140 ਕਿੱਲੋ ਲਾਹਣ ਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ
ਅਜੀਤ ਡੈਸਕ
24-09-2025
ਮੱਲਾਂਵਾਲਾ, 23 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਵੱਡੀ ਸਫਲਤਾ ਹਾਸਿਲ ਕਰਦਿਆਂ 140 ਕਿੱਲੋ ਲਾਹਣ ਅਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਇਕ ਮੁਲਜ਼ਮ ਖ਼ਿਲਾਫ਼ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਕਰਨੈਲ ਸਿੰਘ ਨੇ ਦੱਸਿਆ ਕਿ ਜਦ ਉਹ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ 'ਤੇ ਰਵਾਨਾ ਸੀ ਤਾਂ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਇਕ ਵਿਅਕਤੀ ਸ਼ਰਾਬ ਵੇਚਣ ਦਾ ਆਦੀ ਹੈ, ਜਿਸ 'ਤੇ ਰੇਡ ਕਰਕੇ ਭਾਰੀ ਮਾਤਰਾ 'ਚ ਲਾਹਣ ਤੇ ਸ਼ਰਾਬ ਬਰਾਮਦ ਹੋ ਸਕਦੀ ਹੈ | ਉਨ੍ਹਾਂ ਦੱਸਿਆ ਕਿ ਕਾਰਵਾਈ ਕਰਦਿਆਂ 140 ਕਿੱਲੋ ਲਾਹਣ ਅਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਮੁਲਜ਼ਮ ਸੋਨੂੰ ਪੁੱਤਰ ਨੱਥੂ ਵਾਸੀ ਬਸਤੀ ਚੰਦੇ ਵਾਲੀ ਕਾਮਲ ਵਾਲਾ ਖ਼ੁਰਦ ਮੱਲਾਂਵਾਲਾ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ |