25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਵੰਦੇ ਭਾਰਤ ਐਕਸਪੈ੍ਰੱਸ ਫ਼ਿਰੋਜ਼ਪੁਰ ਲਈ ਵਰਦਾਨ ਸਿੱਧ ਹੋਵੇਗੀ - ਅਵਤਾਰ ਸਿੰਘ ਜ਼ੀਰਾ

Ad Position 21
No active advertisement
ਅਜੀਤ ਡੈਸਕ 25-09-2025
ਜ਼ੀਰਾ, 24 ਸਤੰਬਰ (ਪ੍ਰਤਾਪ ਸਿੰਘ ਹੀਰਾ)- ਫ਼ਿਰੋਜ਼ਪੁਰ ਤੋਂ ਦਿੱਲੀ ਲਈ ਅਕਤੂਬਰ ਮਹੀਨੇ ਤੋਂ ਨਵੀਂ ਸ਼ੁਰੂ ਹੋ ਰਹੀ ਵੰਦੇ ਭਾਰਤ ਐਕਸਪੈ੍ਰੱਸ ਰੇਲਗੱਡੀ ਫ਼ਿਰੋਜ਼ਪੁਰ ਜ਼ਿਲ੍ਹੇ ਲਈ ਵਰਦਾਨ ਸਿੱਧ ਹੋਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਜ਼ੀਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਯਤਨਾਂ ਸਦਕਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਵਾਸੀਆਂ ਦੇ ਪਿਆਰ ਦੇ ਚੱਲਦਿਆਂ ਫ਼ਿਰੋਜ਼ਪੁਰ ਜ਼ਿਲੇ੍ਹ ਤੋਂ ਇਹ ਚੌਥੀ ਨਵੀਂ ਰੇਲਗੱਡੀ ਸ਼ੁਰੂ ਹੋ ਰਹੀ ਹੈ | ਇਸ ਤੋਂ ਪਹਿਲਾਂ ਸ੍ਰੀ ਹਜੂਰ ਸਾਹਿਬ, ਹਰਿਦੁਆਰ ਅਤੇ ਚੰਡੀਗੜ੍ਹ ਲਈ ਨਵੀਆਂ ਰੇਲਗੱਡੀਆਂ ਸ਼ੁਰੂ ਹੋ ਚੁੱਕੀਆਂ ਹਨ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੀਵਾਲੀ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਾਸੀਆਂ ਨੂੰ ਇਹ ਵਿਸ਼ੇਸ਼ ਤੋਹਫ਼ਾ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਹ ਰੇਲਗੱਡੀ ਅਗਲੇ ਮਹੀਨੇ ਸ਼ੁਰੂ ਹੋ ਜਾਵੇਗੀ ਜਿਸ ਦਾ ਰੂਟ ਫ਼ਰੀਦਕੋਟ, ਬਠਿੰਡਾ, ਧੂਰੀ ਵਾਇਆ ਪਟਿਆਲਾ ਹੋਵੇਗਾ | ਇਸ ਨਾਲ ਆਮ ਲੋਕਾਂ ਵਪਾਰੀ ਵਰਗ ਤੇ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ | ਅਵਤਾਰ ਸਿੰਘ ਜ਼ੀਰਾ ਨੇ ਦੱਸਿਆ ਕਿ ਪਿਛਲੇ ਦਿਨੀਂ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰਤੀ ਲਈ ਪ੍ਰਧਾਨ ਮੰਤਰੀ ਵਲੋਂ ਵੱਖ-ਵੱਖ ਟੀਮਾਂ ਨੂੰ ਵਿਸ਼ੇਸ਼ ਤੌਰ 'ਤੇ ਪੰਜਾਬ ਵਿਚ ਭੇਜਿਆ ਜਾ ਰਿਹਾ ਹੈ ਤੇ ਇਨ੍ਹਾਂ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਾਰਤ ਸਰਕਾਰ ਵਲੋਂ ਭਰਪਾਈ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਦੇ ਨਾਲ ਸ਼ਹਿਰੀ ਮੰਡਲ ਪ੍ਰਧਾਨ ਵਿੱਕੀ ਸੂਦ, ਦਿਹਾਤੀ ਮੰਡਲ ਪ੍ਰਧਾਨ ਜਸਵਿੰਦਰ ਸਿੰਘ ਸ਼ਹੀਦ, ਅਮਰੀਕ ਸਿੰਘ ਔਲਖ ਸਾਬਕਾ ਵਾਈਸ ਪ੍ਰਧਾਨ ਨਗਰ ਕੌਂਸਲ ਜ਼ੀਰਾ, ਕਾਰਜ ਸਿੰਘ ਆਹਲਾ ਦਿਹਾਤੀ ਮੰਡਲ ਪ੍ਰਧਾਨ ਮੱਖੂ, ਬਲਦੇਵ ਸਿੰਘ ਸਰਹਾਲੀ, ਹਰਪਿੰਦਰ ਸਿੰਘ ਲਹਿਰਾ ਰੋਹੀ, ਪਵਨ ਕੁਮਾਰ ਬਾਂਸਲ ਸਾਬਕਾ ਵਾਈਸ ਪ੍ਰਧਾਨ ਮਾਰਕੀਟ ਕਮੇਟੀ ਜ਼ੀਰਾ, ਪਵਨ ਸੇਠੀ, ਅਭਿਸ਼ੇਕ ਸਚਦੇਵਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਜ਼ ਫੈਸੀਲੀਟੇਟਰਜ਼ ਸਾਂਝਾ ਮੋਰਚਾ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ, ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
Ad Position 24