ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ 23 ਨਵੰਬਰ ਨੂੰ ਗੁਰਦੁਆਰਾ ਜ਼ਫ਼ਰਨਾਮਾ ਸਾਹਿਬ ਲੋਹਗੜ੍ਹ (ਦੀਨਾ ਕਾਂਗੜ) ਦੀ ਪਵਿੱਤਰ ਧਰਤੀ ਵਿਖੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਸੋਚ 'ਤੇ ਪਹਿਰਾ ਦੇਣ ਵਾਲੀਆਂ ਧਿਰਾਂ ਤੇ ਭਾਰਤ ਵਿਚ ਘੱਟ ਗਿਣਤੀਆਂ ਦੇ ਬਾਸ਼ਿੰਦਿਆਂ ਦੇ ਆਗੂ ਜਿਨ੍ਹਾਂ 'ਤੇ ਜਬਰ ਤੇ ਜ਼ੁਲਮ ਹੋ ਰਿਹਾ ਹੈ ਤੇ ਬੁੱਧੀਜੀਵੀ ਜੋ ਗੁਰੂ ਸਾਹਿਬ ਦੇ ਫ਼ਲਸਫ਼ੇ ਨਾਲ ਸਹਿਮਤ ਹਨ, ਨੂੰ ਨਾਲ ਲੈ ਕੇ ਵੱਡਾ ਇਕੱਠ ਕਰਕੇ ਮਨਾਇਆ ਜਾਵੇਗਾ | ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਤੇ ਮੈਂਬਰ ਪੀ.ਏ.ਸੀ. ਗੁਰਚਰਨ ਸਿੰਘ ਭੁੱਲਰ ਤੇ ਤੇਜਿੰਦਰ ਸਿੰਘ ਦਿਉਲ ਯੂਥ ਪ੍ਰਧਾਨ ਨੇ ਸਾਂਝੇ ਬਿਆਨ ਵਿਚ ਕਿਹਾ ਕਿ ਸਮਾਗਮ ਵਿਚ ਸ੍ਰੀ ਗੁਰੂ ਤੇਗ ਬਹਾਦਰ ਜੀ ਇਨਸਾਨੀਅਤ ਦੇ ਹਿਤ ਵਿਚ ਦਿੱਤੀ ਕੁਰਬਾਨੀ ਸੰਬੰਧੀ ਦੁਨੀਆ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਉਪਰਾਲਾ ਕੀਤਾ ਜਾਵੇਗਾ | ਭੁੱਲਰ ਤੇ ਦਿਉਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸਬ ਧਰਮਾਂ ਦੇ ਲੋਕਾਂ ਨੂੰ ਬੇਨਤੀ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾਉਣ ਲਈ 23 ਨਵੰਬਰ ਨੂੰ ਨਜ਼ਦੀਕ ਗੁਰਦੁਆਰਾ ਜ਼ਫ਼ਰਨਾਮਾ ਲੋਹਗੜ੍ਹ (ਦੀਨਾ ਕਾਂਗੜ) ਵਿਖੇ ਹਾਜ਼ਰੀ ਲਵਾਈਏ | ਇਸ ਸਮੇਂ ਉਨ੍ਹਾਂ ਨਾਲ ਜਤਿੰਦਰ ਸਿੰਘ ਥਿੰਦ ਮੀਤ ਪ੍ਰਧਾਨ ਯੂਥ ਵਿੰਗ ਤੇ ਜਗਜੀਤ ਸਿੰਘ ਤਾਲਮੇਲ ਸਕੱਤਰ ਯੂਥ, ਗੁਰਵਿੰਦਰ ਸਿੰਘ ਮੁਹਾਲਮ ਯੂਥ ਪ੍ਰਧਾਨ ਫ਼ਿਰੋਜ਼ਪੁਰ ਵੀ ਮੌਜੂਦ ਸਨ |