24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਕੰਪਿਊਟਰ ਅਧਿਆਪਕਾਂ ਵਲੋਂ ਮੁੱਖ ਮੰਤਰੀ ਦਾ ਘਿਰਾਓ 28 ਨੂੰ

Ad Position 21
No active advertisement
ਅਜੀਤ ਡੈਸਕ 25-09-2025
ਜ਼ੀਰਾ, 24 ਸਤੰਬਰ (ਪ੍ਰਤਾਪ ਸਿੰਘ ਹੀਰਾ)- ਪੰਜਾਬ ਸਰਕਾਰ ਦੇ ਕੀਤੇ ਐਲਾਨ ਅਤੇ ਲਿਖਤ ਵਾਅਦਿਆਂ ਤੋਂ ਭੱਜਣ ਦੇ ਰੋਸ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਬੈਨਰ ਹੇਠ 28 ਸਤੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਘਿਰਾਓ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਸੰਧੂ ਅਤੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਬਾਅਦ ਲਗਭਗ 80 ਦੇ ਕਰੀਬ ਮੀਟਿੰਗਾਂ ਸਬ ਕਮੇਟੀ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਅਤੇ ਵਿੱਤ ਵਿਭਾਗ ਦੇ ਆਹਲਾ ਅਫ਼ਸਰਾਂ ਨਾਲ ਜਥੇਬੰਦੀ ਦੀਆਂ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਜਥੇਬੰਦੀ ਦੇ ਪੱਲੇ ਲਾਰਿਆਂ ਤੋਂ ਸਿਵਾਏ ਕੁੱਝ ਨਹੀਂ ਪਾਇਆ | ਜਥੇਬੰਦੀ ਵਲੋਂ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਜੇਕਰ ਸਰਕਾਰ ਜਲਦ ਤੋਂ ਜਲਦ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕਰਦੀ ਤਾਂ ਸੰਘਰਸ਼ ਕੀਤਾ ਜਾਵੇਗਾ | ਜਥੇਬੰਦੀ ਵਲੋਂ 28 ਸਤੰਬਰ ਨੂੰ ਗੁਰੀਲਾ ਢੰਗ ਨਾਲ ਗੁਪਤ ਐਕਸ਼ਨ ਕੀਤਾ ਜਾਵੇਗਾ ਜਿਸ ਦੀ ਪੂਰਨ ਰੂਪ 'ਚ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਜਨਰਲ ਸਕੱਤਰ ਰਵੀਇੰਦਰ ਸਿੰਘ ਗਿੱਲ, ਸਤਨਾਮ ਸਿੰਘ ਧੰਜੂ, ਸਤਨਾਮ ਸਿੰਘ ਸਰਹਾਲੀ, ਸ਼ਮਸ਼ੇਰ ਸਿੰਘ ਗਿੱਲ, ਗਗਨਦੀਪ ਸਿੰਘ ਗਿੱਲ, ਵਿਕਰਮ ਗੁਲਾਟੀ, ਅਜੇ ਕੁਮਾਰ, ਅਸ਼ਵਨੀ ਕੁਮਾਰ, ਜਤਿੰਦਰ ਕੁਮਾਰ ਗੱਖੜ, ਮੁਕੇਸ਼ ਚੌਹਾਨ, ਰੋਹਿਤ ਸ਼ਰਮਾ, ਮਨੀਸ਼ ਕੁਮਾਰ, ਸੰਜੀਵ ਮਨਚੰਦਾ, ਵਿਜੇ ਕੁਮਾਰ, ਦੀਪਕ ਕੱਕੜ, ਮੁਕੇਸ਼ ਚੌਹਾਨ, ਚੇਤਨ ਕੱਕੜ, ਪਿ੍ਤਪਾਲ ਸਿੰਘ, ਹਰਬੰਸ ਸਰਾਰੀ ਆਦਿ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ 5 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਵਿਧਾਇਕ ਦਹੀਯਾ ਵਲੋਂ ਆੜ੍ਹਤੀਆਂ ਤੇ ਰਾਈਸ ਮਿੱਲਰਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਮੀਟਿੰਗ
Ad Position 24