ਫ਼ਿਰੋਜ਼ਪੁਰ, 24 ਸਤੰਬਰ (ਰਾਕੇਸ਼ ਚਾਵਲਾ)- ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਫ਼ਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਲਵਪ੍ਰੀਤ ਸਿੰਘ ਉਰਫ ਲੱਭੀ ਪੁੱਤਰ ਬਲਜੀਤ ਸਿੰਘ ਵਾਸੀ ਕੋਟਲੀ ਕਲਾਂ ਜ਼ਿਲ੍ਹਾ ਮਾਨਸਾ ਨੂੰ ਦੌਰਾਨੇ ਨਾਕਾਬੰਦੀ ਕਾਨਵੈਂਟ ਸਕੂਲ ਵਾਲੇ ਰਸਤੇ ਤੋਂ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪੁਲਿਸ ਨੇ ਦੱਸਿਆ ਕਿ ਉਕਤ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |