ਮਮਦੋਟ, 24 ਸਤੰਬਰ (ਸੁਖਦੇਵ ਸਿੰਘ ਸੰਗਮ/ਰਾਜਿੰਦਰ ਸਿੰਘ ਹਾਂਡਾ)- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਦੇ ਦਿਸ਼ਾ ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਬਲਾਕ ਖੇਤੀਬਾੜੀ ਦਫ਼ਤਰ ਵਲੋਂ ਕਸਬਾ ਮਮਦੋਟ ਦੀ ਖੇਤੀਬਾੜੀ ਸੁਸਾਇਟੀ ਵਿਖੇ ਸੀ.ਆਰ.ਐਮ. ਸਕੀਮ ਅਧੀਨ ਪਰਾਲੀ ਪ੍ਰਬੰਧਨ ਸਬੰਧੀ ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ ਹੈ | ਕੈਂਪ ਦੀ ਸ਼ੁਰੂਆਤ ਕਰਦੇ ਹੋਏ ਬਲਾਕ ਟੈਕਨਾਲੋਜੀ ਮੈਨੇਜਰ ਅਸ਼ਵ ਬਜਾਜ ਵਲੋਂ ਕਿਸਾਨਾਂ ਨੂੰ ਆਉਣ ਵਾਲੇ ਸਮੇਂ ਵਿਚ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਦੀ ਸਾਂਭ ਸੰਭਾਲ ਬਾਰੇ ਦੱਸਿਆ ਗਿਆ, ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਉਹ ਆਪਣੇ ਖੇਤਾਂ ਵਿਚ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੁਪਰ ਸੀਡਰ, ਮਲਚਰ, ਆਰ.ਐਮ.ਬੀ. ਪਲਾਓ, ਹੈਪੀ ਸੀਡਰ, ਸੁਪਰ ਐੱਸ.ਐਮ.ਐੱਸ. ਆਦਿ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ | ਇਸ ਤੋਂ ਹੋਣ ਵਾਲੇ ਧੰੂਏਾ ਨਾਲ ਵਾਤਾਵਰਨ ਦੇ ਨੁਕਸਾਨ ਤੇ ਹੋਣ ਵਾਲੀਆਂ ਗੰਭੀਰ ਬਿਮਾਰੀਆਂ ਬਾਰੇ ਜਾਣੂ ਕਰਵਾਇਆ ਗਿਆ | ਇਸ ਦੇ ਨਾਲ ਹੀ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਮਿੱਟੀ 'ਤੇ ਮਾੜੇ ਪ੍ਰਭਾਵਾਂ ਜਿਵੇਂ ਕਿ ਮਿੱਟੀ ਵਿਚੋਂ ਜ਼ਰੂਰੀ ਖੁਰਕੀ ਤੱਤਾਂ ਨਾਈਟਰੋਜਨ, ਫਾਸਫੋਰਸ, ਪੋਟਾਸ਼ੀਅਮ, ਸਲਫ਼ਰ ਤੇ ਜੈਵਿਕ ਕਾਰਬਨ ਦੇ ਨੁਕਸਾਨ ਬਾਰੇ ਜਾਣਕਾਰੀ ਦਿੰਦਿਆਂ ਤੇ ਸੂਖਮ ਜੀਵਾਂ ਦੀ ਮਿੱਟੀ ਦੇ ਉਪਜਾਊਪਣ ਵਿਚ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ | ਡਾ. ਸੰਦੀਪ ਕੁਮਾਰ ਖੇਤੀਬਾੜੀ ਵਿਕਾਸ ਅਫ਼ਸਰ (ਟਰੇਨਿੰਗ) ਫ਼ਿਰੋਜ਼ਪੁਰ ਨੇ ਕਿਸਾਨਾਂ ਨਾਲ ਮੌਜੂਦਾ ਚੱਲ ਰਹੀ ਖੇਤਾਂ ਦੀ ਸਥਿਤੀ ਬਾਰੇ ਗੱਲ ਕਰਦੇ ਝੋਨੇ ਦੇ ਖੇਤ ਵਿਚ ਆ ਰਹੀਆਂ ਬਿਮਾਰੀਆਂ ਤੇ ਕੀੜੇ ਮਕੌੜਿਆਂ ਦੇ ਹਮਲੇ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਿਆ ਗਿਆ | ਇਸ ਮੌਕੇ ਗੁਰਮੀਤ ਸਿੰਘ, ਪਰਮਿੰਦਰ ਸਿੰਘ ਸਕੱਤਰ ਮਮਦੋਟ, ਜਗਜੀਵਨ ਸਿੰਘ, ਚਿਮਨ ਸਿੰਘ ਸਕੱਤਰ ਹਾਮਦ, ਬਲਜੀਤ ਸਿੰਘ ਮੱਤੜ, ਕਿਸਾਨ ਸੰਪੂਰਨ ਸਿੰਘ, ਸੁਖਦੇਵ ਸਿੰਘ, ਮਨਪ੍ਰੀਤ ਸਿੰਘ, ਉਪਿੰਦਰ ਸਿੰਘ ਪ੍ਰਧਾਨ, ਜਸਵੰਤ ਸਿੰਘ ਆਦਿ ਮੌਜੂਦ ਸਨ |