22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸੈਂਕੜੇ ਕਿਸਾਨਾਂ ਤੇ ਮਜ਼ਦੂਰਾਂ ਵਲੋਂ ਡੀ. ਐੱਸ. ਪੀ. ਦਫ਼ਤਰ ਗੁਰੂਹਰਸਹਾਏ ਮੂਹਰੇ ਧਰਨਾ <br/>

Ad Position 21
No active advertisement
ਧਰਨੇ ਦੌਰਾਨ ਬੈਠੇ ਕਿਸਾਨ ਤੇ ਮਜ਼ਦੂਰ ਅਤੇ ਧਰਨਾਕਾਰੀਆਂ ਨੂੰ ਭਰੋਸਾ ਦਿਵਾਉਂਦੇ ਹੋਏ ਡੀ.ਐੱਸ.ਪੀ. ਗੁਰੂਹਰਸਹਾਏ | ਤਸਵੀਰਾਂ-ਹਰਚਰਨ ਸਿੰਘ ਸੰਧੂ <br/> 26-09-2025
ਗੁਰੂਹਰਸਹਾਏ, 25 ਸਤੰਬਰ (ਹਰਚਰਨ ਸਿੰਘ ਸੰਧੂ)- ਕਿਸਾਨਾਂ, ਮਜ਼ਦੂਰਾਂ ਦੀਆਂ ਹੱਕੀ ਲੰਬਿਤ ਮੰਗਾਂ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਅਤੇ ਪ੍ਰਧਾਨ ਗੁਰਬਖ਼ਸ਼ ਸਿੰਘ ਦੀ ਅਗਵਾਈ 'ਚ ਵਿਸ਼ਾਲ ਧਰਨਾ ਡੀ.ਐੱਸ.ਪੀ. ਦਫ਼ਤਰ ਗੁਰੂਹਰਸਹਾਏ ਵਿਖੇ ਦਿੱਤਾ ਗਿਆ | ਧਰਨੇ ਨੂੰ ਉਚੇਚੇ ਤੌਰ 'ਤੇ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ, ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਬਾਠ ਨੇ ਦੱਸਿਆ ਕਿ ਭਗਵੰਤ ਮਾਨ ਨੇ ਪੰਜਾਬ ਨੂੰ ਪੁਲਿਸ ਸਟੇਟ ਬਣਾ ਕੇ ਰੱਖ ਦਿੱਤਾ ਹੈ ਅਤੇ ਪੁਲਿਸ ਆਮ ਲੋਕਾਂ ਦੀ ਸੁਰੱਖਿਆ ਦੀ ਬਜਾਏ ਧੱਕੇਸ਼ਾਹੀ ਅਤੇ ਨਾਜਾਇਜ਼ ਪਰਚੇ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ | ਝੂਠੇ ਪਰਚੇ ਰੱਦ ਕਰਾਉਣ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਪੰਜਾਬ ਦੇ ਲੋਕ, ਪੁਲਿਸ ਸਟੇਟ ਨਹੀਂ ਬਣਨ ਦੇਣਗੇ | ਇਸ ਧਰਨੇ ਦੀ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅਖੀਰ ਪੁਲਿਸ ਨੂੰ ਝੁਕਣਾ ਪਿਆ ਤੇ ਝੂਠੇ ਪਰਚੇ ਅਤੇ ਹੋਰ ਮੰਗਾਂ ਮੰਨਣ ਦਾ ਭਰੋਸਾ ਡੀ.ਐੱਸ.ਪੀ. ਵਲੋਂ ਦੇਣ ਉਪਰੰਤ ਦੇਰ ਸ਼ਾਮ ਧਰਨਾ ਸਮਾਪਤ ਕੀਤਾ ਗਿਆ | ਇਸ ਮੌਕੇ ਗੁਰਨਾਮ ਸਿੰਘ, ਬੂਟਾ ਸਿੰਘ, ਅਵਤਾਰ ਸਿੰਘ, ਰਜਿੰਦਰ ਸਿੰਘ ਗੱਬਰ, ਮੰਗਲ ਸਿੰਘ, ਫੁੰਮਣ ਸਿੰਘ, ਮੰਗਲ ਸਿੰਘ, ਪ੍ਰੀਤਮ ਸਿੰਘ, ਪਿਆਰਾ ਸਿੰਘ, ਮਨਜੀਤ ਕੌਰ, ਸੁਰਿੰਦਰ ਕੌਰ, ਹਰਪ੍ਰੀਤ ਕੌਰ ਸਮੇਤ ਸੈਂਕੜੇ ਕਿਸਾਨ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਜ਼ੀਰਾ ਦੇ ਪਿੰਡ ਨਿਜ਼ਾਮਦੀਨ ਵਾਲਾ ਦੀਆਂ ਫ਼ਸਲਾਂ ਦੇ ਨਾਲ ਜ਼ਮੀਨ ਵੀ ਵਹਾ ਕੇ ਲੈ ਗਿਆ ਦਰਿਆ ਅਗਲੀ ਖ਼ਬਰ ਹੜ੍ਹਾਂ ਦੀ ਆੜ 'ਚ ਨਾਜਾਇਜ਼ ਸ਼ਰਾਬ ਕੱਢਣ ਵਾਲਿਆਂ ਖ਼ਿਲਾਫ਼ ਪੁਲਿਸ ਦਾ ਵੱਡਾ ਐਕਸ਼ਨ
Ad Position 24