05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸਰਕਾਰ ਵਲੋਂ ਕਰਵਾਈ ਜਾ ਰਹੀ ਆਊਟਸੋਰਸਿੰਗ ਭਰਤੀ ਦੇ ਵਿਰੋਧ 'ਚ 28 ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ- ਵੋਕੇਸ਼ਨਲ ਫ਼ਰੰਟ <br/>

Ad Position 21
No active advertisement
ਅਜੀਤ ਡੈਸਕ 23-09-2025
ਮਮਦੋਟ, 22 ਸਤੰਬਰ (ਰਾਜਿੰਦਰ ਸਿੰਘ ਹਾਂਡਾ)- ਪੰਜਾਬ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਆਦਰਸ਼ਾਂ ਤੋਂ ਪਾਸਾ ਵੱਟ ਲਿਆ | ਸ਼ਹੀਦ ਭਗਤ ਸਿੰਘ ਨੇ ਪੂੰਜੀਵਾਦੀ ਸਰਕਾਰਾਂ ਖ਼ਿਲਾਫ਼ ਲੜਾਈ ਲੜੀ ਸੀ ਪਰ ਚੋਣਾਂ ਤੋਂ ਪਹਿਲਾਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣ ਦਾ ਐਲਾਨ ਵਾਲੀ ਪਾਰਟੀ ਅੱਜ ਸਰਕਾਰੀ ਵਿਭਾਗਾਂ ਨੂੰ ਕਾਰਪੋਰੇਟ ਘਰਾਨਿਆਂ ਦੇ ਹਵਾਲੇ ਕਰਨ ਜਾ ਰਹੀ ਹੈ | ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਸੁਪਨੇ ਦਿਖਾ ਕੇ ਪੰਜਾਬ ਵਿਚ ਸਰਕਾਰ ਤਾਂ ਬਣਾ ਲਈ ਪਰ ਅਜੇ ਤੱਕ ਕਿਸੇ ਵੀ ਕੱਚੇ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ | ਇਹਨਾਂ ਸ਼ਬਦਾ ਦਾ ਪ੍ਰਗਟਾਵਾ ਐਨ.ਐਸ. ਕਿਊ ਵੋਕੇਸ਼ਨਲ ਫਰੰਟ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪ੍ਰਧਾਨ ਗੁਰਦੇਵ ਸਿੰਘ ਗਿੱਲ ਵਲੋਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ 'ਚ ਲੱਗੇ 2633 ਐਨ.ਐੱਸ.ਕਿਊ.ਐਫ਼ ਵੋਕੇਸ਼ਨਲ ਟਰੇਨਰਾਂ ਨੂੰ ਪੱਕਾ ਕਰਨ ਦੀ ਥਾਂ ਦੁਬਾਰਾ ਤੋਂ ਆਊਟਸੋਰਸ ਕੰਪਨੀਆਂ ਦੇ ਹਵਾਲੇ ਕਰਨ ਦਾ ਮੰਦਭਾਗਾ ਫ਼ੈਸਲਾ ਲਿਆ ਹੈ ਜਿਸ ਦੇ ਵਿਰੋਧ ਵਿਚ ਐਨ.ਐੱਸ.ਕਿਊ.ਐਫ਼. ਅਧਿਆਪਕਾਂ ਵਲੋਂ ਮੀਟਿੰਗ ਕੀਤੀ ਗਈ ਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਉਹ ਇਹ ਫ਼ੈਸਲਾ ਵਾਪਸ ਲੈਣ ਨਹੀਂ ਤਾਂ 28 ਸਤੰਬਰ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਰੈਲੀ ਕਰ ਕੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਪੀ. ਖਾਦ ਨਾਲ ਬੇਲੋੜਾ ਸਾਮਾਨ ਦੇਣਾ ਬੰਦ ਕਰਨ ਡੀਲਰ-ਭਾਕਿਯੂ ਲੱਖੋਵਾਲ ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24
No active advertisement