03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਹੜ੍ਹਾਂ ਨਾਲ ਹੋਏ ਭਾਰੀ ਨੁਕਸਾਨ ਦੇ ਬਾਵਜੂਦ ਸਿਵਲ ਪ੍ਰਸ਼ਾਸਨ ਨਹੀਂ ਲੈ ਰਿਹਾ ਸਾਰ-ਰਛਪਾਲ ਸਿੰਘ/ ਸੁਖਦੇਵ ਸਿੰਘ <br/>

Ad Position 21
repet_subhas-goyals [Copy P29]
ਅਜੀਤ ਡੈਸਕ 24-09-2025
ਮੱਲਾਂਵਾਲਾ, 23 ਸਤੰਬਰ (ਗੁਰਦੇਵ ਸਿੰਘ/ਸੁਰਜਨ ਸਿੰਘ ਸੰਧੂ/ਬਲਬੀਰ ਸਿੰਘ ਜੋਸਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮੱਲਾਂਵਾਲਾ ਦੇ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ ਅਤੇ ਜ਼ੋਨ ਸਕੱਤਰ ਸੁਖਦੇਵ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਆਏ ਹੜ੍ਹਾਂ ਕਾਰਨ ਕਿਸਾਨ ਅਤੇ ਮਜ਼ਦੂਰ ਬਿਲਕੁਲ ਬਰਬਾਦ ਹੋ ਚੁੱਕੇ ਹਨ, ਪਰ ਵੱਡੇ-ਵੱਡੇ ਦਾਅਵੇ ਕਰਨ ਵਾਲੀ ਪੰਜਾਬ ਸਰਕਾਰ ਦਾ ਸਿਵਲ ਪ੍ਰਸ਼ਾਸਨ ਘੂਕ ਸੁੱਤਾ ਪਿਆ | ਲੋੜਵੰਦਾਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਵਿਚ ਨੁਕਸਾਨੇ ਗਏ ਲੋਕਾਂ ਨੂੰ ਇਕ ਕਰੋੜ ਰੁਪਏ ਦਾ ਮੁਆਵਜ਼ਾ, ਫ਼ਸਲ ਖ਼ਰਾਬ ਪ੍ਰਤੀ ਏਕੜ 70 ਹਜ਼ਾਰ ਰੁਪਏ, ਘਰਾਂ ਦੇ ਹੋਏ ਨੁਕਸਾਨ 'ਤੇ 10 ਲੱਖ ਰੁਪਏ, ਪਸ਼ੂਆਂ ਆਦਿ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਪ੍ਰਤੀ ਜੋ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਰਵੱਈਆ ਚੱਲ ਰਿਹਾ, ਉਸ ਨੂੰ ਵੇਖਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹੇ ਦੀ ਮੀਟਿੰਗ ਕਰਕੇ ਜਲਦੀ ਤਿੱਖਾ ਸੰਘਰਸ਼ ਵਿੱਢੇਗੀ | ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਮੇਲ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਰਣਜੀਤ ਸਿੰਘ, ਜ਼ੋਨ ਖ਼ਜ਼ਾਨਚੀ ਗੁਰਮੁਖ ਸਿੰਘ, ਸਾਹਿਬ ਸਿੰਘ ਦੀਨੇ ਕੇ ਮੀਤ ਪ੍ਰਧਾਨ, ਮੱਸਾ ਸਿੰਘ, ਜੋਗਾ ਸਿੰਘ ਵੱਟੂ ਭੱਟੀ, ਪੈ੍ਰੱਸ ਸਕੱਤਰ ਹਰਦੀਪ ਸਿੰਘ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਰਿਲੀਫ਼ ਵਲੋਂ ਹੜ੍ਹ ਪ੍ਰਭਾਵਿਤਾਂ ਦੀ ਸਹਾਇਤਾ ਅਗਲੀ ਖ਼ਬਰ ਪਰਾਲੀ ਨਾ ਸਾੜਨ ਸੰਬੰਧੀ ਤਹਿਸੀਲਦਾਰ ਗੁਰੂਹਰਸਹਾਏ ਨੇ ਜਾਗਰੂਕਤਾ ਵੈਨ ਨੂੰ ਦਿੱਤੀ ਹਰੀ ਝੰਡੀ <br/>
Ad Position 24