਦਿ ਹਾਜ਼ਰ ਸਨ |