05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੁਲਬੀਰ ਸਿੰਘ ਜ਼ੀਰਾ ਦੀ ਅਗਵਾਈ ਹੇਠ 100 ਦੇ ਕਰੀਬ ਮਿੱਟੀ ਦੀਆਂ ਟਰਾਲੀਆਂ ਹੜ੍ਹ ਪ੍ਰਭਾਵਿਤ ਬੰਨ੍ਹ ਨੂੰ ਮਜ਼ਬੂਤ ਕਰਨ ਲਈ ਰਵਾਨਾ <br/>

Ad Position 21
No active advertisement
ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਤੇ ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਮੱਖੂ ਅਨਾਜ ਮੰਡੀ ਤੋਂ ਮਿੱਟੀ ਦੀਆਂ ਲੱਦੀਆਂ ਟਰਾਲੀਆਂ ਰਵਾਨਾ ਕਰਦੇ ਹੋਏ | ਤਸਵੀਰ-ਕੁਲਵਿੰਦਰ ਸਿੰਘ ਸੰਧੂ <br/> 23-09-2025
ਮੱਖੂ, 22 ਸਤੰਬਰ (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)- ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਕਾਂਗਰਸ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਅਨਾਜ ਮੰਡੀ ਮੱਖੂ ਤੋਂ ਹਲਕਾ ਜ਼ੀਰਾ ਦੇ ਹੜ੍ਹ ਪ੍ਰਭਾਵਿਤ ਵਾੜਾ ਕਾਲੀ ਰਾਉਨ ਦੇ ਧੁੱਸੀ ਬੰਨ੍ਹ ਨੂੰ ਮਜ਼ਬੂਤ ਕਰਨ ਲਈ 100 ਦੇ ਕਰੀਬ ਮਿੱਟੀ ਦੀਆਂ ਟਰਾਲੀਆਂ ਰਵਾਨਾ ਕੀਤੀਆਂ ਗਈਆਂ ਜਿਸ ਮੌਕੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਹਰੇਕ ਪਾਰਟੀ ਦੇ ਆਗੂਆਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਧੁੱਸੀ ਬੰਨ੍ਹਾਂ ਨੂੰ ਮਜ਼ਬੂਤ ਕਰਨ ਲਈ ਆਪਣਾ ਯੋਗਦਾਨ ਜ਼ਰੂਰ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੇਕਰ ਬਾਬਾ ਸੁੱਖਾ ਸਿੰਘ ਸਰਹਾਲੀ ਸਾਹਿਬ ਵਾਲੇ ਅਤੇ ਫ਼ੌਜ ਬੰਨ੍ਹਾਂ 'ਤੇ ਨਾ ਪਹੁੰਚਦੇ ਤਾਂ ਹਾਲਾਤ ਇਸ ਤੋਂ ਵੀ ਨਾਜ਼ੁਕ ਬਣ ਜਾਣੇ ਸੀ | ਉਨ੍ਹਾਂ ਵਲੋਂ ਨੌਜਵਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਮਿੱਟੀ ਦੀਆਂ ਟਰਾਲੀਆਂ ਤੇ ਤੋੜੇ ਭਰਨ ਦੀ ਸੇਵਾ ਕਰਨ | ਕੁਲਬੀਰ ਸਿੰਘ ਜ਼ੀਰਾ ਖ਼ੁਦ ਟਰੈਕਟਰ ਚਲਾ ਕੇ ਮਿੱਟੀ ਵਾਲੀਆਂ ਟਰਾਲੀਆਂ ਨਾਲ ਵਾੜਾ ਕਾਲੀ ਰਾਉਨ ਦੇ ਪ੍ਰਭਾਵਿਤ ਬੰਨ੍ਹ ਨੂੰ ਮਜ਼ਬੂਤੀ ਦੇਣ ਲਈ ਰਵਾਨਾ ਹੋਏ | ਇਸ ਮੌਕੇ ਮਿੱਟੀ ਦੀਆਂ ਟਰਾਲੀਆਂ ਰਵਾਨਾ ਕਰਨ ਮੌਕੇ ਸੀਨੀਅਰ ਕਾਂਗਰਸੀ ਆਗੂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ, ਸ਼ਿਵ ਸਾਗਰ ਸ਼ਰਮਾ ਪ੍ਰਧਾਨ ਕਾਂਗਰਸ ਕਮੇਟੀ ਸ਼ਹਿਰੀ ਮੱਖੂ, ਮਹਿੰਦਰ ਮਦਾਨ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਸਾਬਕਾ ਸਰਪੰਚ ਬੋਹੜ ਸਿੰਘ ਸਦਰ ਵਾਲਾ ਸਾਬਕਾ ਪ੍ਰਧਾਨ ਟਰੱਕ ਯੂਨੀਅਨ ਮੱਖੂ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਬਲਾਕ ਪ੍ਰਧਾਨ ਦਿਹਾਤੀ ਮੱਖੂ, ਸਾਬਕਾ ਸਰਪੰਚ ਕਸ਼ਮੀਰ ਸਿੰਘ ਭੁੱਲਰ ਵੱਟੂ ਭੱਟੀ, ਸਾਬਕਾ ਸਰਪੰਚ ਡਾ. ਹਰਪ੍ਰੀਤ ਸਿੰਘ ਗੋਰਾ ਮਰਹਾਣਾ, ਸਾਬਕਾ ਸਰਪੰਚ ਕੁਲਦੀਪ ਸਿੰਘ ਸਸਤੇ ਵਾਲੀ, ਨੰਬਰਦਾਰ ਨਸੀਬ ਸਿੰਘ ਵਿੰਝੋਕੇ ਸੀਨੀਅਰ ਮੀਤ ਪ੍ਰਧਾਨ ਬਲਾਕ ਕਾਂਗਰਸ ਮੱਖੂ, ਅਜੇਦੀਪ ਸਿਆਲ ਮੀਤ ਪ੍ਰਧਾਨ ਬਲਾਕ ਮੱਖੂ, ਰਵੀ ਚੋਪੜਾ ਸਾਬਕਾ ਐਮ.ਸੀ ਮੱਖੂ, ਬਲਬੀਰ ਸਿੰਘ ਮੋਚੀ ਵਾਲਾ ਮੀਤ ਪ੍ਰਧਾਨ ਬਲਾਕ ਮੱਖੂ, ਐਡਵੋਕੇਟ ਵਿਕਰਮ ਸਿੰਘ ਮੀਤ ਪ੍ਰਧਾਨ ਬਲਾਕ ਕਾਂਗਰਸ ਮੱਖੂ, ਨਿਸ਼ਾਨ ਸਿੰਘ ਜੋਗੇਵਾਲਾ, ਕੰਵਲਜੀਤ ਸਿੰਘ ਸੇਠ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੰਭਲਾ ਫਾਊਾਡੇਸ਼ਨ ਵਲੋਂ ਹੜ੍ਹ ਨਾਲ ਨੁਕਸਾਨੀਆਂ ਜ਼ਮੀਨਾਂ ਦੀ ਮੁੜ ਸੰਭਾਲ ਲਈ ਜੰਗੀ ਪੱਧਰ 'ਤੇ ਕੰਮ ਸ਼ੁਰੂ <br/> ਅਗਲੀ ਖ਼ਬਰ ਵਿਧਾਇਕ ਨਰੇਸ਼ ਕਟਾਰੀਆ ਨੇ ਦਾਣਾ ਮੰਡੀ ਮੱਖੂ 'ਚ ਝੋਨੇ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24
No active advertisement