28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਤੇ ਹੋਲਸੇਲ ਖਾਦ ਵਿਕਰੇਤਾਵਾਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 26-09-2025
ਫਿਰੋਜ਼ਪੁਰ, 25 ਸਤੰਬਰ (ਰਾਕੇਸ਼ ਚਾਵਲਾ)- ਜ਼ਿਲ੍ਹਾ ਫਿਰੋਜ਼ਪੁਰ ਵਿਚ ਹਾੜ੍ਹੀ 2025-26 ਦÏਰਾਨ ਕਿਸਾਨਾਂ ਨੂੰ ਲੋੜੀਂਦੀ ਖਾਦ ਮੁਹੱਈਆ ਕਰਵਾਉਣ ਲਈ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਕਾਲਾਬਜਾਰੀ ਨੂੰ ਰੋਕਣ ਲਈ ਮੁੱਖ ਖੇਤੀਬਾੜੀ ਅਫਸਰ ਰਣਧੀਰ ਸਿੰਘ ਵਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜ਼ਿਲੇ੍ਹ ਦੇ ਹੋਲਸੇਲ ਖਾਦ ਵਿਕਰੇਤਾਵਾਂ ਨਾਲ ਮੀਟਿੰਗ ਕੀਤੀ ਗਈ¢ ਮੁੱਖ ਖੇਤੀਬਾੜੀ ਅਫਸਰ ਵਲੋਂ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਜ਼ਿਲੇ੍ਹ ਵਿਚ ਸਪਲਾਈ ਹੋਈ ਡੀ.ਏ.ਪੀ. ਖਾਦ ਦੀ ਸੁਚੱਜੀ ਵੰਡ ਕਰਨ ਦੇ ਆਦੇਸ਼ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਕੰਪਨੀ ਵਲੋਂ ਸਪਲਾਈ ਹੋਈ ਖਾਦ ਨੂੰ ਜ਼ਿਲੇ੍ਹ ਦੇ ਸਮੂਹ ਹੋਲਸੇਲਰਾਂ ਵਿਚ ਇਕ ਸਾਰ ਵੰਡਣਾ ਯਕੀਨੀ ਬਣਾਇਆ ਜਾਵੇ¢ ਉਨ੍ਹਾਂ ਨੇ ਇਨ੍ਹਾਂ ਕੰਪਨੀਆਂ ਦੇ ਨੁਮਾਇੰਦਿਆਂ ਨੂੰ ਸਖ਼ਤੀ ਨਾਲ ਹਦਾਇਤ ਕਰਦਿਆਂ ਹੋਇਆ ਕਿਹਾ ਕਿ ਜ਼ਿਲੇ੍ਹ ਵਿਚ ਸਪਲਾਈ ਹੋ ਰਹੀ ਡੀ.ਏ.ਪੀ. ਖਾਦ ਨਾਲ ਕਿਸੇ ਪ੍ਰਕਾਰ ਦੇ ਬੋਲੇੜੇ ਪਦਾਰਥ/ਵਸਤੂਆਂ ਦੀ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ¢ ਮੁੱਖ ਖੇਤੀਬਾੜੀ ਅਫਸਰ ਵਲੋਂ ਜ਼ਿਲੇ੍ਹ ਦੇ ਸਮੂਹ ਹੋਲਸੇਲਰਾਂ ਨੂੰ ਆਦੇਸ਼ ਦਿੱਤੇ ਕਿ ਉਨ੍ਹਾਂ ਨੂੰ ਖਾਦ ਸਪਲਾਈ ਕਰਨ ਵਾਲੀਆਂ ਕੰਪਨੀਆਂ ਦੁਆਰਾ ਸਪਲਾਈ ਕੀਤੀ ਜਾ ਰਹੀ ਖਾਦ ਦੀ ਸੁਚੱਜੇ ਤਰੀਕੇ ਨਾਲ ਜ਼ਿਲੇ੍ਹ ਦੇ ਸਮੂਹ ਰਿਟੇਲ ਡੀਲਰਾਂ ਵਿੱਚ ਸਮੇਂ ਸਿਰ ਵੰਡ ਕੀਤੀ ਜਾਵੇ | ਉਨ੍ਹਾਂ ਵਲੋਂ ਸਮੂਹ ਹੋਲਸੇਲ੍ਹਰਾਂ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਡੀ.ਏ.ਪੀ. ਖਾਦ ਦੀ ਕਿਸੇ ਪ੍ਰਕਾਰ ਦੀ ਜਮ੍ਹਾਂਖੋਰੀ ਜਾ ਫਿਰ ਕਾਲਾਬਾਜ਼ਾਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਇਸ ਵਿਚ ਕਿਸੇ ਪ੍ਰਕਾਰ ਦੀ ਕੁਤਾਹੀ ਦੇ ਚੱਲਦੇ ਸਬੰਧਿਤ ਖਾਦ ਵਿਕਰੇਤਾ ਦੇ ਵਿਰੁੱਧ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ¢ ਮੁੱਖ ਖੇਤੀਬਾੜੀ ਅਫਸਰ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਖਾਦ ਦੀ ਖ਼ਰੀਦ ਕਰਦੇ ਸਮੇਂ ਦੁਕਾਨਦਾਰ ਤੋਂ ਖ਼ਰੀਦ ਬਿੱਲ ਲੈਣਾ ਯਕੀਨੀ ਬਣਾਇਆ ਜਾਵੇ ਤੇ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਖਾਦ ਨਾਲ ਬੇਲੋੜੀ ਵਸਤੂ ਧੱਕੇ ਨਾਲ ਦਿੰਦਾ ਹੈ ਜਾਂ ਫਿਰ ਖਾਦ ਦਾ ਰੇਟ ਵੱਧ ਲਾਉਂਦਾ ਹੈ ਤਾਂ ਇਸ ਸੰਬੰਧੀ ਖੇਤੀਬਾੜੀ ਵਿਭਾਗ ਵਿਚ ਸ਼ਿਕਾਇਤ ਦਰਜ ਕਰਵਾਈ ਜਾਵੇ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ ਅਗਲੀ ਖ਼ਬਰ ਪ੍ਰਾਇਮਰੀ ਖੇਡਾਂ 'ਚ ਹੇਮਕੁੰਟ ਸਕੂਲ ਦਾ ਦਬਦਬਾ <br/>
Ad Position 24