28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਨੇ ਕੇਂਦਰੀ ਜੇਲ੍ਹ ਦਾ ਦੌਰਾ ਕਰ ਸੁਣੀਆਂ ਸਮੱਸਿਆਵਾਂ <br/>

Ad Position 21
No active advertisement
ਅਜੀਤ ਡੈਸਕ 26-09-2025
ਫ਼ਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ ਸੁਮੀਤ ਮਲਹੋਤਰਾ ਵਲੋਂ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਦਾ ਦੌਰਾ ਕੀਤਾ ਗਿਆ | ਇਸ ਮੌਕੇ ਮੈਡਮ ਅਨੁਰਾਧਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜਪੁਰ, ਸੁਪਰਡੈਂਟ, ਵਧੀਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਤੇ ਜੇਲ੍ਹ ਸਟਾਫ਼ ਮੌਜੂਦ ਸੀ | ਇਸ ਦੌਰਾਨ ਜੱਜ ਸਾਹਿਬ ਨੇ ਕੇਂਦਰੀ ਜੇਲ੍ਹ ਵਿਖੇ ਹਵਾਲਾਤੀਆਂ/ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ | ਜੱਜ ਦੇ ਨਾਲ ਸੁਖਦੀਪ ਗੁੰਬਰ ਚੀਫ਼ ਲੀਗਲ ਏਡ ਡਿਫੈਂਸ ਕਾਊਾਸਲ ਸਿਸਟਮ, ਅਸਿਸਟੈਂਟ, ਲੀਗਲ ਏਡ ਡਿਫੈਂਸ ਕਾਊਾਸਲ ਸਿਸਟਮ ਫ਼ਿਰੋਜਪੁਰ ਵੀ ਮੌਕੇ ਤੇ ਹਾਜ਼ਰ ਸਨ | ਜੱਜ ਨੇ ਜੇਲ੍ਹ ਵਿਖੇ ਬਣੀ ਰਸੋਈ ਤੇ ਬਣੇ ਖਾਣੇ ਦਾ ਨਿਰੀਖਣ ਕੀਤਾ | ਇਸ ਤੋਂ ਬਾਅਦ ਜੱਜ ਨੇ ਜਨਾਨਾ ਵਾਰਡ 'ਚ ਹਾਜ਼ਰ ਔਰਤਾਂ ਦੀਆਂ ਸਮੱਸਿਆਵਾਂ ਸੁਣੀਆਂ | ਅੰਤ 'ਚ ਜੱਜ ਨੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਤੇ ਕੈਦੀਆਂ ਨੂੰ ਸੰਬੋਧਨ ਕੀਤਾ | ਇਸ ਮੌਕੇ ਪੈਰਾ ਲੀਗਲ ਵਲੰਟੀਅਰ ਖਿਲਾਰਾ ਸਿੰਘ ਆਪਣੇ ਜੇਲ੍ਹ ਲੀਗਲ ਸਰਵਿਸਿਜ਼ ਕਲੀਨਿਕ ਰਿਕਾਰਡ ਦੇ ਨਾਲ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਦੀ ਦੀਪਾਂਜਲੀ ਸ਼ਰਮਾ ਨੇ ਦੂਜੇ ਸਮੈਸਟਰ 'ਚੋਂ ਹਾਸਲ ਕੀਤਾ ਪੰਜਵਾਂ ਸਥਾਨ <br/> ਅਗਲੀ ਖ਼ਬਰ ਬਿਊਰੋ ਆਫ਼ ਇੰਡੀਅਨ ਸਟੈਂਡਰਡ ਨੇ ਸਰਕਾਰੀ ਬਹੁ-ਤਕਨੀਕੀ ਕਾਲਜ 'ਚ ਕਰਵਾਇਆ ਕੁਆਲਿਟੀ ਕਨੈੱਕਟ ਪ੍ਰੋਗਰਾਮ <br/>
Ad Position 24