25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ 'ਚ ਮਨਾਇਆ ਵਿਸ਼ਵ ਪੰਜਾਬੀ ਦਿਵਸ

Ad Position 21
No active advertisement
ਅਜੀਤ ਡੈਸਕ 25-09-2025
ਮੁੱਦਕੀ, 24 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਸ਼ਹੀਦ ਗੰਜ ਸੁਸਾਇਟੀ ਫ਼ਾਰ ਹਾਇਰ ਐਜੂਕੇਸ਼ਨ ਮੁੱਦਕੀ ਵਲੋਂ ਚਲਾਈ ਜਾ ਰਹੀ ਸੰਸਥਾ ਸ਼ਹੀਦ ਗੰਜ ਕਾਲਜ ਫ਼ਾਰ ਵੁਮੈਨ ਵਿਚ ਆਪਣਾ ਪੰਜਾਬ ਫਾਉਂਡੇਸ਼ਨ ਤੇ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ਼ ਪੰਜਾਬ ਦੇ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਦੇ ਸੱਦੇ 'ਤੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਦੀਆਂ ਵਿਦਿਆਰਥਣਾਂ ਨੇ ਰੰਗ-ਬਰੰਗੇ ਚਾਰਟ ਤਿਆਰ ਕੀਤੇ, ਬਲੈਕ ਬੋਰਡ ਗੁਰਮੁਖੀ ਅੱਖਰਾਂ ਨਾਲ ਸਜਾਏ ਗਏ | ਪੋ੍ਰਗਰਾਮ ਵਿਚ ਭਾਸ਼ਣਾਂ ਰਾਹੀਂ ਪੰਜਾਬ ਭਾਸ਼ਾ ਬਾਰੇ ਗਿਆਨ ਦਿੱਤਾ ਗਿਆ | ਪੰਜਾਬੀ ਪਹਿਰਾਵੇ ਵਿਚ ਪੂਰਾ ਦਿਨ ਆਪਸੀ ਗੱਲਬਾਤ ਵਿਚ ਅਧਿਆਪਕਾਂ ਤੇ ਵਿਦਿਆਰਥਣਾਂ ਨੇ ਪੂਰੀ ਤੌਰ 'ਤੇ ਪੰਜਾਬੀ ਸ਼ਬਦਾਂ ਦੀ ਵਰਤੋਂ ਕੀਤੀ | ਇਸ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਮਨਾਉਣ ਦਾ ਕਾਰਨ ਇਹ ਸੀ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਮੁੱਢਲੇ ਕਵੀਆਂ ਵਿਚੋਂ ਸਨ | ਇਹ ਦਿਨ ਉਨ੍ਹਾਂ ਦੇ ਜਨਮ ਉਤਸਵ ਨੂੰ ਸਮਰਪਿਤ ਪੰਜਾਬੀ ਦਿਵਸ ਵਜੋਂ ਮਨਾਇਆ ਗਿਆ | ਇਸ ਮੌਕੇ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵਲੋਂ ਆਏ ਕੈਪਟਨ ਕੁਲਦੀਪ ਸਿੰਘ ਨੇ ਵਿਦਿਆਰਥਣਾਂ ਨੂੰ ਪੰਜਾਬੀ ਭਾਸ਼ਾ ਬਾਰੇ ਦੱਸਿਆ | ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਿਆ ਗਿਆ | ਇਸ ਤਰ੍ਹਾਂ ਇਸ ਪੋ੍ਰਗਰਾਮ 'ਚ ਸਮੂਹ ਸਟਾਫ਼ ਵਿਦਿਆਰਥਣਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ |
Ad Position 22
No active advertisement
ਪਿਛਲੀ ਖ਼ਬਰ ਦੋ ਟਰੱਕਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖਮੀ ਅਗਲੀ ਖ਼ਬਰ ਖ਼ਾਲਸਾ ਮਿਸ਼ਨ ਅਕੈਡਮੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪੰਜਾਬੀ ਦਿਵਸ ਮਨਾਇਆ
Ad Position 24