22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਕਿਸਾਨ ਆਗੂਆਂ ਨੇ ਝੋਨੇ ਦੀ ਫ਼ਸਲ ਦੀ ਖ਼ਰੀਦ ਸੰਬੰਧੀ ਮਾਰਕੀਟ ਕਮੇਟੀ ਦੇ ਚੇਅਰਮੈਨ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 26-09-2025
ਮੱਖੂ, 25 ਸਤੰਬਰ (ਕੁਲਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਜ਼ਿਲ੍ਹਾ ਫ਼ਿਰੋਜਪੁਰ ਦੇ ਬਲਾਕ ਮੱਖੂ ਦੀ ਹਫ਼ਤਾਵਾਰੀ ਮੀਟਿੰਗ ਕੁਲਬੀਰ ਸਿੰਘ ਔਜਲਾ ਪੀਰ ਮੁਹੰਮਦ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਫਿਰੋਜ਼ਪੁਰ ਦੀ ਪ੍ਰਧਾਨਗੀ ਹੇਠ ਅਨਾਜ ਮੰਡੀ ਮੱਖੂ ਵਿਖੇ ਹੋਈ ਜਿਸ ਦੌਰਾਨ ਹੜ੍ਹਾਂ ਦੌਰਾਨ ਪ੍ਰਭਾਵਿਤ ਕਿਸਾਨਾਂ ਦੇ ਸਹਿਯੋਗ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ | ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਪਹੁੰਚੇ ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਸੁਖਦੇਵ ਸਿੰਘ ਅਰਾਈਆਂਵਾਲਾ ਸੂਬਾ ਪ੍ਰਧਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਕੈਪਟਨ ਨਛੱਤਰ ਸਿੰਘ ਵਰਪਾਲ ਨੂੰ ਮੰਗ ਪੱਤਰ ਦਿੰਦਿਆਂ ਕਿਸਾਨਾਂ ਨੂੰ ਝੋਨੇ ਨੂੰ ਵੇਚਣ ਦੌਰਾਨ ਆਉਣ ਵਾਲੀਆਂ ਮੁਸ਼ਕਲਾਂ ਤੋਂ ਜਾਣੂ ਕਰਵਾਇਆ ਤੇ ਮੰਗ ਕੀਤੀ ਕਿ ਮੱਖੂ ਦੀ ਮੁੱਖ ਅਨਾਜ ਮੰਡੀ ਅਤੇ ਆਸ ਪਾਸ ਦੇ ਫੋਕਲ ਪੁਆਇੰਟਾਂ ਵਿੱਚ ਝੋਨਾ ਆਉਣ ਤੋਂ ਪਹਿਲਾਂ ਖ਼ਾਸ ਧਿਆਨ ਰੱਖਦਿਆਂ ਸਫ਼ਾਈ, ਪਾਣੀ, ਲਾਈਟਾਂ, ਬਾਰਦਾਣਾ ਤੇ ਲਿਫ਼ਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਮੰਡੀ ਵਿਚ ਵੇਚਣ ਦੌਰਾਨ ਕੋਈ ਮੁਸ਼ਕਲ ਨਾ ਆਵੇ | ਇਸ ਮੌਕੇ ਕੈਪਟਨ ਨਛੱਤਰ ਸਿੰਘ ਵਰਪਾਲ ਚੇਅਰਮੈਨ ਮਾਰਕੀਟ ਕਮੇਟੀ ਮੱਖੂ, ਪਰਗਟ ਸਿੰਘ ਤਲਵੰਡੀ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਸੁਖਦੇਵ ਸਿੰਘ ਅਰਾਈਆਂਵਾਲਾ ਸੂਬਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ ਪੰਜਾਬ, ਜੋਗਾ ਸਿੰਘ ਨੰਗਲ, ਜੱਗਾ ਸਿੰਘ ਨੰਗਲ, ਡਾ. ਗੁਰਦੇਵ ਸਿੰਘ ਤਲਵੰਡੀ ਮੁੱਖ ਖ਼ਜ਼ਾਨਚੀ, ਕੁਲਬੀਰ ਸਿੰਘ ਅÏਜਲਾ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ, ਗੁਰਵਿੰਦਰ ਸਿੰਘ ਮਾਨ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਿਰੋਜ਼ਪੁਰ, ਅਨੋਖ ਸਿੰਘ ਬੁਰਜ, ਗੁਰਸੇਵਕ ਸਿੰਘ, ਜਥੇਦਾਰ ਅੰਗਰੇਜ਼ ਸਿੰਘ ਪੀਰ ਮੁਹੰਮਦ, ਪਾਲਾ ਸਿੰਘ ਬੁਰਜ, ਰਸ਼ਪਾਲ ਸਿੰਘ ਲੱਲੇ, ਗੁਰਦੀਪ ਸਿੰਘ, ਨਿਰਮਲ ਸਿੰਘ ਗੱਟਾ, ਗੁਰਚਰਨ ਸਿੰਘ ਸ਼ੀਂਹਾਪਾੜੀ, ਲਛਮਣ ਸਿੰਘ ਅਮੀਵਾਲਾ, ਗੁਲਾਬ ਸਿੰਘ ਆਦਿ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਤੇ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਲ ਭਿੱਖਿਆ ਨੂੰ ਰੋਕਣ ਲਈ ਫਿਰ ਸਰਗਰਮ ਹੋਇਆ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ <br/> ਅਗਲੀ ਖ਼ਬਰ ਜ਼ੀਰਾ ਦੇ ਪਿੰਡ ਨਿਜ਼ਾਮਦੀਨ ਵਾਲਾ ਦੀਆਂ ਫ਼ਸਲਾਂ ਦੇ ਨਾਲ ਜ਼ਮੀਨ ਵੀ ਵਹਾ ਕੇ ਲੈ ਗਿਆ ਦਰਿਆ
Ad Position 24