05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਸੀ.ਪੀ.ਆਈ. ਦੇ 25ਵੇਂ ਮਹਾਂ ਸੰਮੇਲਨ 'ਚ ਇੰਪਲਾਈਜ਼ ਫੈਡਰੇਸ਼ਨ ਨੇ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 23-09-2025
ਜ਼ੀਰਾ, 22 ਸਤੰਬਰ (ਪ੍ਰਤਾਪ ਸਿੰਘ ਹੀਰਾ)-ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਦੇ ਸੀਨੀਅਰ ਆਗੂਆਂ ਨੇ ਸੀ.ਪੀ.ਆਈ. ਦੇ 25ਵੇਂ ਮਹਾਂ ਸੰਮੇਲਨ 'ਚ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਲਖਵੀਰ ਸਿੰਘ ਸੁੱਖੇਵਾਲਾ ਦੀ ਅਗਵਾਈ ਹੇਠ ਸ਼ਮੂਲੀਅਤ ਕੀਤੀ | ਜ਼ੋਨ ਆਗੂ ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਸੀ.ਪੀ.ਆਈ. ਦਾ ਮਹਾਂ ਸੰਮੇਲਨ ਅਜਿਹੇ ਸਮੇਂ ਹੋਇਆ, ਜਦੋਂ ਦੇਸ਼ ਦਾ ਮਿਹਨਤਕਸ਼ ਲੋਕਾਂ ਲਈ ਹਾਲਾਤ ਗੰਭੀਰ ਹਨ | ਵਿਸ਼ਵ ਪੱਧਰ 'ਤੇ ਮੰਦੀ ਦਾ ਲਗਾਤਾਰ ਸੰਕਟ ਹੈ, ਪੂੰਜੀਵਾਦੀ, ਕਾਰਪੋਰੇਟ ਤੇ ਸਾਮਰਾਜੀ ਸ਼ਕਤੀਆਂ ਦੇ ਵਧਦੇ ਦਬਦਬੇ ਕਾਰਨ ਹਾਲਾਤ ਦਿਨੋਂ-ਦਿਨ ਖ਼ਰਾਬ ਹੋ ਰਹੇ ਹਨ | ਬਲਕਾਰ ਸਿੰਘ ਭੁੱਲਰ ਨੇ ਕਿਹਾ ਕਿ ਸਾਨੂੰ ਅੱਜ ਸਾਰੀ ਮਜ਼ਦੂਰ ਜਮਾਤ ਨੇ ਮਿਹਨਤਕਸ਼ ਲੋਕਾਂ ਨੂੰ ਇਕੱਠੇ ਹੋ ਕੇ ਸੰਘਰਸ਼ ਕਰਨਾ ਹੋਵੇਗਾ, ਫਿਰ ਸਾਡੇ ਸਾਰੇ ਮਸਲੇ ਹੱਲ ਹੋਣਗੇ | ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਲਖਵੀਰ ਸਿੰਘ ਸੁੱਖੇਵਾਲਾ, ਸੁਖਦੇਵ ਸਿੰਘ ਬੱਗੀ ਪੱਤਨੀ ਪੰਜਾਬ ਆਗੂ, ਸਰਕਲ ਆਗੂ ਸੁਰਜੀਤ ਸਿੰਘ ਗਿੱਲ, ਸਰਕਲ ਆਗੂ ਜਸਵੰਤ ਸਿੰਘ ਸਰਾਂ, ਜ਼ੋਨ ਆਗੂ ਬਲਕਾਰ ਸਿੰਘ ਭੁੱਲਰ ਸ਼ਾਮਿਲ ਹੋਏ |

Ad Position 22
No active advertisement
ਪਿਛਲੀ ਖ਼ਬਰ ਡੀ.ਐੱਸ.ਪੀ. ਦਫ਼ਤਰ ਵਿਖੇ ਧਰਨਾ 24 ਨੂੰ <br/> ਅਗਲੀ ਖ਼ਬਰ ਪਿੰਡ ਵਾੜਾ ਵਰਿਆਮ ਸਿੰਘ ਵਾਲਾ ਲਈ ਚੇਅਰਮੈਨ ਚੰਦ ਸਿੰਘ ਗਿੱਲ ਵਲੋਂ 2 ਲੱਖ ਰੁਪਏ ਦਾ ਚੈੱਕ ਭੇਟ <br/>
Ad Position 24
No active advertisement