ਫ਼ਿਰੋਜ਼ਪੁਰ, 25 ਸਤੰਬਰ (ਗੁਰਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਏ-ਪਲੱਸ ਗ੍ਰੇਡ ਪ੍ਰਾਪਤ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਚੇਅਰਮੈਨ ਨਿਰਮਲ ਸਿੰਘ ਢਿੱਲੋਂ ਦੇ ਅਸ਼ੀਰਵਾਦ ਤੇ ਡਾ. ਅਗਨੀਜ਼ ਢਿੱਲੋਂ ਸੈਕਟਰੀ ਦੇਵ ਸਮਾਜ, ਕਾਲਜ ਚੇਅਰਪਰਸਨ ਦੇ ਉਚਿੱਤ ਮਾਰਗ ਦਰਸ਼ਨ ਤੇ ਡਾ. ਸੰਗੀਤਾ ਪਿ੍ੰਸੀਪਲ ਦੀ ਅਗਵਾਈ ਹੇਠ ਲਗਾਤਾਰ ਤਰੱਕੀ ਦੇ ਰਾਹ 'ਤੇ ਚੱਲ ਰਿਹਾ ਹੈ | ਪੋਸਟ ਗੈ੍ਰਜੂਏਟ ਫਿਜ਼ਿਕਸ ਵਿਭਾਗ ਦੇ ਮੁਖੀ ਡਾ. ਆਸ਼ਾ ਅਰੋੜਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐੱਮ.ਐੱਸ.ਸੀ. ਫਿਜ਼ਿਕਸ (ਦੂਸਰੇ ਸਮੈਸਟਰ) ਦੀ ਪ੍ਰੀਖਿਆ ਦੇ ਐਲਾਨੇ ਨਤੀਜੇ 'ਚ ਕਾਲਜ ਵਿਦਿਆਰਥਣ ਦੀਪਾਂਜਲੀ ਸ਼ਰਮਾ ਨੇ ਪੰਜਵਾਂ ਸਥਾਨ ਹਾਸਿਲ ਕਰਕੇ ਆਪਣਾ, ਮਾਪਿਆਂ ਤੇ ਕਾਲਜ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਪਿ੍ੰਸੀਪਲ ਡਾ: ਸੰਗੀਤਾ ਨੇ ਵਿਦਿਆਰਥਣ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਫਿਜ਼ਿਕਸ ਵਿਭਾਗ ਦੇ ਅਧਿਆਪਕਾਂ ਨੇ ਕਿਹਾ ਕਿ ਦੀਪਾਂਜਲੀ ਸ਼ਰਮਾ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਟਾਪਰ ਲਿਸਟ ਵਿਚ ਉੱਚ ਸਥਾਨ ਪ੍ਰਾਪਤ ਕਰਨਾ ਕਾਲਜ ਲਈ ਬੜੀ ਮਾਣ ਵਾਲੀ ਗੱਲ ਹੈ | ਇਸ ਮੌਕੇ ਪਿ੍ੰਸੀਪਲ ਡਾ. ਸੰਗੀਤਾ ਸ਼ਰਮਾ ਨੇ ਫਿਜ਼ਿਕਸ ਵਿਭਾਗ ਦੇ ਮੁਖੀ ਡਾ. ਆਸ਼ਾ ਅਰੋੜਾ ਨੇ ਵਿਸ਼ੇ ਨਾਲ ਸੰਬੰਧਿਤ ਅਧਿਆਪਕਾਂ ਨੂੰ ਵੀ ਵਧਾਈ ਦਿੱਤੀ, ਜਿਨ੍ਹਾਂ ਦੀ ਮਿਹਨਤ ਸਦਕਾ ਵਿਦਿਆਰਥਣ ਨੇ ਇਹ ਮੁਕਾਮ ਹਾਸਲ ਕੀਤਾ ਹੈ |