ਜ਼ੀਰਾ, 24 ਸਤੰਬਰ (ਰਜਨੀਸ਼ ਕਥੂਰੀਆ)- ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਦੀ ਅਗਵਾਈ ਹੇਠ ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਖੇ ਐੱਨ.ਐੱਸ.ਐੱਸ. ਵਲੰਟੀਅਰਜ਼ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਇਸ ਦੌਰਾਨ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਤੇ ਐੱਮ.ਡੀ. ਮੈਡਮ ਰਣਜੀਤ ਕੌਰ ਸੰਧੂ ਨੇ ਵਲੰਟੀਅਰਜ਼ ਨਾਲ ਐੱਨ.ਐੱਸ.ਐੱਸ. ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਇਹ ਦਿਨ ਪਹਿਲੀ ਵਾਰ 24 ਸਤੰਬਰ, 1969 ਨੂੰ ਮਨਾਇਆ ਗਿਆ ਸੀ | ਜਦੋਂ ਰਾਸ਼ਟਰੀ ਸੇਵਾ ਯੋਜਨਾ ਦੀ ਸਥਾਪਨਾ ਕੀਤੀ ਗਈ ਉਦੋਂ ਤੋਂ ਲੈ ਕੇ ਇਹ ਦਿਵਸ ਹਰ ਸਾਲ 24 ਸਤੰਬਰ ਨੂੰ ਮਨਾਇਆ ਜਾਂਦਾ ਹੈ | ਇਸ ਮੌਕੇ ਉਨ੍ਹਾਂ ਨੇ ਵਲੰਟੀਅਰਜ਼ ਨੂੰ ਆਪਸ 'ਚ ਰਲ-ਮਿਲ ਕੇ ਰਹਿਣ ਤੇ ਅਨੁਸ਼ਾਸਨ ਦਾ ਪਾਲਨ ਕਰਨ ਲਈ ਪ੍ਰੇਰਿਤ ਕੀਤਾ | ਇਸ ਸਮੇਂ ਪੋਸਟਰ ਮੇਕਿੰਗ, ਸਲੋਗਨ ਰਾਈਟਿੰਗ ਮੁਕਾਬਲੇ ਵੀ ਕਰਵਾਏ ਗਏ | ਪ੍ਰੋਗਰਾਮ ਅਫ਼ਸਰ ਅਮੀਰ ਸਿੰਘ ਤੇ ਮੈਡਮ ਸੁਰਿੰਦਰ ਕੌਰ ਨੇ ਐੱਨ.ਐੱਸ.ਐੱਸ. ਬਾਰੇ ਮੁੱਢਲੀ ਜਾਣਕਾਰੀ ਦਿੱਤੀ ਤੇ ਵਲੰਟੀਅਰਜ਼ ਨੂੰ ਕੈਂਪ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੱਤੀ | ਪਿ੍ੰਸੀਪਲ ਮੈਡਮ ਰਮਨਜੀਤ ਕੌਰ ਨੇ ਬੱਚਿਆਂ ਨੂੰ ਐੱਨ.ਐੱਸ.ਐੱਸ. ਦਾ ਉਦੇਸ਼ 'ਖ਼ੁਦ ਤੋਂ ਪਹਿਲਾ ਤੁਸੀਂ' ਨੂੰ ਹਮੇਸ਼ਾ ਯਾਦ ਰੱਖਣ ਲਈ ਪ੍ਰੇਰਦੇ ਹੋਏ ਕਿਹਾ ਕਿ ਮਨੁੱਖੀ ਸਰੀਰ ਉਹ ਹੈ ਜੋ ਦੂਸਰਿਆਂ ਦੇ ਕੰਮ ਆਏ |