02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਸੋਢੀ ਵਾਲਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਜ਼ੀਰਾ, 23 ਸਤੰਬਰ (ਹਰਜੀਤ ਸਿੰਘ ਗਿੱਲ)-ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੋਣ ਕਾਰਨ ਇਸ ਵਲੋਂ ਹੋਰਨਾਂ ਵਰਗਾਂ ਦੇ ਨਾਲ-ਨਾਲ ਕਿਸਾਨਾਂ ਨੂੰ ਸਹੂਲਤਾਂ ਦੇਣ ਲਈ ਵੀ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਸੋਢੀ ਵਾਲਾ ਸਕੱਤਰ ਆਮ ਆਦਮੀ ਪਾਰਟੀ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਝੋਨੇ ਦੀ ਫ਼ਸਲ ਵੇਚਣ ਸਮੇਂ ਕਿਸੇ ਵੀ ਕਿਸਮ ਦੀ ਕੋਈ ਮੁਸ਼ਕਲ ਨਾ ਆਵੇ ਇਸ ਲਈ ਝੋਨੇ ਦੀ ਖ਼ਰੀਦ ਦੇ ਮੰਡੀਆਂ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਬਲਾਕ ਜ਼ੀਰਾ ਦੀਆਂ ਮੰਡੀਆਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਗਰਮੀ ਤੋਂ ਬਚਾਉਣ ਲਈ ਛਾਂ, ਲਾਈਟਾਂ ਅਤੇ ਬਾਥਰੂਮਾਂ ਆਦਿ ਹਰ ਤਰ੍ਹਾਂ ਦੇ ਪ੍ਰਬੰਧਾਂ ਵੱਲ ਧਿਆਨ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਵਾਰ ਝੋਨੇ ਦੀ ਲਵਾਈ ਤੋਂ ਲੈ ਕੇ ਹੁਣ ਤੱਕ ਝੋਨਾ ਪਾਲਨ ਲਈ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਲਈ ਬਿਜਲੀ ਵੀ 8 ਘੰਟੇ ਨਿਰੰਤਰ ਦੇਣ ਦੇ ਨਾਲ ਨਾਲ ਬਹੁਤ ਸਾਰੇ ਖੇਤਾਂ ਵਿਚ ਨਹਿਰੀ ਪਾਣੀ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਕਰਕੇ ਕਿਸਾਨ ਇਸ ਸਰਕਾਰ ਤੋਂ ਬਾਗੋਬਾਗ ਹਨ |

Ad Position 22
No active advertisement
ਪਿਛਲੀ ਖ਼ਬਰ ਨਵਰਾਤਰਿਆਂ ਮੌਕੇ ਲੱਗੀਆਂ ਮਾਂ ਦੇ ਦਰਬਾਰ 'ਤੇ ਰੌਣਕਾਂ <br/> ਅਗਲੀ ਖ਼ਬਰ ਯੂ.ਕੇ ਤੋਂ ਗੁਰਸਿੱਖ ਪੰਜਾਬੀ ਪਰਿਵਾਰ ਹੜ੍ਹ ਪੀੜਤ ਪਰਿਵਾਰਾਂ ਕੋਲ ਪਹੁੰਚਿਆ <br/>
Ad Position 24