ਫ਼ਿਰੋਜ਼ਪੁਰ, 24 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੁਸੈਨੀਵਾਲਾ ਖੇਤਰ ਦੇ ਨਾਲ ਲੱਗਦੇ 15 ਤੋਂ ਵੱਧ ਸਰਹੱਦੀ ਪਿੰਡਾਂ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ 1900 ਤੋਂ ਵੱਧ ਵਿਦਿਆਰਥੀਆਂ ਦੀ ਮਦਦ ਲਈ ਸਮਾਜ ਸੇਵੀ ਸੰਸਥਾ ਗਿਵ ਐਂਡ ਗਰੋਅ ਫਾਊਾਡੇਸ਼ਨ ਵਲੋਂ ਈਚ ਵਨ ਅਡਾਪਟ ਵਨ' ਮੁਹਿੰਮ ਤਹਿਤ ਸਟੇਸ਼ਨਰੀ ਅਤੇ ਸਕੂਲ ਬੈਗ ਵੰਡਣ ਦੀ ਸ਼ੁਰੂਆਤ ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਤੋਂ ਕੀਤੀ ਗਈ | ਸੰਸਥਾ ਦੇ ਸੰਸਥਾਪਕ ਜਸਜੀਤ ਸਿੰਘ ਮਲਿਕ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਲਈ ਸਟੇਸ਼ਨਰੀ, ਬੈਗ, ਵਰਦੀਆਂ, ਬੂਟਾ ਤੋਂ ਇਲਾਵਾ ਜ਼ਰੂਰਤ ਅਨੁਸਾਰ ਫ਼ੀਸਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉਹਨਾਂ ਕਿਹਾ ਕਿ ਇਹਨਾਂ ਵਿਦਿਆਰਥੀਆਂ ਦੀ ਆਰਥਿਕ ਤੰਗੀ ਨੂੰ ਪੜ੍ਹਾਈ ਵਿਚ ਰੁਕਾਵਟ ਨਹੀਂ ਬਣਨ ਦਿੱਤਾ ਜਾਵੇਗਾ | ਇਸ ਮੌਕੇ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫਸਰ ਨੇ ਗਿਵ ਐਂਡ ਗਰੋਅ ਫਾਉਂਡੇਸ਼ਨ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹੜ੍ਹ ਪ੍ਰਭਾਵਿਤ ਵਿਦਿਆਰਥੀਆਂ ਦੀ ਮਦਦ ਲਈ ਸ਼ੁਰੂ ਕੀਤੀ 'ਈਚ ਵਨ ਅਡਾਪਟ ਵਨ' ਮੁਹਿੰਮ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਹੁਣ ਕਾਫਲਾ ਬਣ ਚੁੱਕੀ ਹੈ | ਇਸ ਤਹਿਤ ਫ਼ਿਰੋਜ਼ਪੁਰ ਦੇ ਸਮੂਹ ਹੜ੍ਹ ਪ੍ਰਭਾਵਿਤ 18 ਪ੍ਰਾਇਮਰੀ ਸਕੂਲ, 3 ਮਿਡਲ ਸਕੂਲ, 2 ਹਾਈ ਸਕੂਲ ਤੇ 2 ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ | ਉੱਘੇ ਸਮਾਜ ਸੇਵੀ ਅਸ਼ੋਕ ਬਹਿਲ ਸੇਵਾ ਮੁਕਤ ਸਕੱਤਰ ਰੈੱਡ ਕਰਾਸ ਨੇ ਇਸ ਮੌਕੇ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਤੋਂ ਇਲਾਵਾ ਸਰਕਾਰੀ ਪ੍ਰਾਇਮਰੀ ਸਕੂਲ ਭੱਖੜਾ, ਗੱਟੀ ਰਹੀਮੇ ਕੇ, ਟੇਂਡੀ ਵਾਲਾ, ਚਾਂਦੀ ਵਾਲਾ, ਖੁੰਦੜ ਗੱਟੀ ਦੇ 10 ਸਕੂਲਾਂ ਤੱਕ ਪਹੁੰਚ ਕੀਤੀ ਤੇ ਬਾਕੀ ਰਹਿੰਦੇ ਸਕੂਲਾਂ ਵਿਚ ਵੀ ਜਲਦ ਸਟੇਸ਼ਨਰੀ ਵੰਡੀ ਜਾਏਗੀ ਤੇ ਭਵਿੱਖ ਵਿਚ ਵੀ ਵਿਦਿਆਰਥੀਆਂ ਦੀ ਮਦਦ ਜਾਰੀ ਰਹੇਗੀ | ਇਸ ਮੌਕੇ ਚੰਡੀਗੜ੍ਹ ਤੋਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸਿੱਖਿਆ ਮਾਹਿਰ ਡਾ. ਕਮਲਜੀਤ ਸਿੰਘ ਸਲੂਜਾ ਨੇ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਪ੍ਰੋਗਰਾਮ ਦੀ ਮਹੱਤਤਾ ਜਾਣੂ ਕਰਾਉਂਦਿਆਂ ਸਕਿਲ ਡਿਵੈਲਪਮੈਂਟ ਦੇ ਅਨੇਕਾਂ ਪ੍ਰੋਗਰਾਮਾਂ ਦੀ ਵਡਮੁੱਲੀ ਜਾਣਕਾਰੀ ਦਿੱਤੀ | ਇਸ ਮੌਕੇ ਗੁਰਰਾਜ ਸਿੰਘ ਮਲਿਕ, ਹਰਜਾਪ ਸਿੰਘ ਮਲਿਕ, ਦਸਮੇਸ਼ ਸਿੰਘ ਸੇਠੀ, ਭੁਪਿੰਦਰ ਸਿੰਘ ਛਾਬੜਾ, ਟੀ.ਐੱਸ. ਬੇਦੀ, ਸਕੂਲ ਇੰਚਾਰਜ ਤਜਿੰਦਰ ਸਿੰਘ, ਹਨੀ ਕੁਮਾਰ ਮੁੱਖ ਅਧਿਆਪਕ, ਪਿ੍ਤਪਾਲ ਸਿੰਘ, ਵਿਸ਼ਾਲ ਗੁਪਤਾ, ਅਰੁਣ ਕੁਮਾਰ ਤੋਂ ਇਲਾਵਾ ਗਿਵ ਐਂਡ ਗਰੋਅ ਫਾਊਾਡੇਸ਼ਨ ਦੇ ਸਮੂਹ ਮੈਂਬਰ ਤੇ ਪਿੰਡ ਦੇ ਸਰਪੰਚ, ਪੰਚ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |