24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਫ਼ਿਰੋਜ਼ਪੁਰ ਤੋਂ ਵੰਦੇ ਭਾਰਤ ਪੂਰੇ ਮਾਲਵੇ ਨੂੰ ਦਿੱਲੀ ਨਾਲ ਜੋੜੇਗੀ-ਬੱਬੂ ਭੈਲ/ਲਵੀ ਗਰਗ

Ad Position 21
No active advertisement
ਅਜੀਤ ਡੈਸਕ 25-09-2025
ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਕੇਂਦਰ ਸਰਕਾਰ ਵਲੋਂ ਮਾਲਵੇ ਦੇ ਲੋਕਾਂ ਦੀ ਪਿਛਲੇ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਫ਼ਿਰੋਜ਼ਪੁਰ ਤੋਂ ਦਿੱਲੀ ਤੱਕ ਵੰਦੇ ਭਾਰਤ ਐਕਸਪੈ੍ਰੱਸ ਨੂੰ ਹਰੀ ਝੰਡੀ ਦਿਖਾਉਣ 'ਤੇ ਭਾਜਪਾ ਦੇ ਸੀਨੀਅਰ ਆਗੂ ਜਸਵਿੰਦਰ ਸਿੰਘ ਬੱਬੂ ਭੈਲ ਅਤੇ ਪਵਨ ਕੁਮਾਰ ਗਰਗ ਲਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅਮਿਤ ਸ਼ਾਹ, ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਸੁਨੀਲ ਜਾਖੜ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਫ਼ਿਰੋਜ਼ਪੁਰ ਤੋਂ ਨਵੀਂ ਦਿੱਲੀ ਤੱਕ ਵੰਦੇ ਭਾਰਤ ਪੂਰੇ ਮਾਲਵਾ ਨੂੰ ਦਿੱਲੀ ਨਾਲ ਜੋੜੇਗੀ, ਜਿਸ ਨਾਲ ਇਲਾਕੇ ਦੇ ਰੇਲ ਯਾਤਰੀਆਂ ਲਈ ਬੜੀ ਲਾਭਦਾਇਕ ਸਿੱਧ ਹੋਵੇਗੀ | ਜਸਵਿੰਦਰ ਸਿੰਘ ਬੱਬੂ ਭੈਲ ਅਤੇ ਪਵਨ ਕੁਮਾਰ ਗਰਗ ਲਵੀ ਨੇ ਕੇਂਦਰ ਸਰਕਾਰ ਵਲੋਂ ਜੀ.ਐੱਸ.ਟੀ. ਦੀਆਂ ਦਰਾਂ 'ਚ ਕੀਤੀ ਕਟੌਤੀ 'ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ, ਆਮ ਲੋਕਾਂ, ਵਪਾਰੀਆਂ ਤੇ ਉਦਯੋਗਕਾਰਾਂ ਨੂੰ ਰਾਹਤ ਮਿਲੇਗੀ ਅਤੇ ਇਸ ਨਾਲ ਬਾਜ਼ਾਰ ਵਿਚ ਗਤੀਸ਼ੀਲ ਆਵੇਗੀ ਅਤੇ ਆਰਥਿਕਤਾ ਹੋਰ ਮਜ਼ਬੂਤ ਹੋਵੇਗੀ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਸਰਕਾਰ ਸਦਾ ਹੀ ਆਮ ਜਨਤਾ, ਕਿਸਾਨਾਂ ਅਤੇ ਮੱਧਵਰਗ ਦੇ ਹਿਤਾਂ ਨੂੰ ਪਹਿਲ ਦਿੰਦੀ ਆ ਰਹੀ ਹੈ | ਭੈਲ ਅਤੇ ਗਰਗ ਨੇ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੇ ਵਾਅਦਿਆਂ ਕਰਕੇ ਹੀ ਅੱਜ ਭਾਰਤ ਦੀ ਅਰਥਵਿਵਸਥਾ ਮਜ਼ਬੂਤ ਹੋ ਰਹੀ ਹੈ | ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਮੋਦੀ ਸਰਕਾਰ ਦਾ ਹਰੇਕ ਫ਼ੈਸਲਾ ਵਿਕਾਸਸ਼ੀਲ ਭਾਰਤ ਦੇ ਸੁਪਨੇ ਨੂੰ ਹਕੀਕਤ ਵਿਚ ਬਦਲਣ ਵੱਲ ਉਠਾਇਆ ਗਿਆ ਕਦਮ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਮਾਨਿਓ ਗ੍ਰੰਥ ਚੇਤਨਾ ਦੀਵਾਨ 26, 27 ਤੇ 28 ਨੂੰ ਅਗਲੀ ਖ਼ਬਰ 15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
Ad Position 24