03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

8 ਗ੍ਰਾਮ ਹੈਰੋਇਨ ਸਮੇਤ 1 ਵਿਅਕਤੀ ਗਿ੍ਫ਼ਤਾਰ

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਜ਼ੀਰਾ, 23 ਸਤੰਬਰ (ਪ੍ਰਤਾਪ ਸਿੰਘ ਹੀਰਾ)-ਪੁਲਿਸ ਥਾਣਾ ਸਦਰ ਜ਼ੀਰਾ ਦੇ ਸਹਾਇਕ ਥਾਣੇਦਾਰ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਜਦ ਪੁਲਿਸ ਪਾਰਟੀ ਤਿਕੋਣੀ ਮੱਲੋ ਕੇ ਭੱਠੇ ਤੋਂ ਕਰੀਬ ਅੱਧਾ ਕਿੱਲੋਮੀਟਰ ਅੱਗੇ ਪੁੱਜੀ ਤਾਂ ਸਾਹਮਣੇ ਲਿੰਕ ਰੋਡ ਦੇ ਇਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਲੱਗਾ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਲਵਪ੍ਰੀਤ ਸਿੰਘ ਉਰਫ਼ ਲੈਂਬਰ ਪੁੱਤਰ ਦਿਲਬਾਗ ਸਿੰਘ ਵਾਸੀ ਮਲਸੀਆਂ ਥਾਣਾ ਸਦਰ ਜ਼ੀਰਾ ਵਜੋਂ ਹੋਈ ਹੈ, ਜਿਸ ਕੋਲੋਂ ਤਲਾਸ਼ੀ ਦੌਰਾਨ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਉਕਤ ਮੁਲਜ਼ਮ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ |

Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਕੋਰਟ ਦੇ ਜੱਜ ਮੈਡਮ ਮਿਸ ਗੁਰਪ੍ਰੀਤ ਕੌਰ ਰੰਧਾਵਾ ਵਲੋਂ ਹੜ੍ਹ ਪੀੜਤ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ 140 ਕਿੱਲੋ ਲਾਹਣ ਤੇ 60 ਬੋਤਲਾਂ ਦੇਸੀ ਸ਼ਰਾਬ ਬਰਾਮਦ
Ad Position 24