22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹੜ੍ਹਾਂ ਦੀ ਆੜ 'ਚ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ

Ad Position 21
No active advertisement
ਅਜੀਤ ਡੈਸਕ 26-09-2025
ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਹੜ੍ਹਾਂ ਦੀ ਆੜ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਵਲੋਂ ਆਬਕਾਰੀ ਵਿਭਾਗ ਨਾਲ ਸਾਂਝੇ ਅਪ੍ਰੇਸ਼ਨ ਦੌਰਾਨ ਕੌਮਾਂਤਰੀ ਸਰਹੱਦ ਨੇੜਿਉਂ 32 ਹਜ਼ਾਰ ਲੀਟਰ ਲਾਹਣ ਦਾ ਵੱਡਾ ਜ਼ਖ਼ੀਰਾ ਬਰਾਮਦ ਕੀਤਾ ਹੈ ਜਿਸ ਨੂੰ ਆਬਕਾਰੀ ਨਿਯਮਾਂ ਅਨੁਸਾਰ ਮੌਕੇ 'ਤੇ ਨਸ਼ਟ ਕਰ ਦਿੱਤਾ ਗਿਆ | ਪੁਲਿਸ ਨੇ ਇਸ ਸਬੰਧੀ ਇਕ ਵਿਅਕਤੀ ਨੂੰ ਵੀ ਗਿ੍ਫਤਾਰ ਕੀਤਾ ਹੈ | ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਫਿਰੋਜ਼ਪੁਰ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੜ੍ਹਾਂ ਦੌਰਾਨ ਕੁੱਝ ਗੈਰ ਸਮਾਜੀ ਅਨਸਰਾਂ ਵਲੋਂ ਨਜਾਇਜ਼ ਫ਼ਾਇਦਾ ਉਠਾਉਂਦੇ ਹੋਏ ਦਰਿਆਈਾ ਇਲਾਕੇ ਵਿਚ ਨਜਾਇਜ਼ ਸ਼ਰਾਬ ਦਾ ਧੰਦਾ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡੀ.ਐੱਸ.ਪੀ. ਸਿਟੀ ਸੁਖਵਿੰਦਰ ਸਿੰਘ ਅਤੇ ਆਬਕਾਰੀ ਅਧਿਕਾਰੀ ਰਜਨੀਸ਼ ਬਤਰਾ ਦੀ ਅਗਵਾਈ ਵਿਚ ਪੁਲਿਸ ਵਲੋਂ ਲਗਾਤਾਰ ਨਜ਼ਰ ਰੱਖੀ ਜਾ ਰਹੀ ਸੀ ਜਿਸ ਦੇ ਚੱਲਦਿਆਂ ਅੱਜ ਪੰਜਾਬ ਪੁਲਿਸ ਤੇ ਆਬਕਾਰੀ ਵਿਭਾਗ ਵਲੋਂ ਸਾਂਝੇ ਤੌਰ 'ਤੇ ਸਰਹੱਦੀ ਪਿੰਡ ਚਾਂਦੀ ਵਾਲਾ, ਅਲੀ ਕੇ, ਹਬੀਬ ਕੇ, ਬਗੜ ਦੀ ਮੋਟਰ ਆਦਿ ਥਾਵਾਂ 'ਤੇ 70 ਦੇ ਕਰੀਬ ਮੁਲਾਜ਼ਮਾਂ ਨਾਲ ਕਿਸ਼ਤੀਆਂ ਰਾਹੀਂ ਕੀਤੀ ਛਾਪੇਮਾਰੀ ਦੌਰਾਨ ਦਰਿਆ ਸਤਲੁਜ ਦੇ ਪਾਰ ਹੜ੍ਹ ਦੇ ਪਾਣੀ 'ਚ ਬਣੀ ਟਾਪੂ ਨੁਮਾ ਜਗ੍ਹਾ 'ਤੇ 15 ਤਰਪਾਲਾਂ ਹੇਠ ਢੱਕੀ 32 ਹਜ਼ਾਰ ਲੀਟਰ ਲਾਹਣ ਤੇ ਤੇ 8 ਲੋਹੇ ਦੇ ਡਰੰਮ ਬਰਾਮਦ ਕੀਤੇ | ਉਨ੍ਹਾਂ ਦੱਸਿਆ ਕਿ ਫੜ੍ਹੀ ਗਈ ਲਾਹਣ ਨੂੰ ਆਬਕਾਰੀ ਨਿਯਮਾਂ ਅਨੁਸਾਰ ਮੌਕੇ 'ਤੇ ਨਸ਼ਟ ਕਰ ਦਿੱਤਾ ਗਿਆ | ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵਲੋਂ ਇਸ ਸੰਬੰਧੀ ਕੁਲਦੀਪ ਸਿੰਘ ਵਾਸੀ ਅਲੀ ਕੇ ਥਾਣਾ ਸਦਰ ਫਿਰੋਜ਼ਪੁਰ ਨੂੰ ਗਿ੍ਫਤਾਰ ਕਰਕੇ ਉਸ ਖ਼ਿਲਾਫ਼ ਥਾਣਾ ਸਦਰ ਫਿਰੋਜ਼ਪੁਰ ਵਿਖੇ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਪੁੱਛਗਿੱਛ ਤੋਂ ਬਾਅਦ ਇਸ ਦੇ 4 ਹੋਰ ਸਾਥੀਆਂ ਨੂੰ ਵੀ ਮੁਕੱਦਮੇ ਵਿਚ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਨੂੰ ਵੀ ਜਲਦ ਗਿ੍ਫਤਾਰ ਕਰ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਡੀ. ਐੱਸ. ਪੀ. ਦਫ਼ਤਰ ਗੁਰੂਹਰਸਹਾਏ ਮੂਹਰੇ ਧਰਨਾ <br/> ਅਗਲੀ ਖ਼ਬਰ ਆਕਸਫੋਰਡ ਸਕੂਲ 'ਚ ਵਿਸ਼ਵ ਪੰਜਾਬੀ ਦਿਵਸ ਮਨਾਇਆ
Ad Position 24