ਫ਼ਿਰੋਜ਼ਪੁਰ 25 ਸਤੰਬਰ (ਰਾਕੇਸ਼ ਚਾਵਲਾ)- ਪਰਾਲੀ ਦੀ ਸਾਂਭ ਸੰਭਾਲ ਲਈ ਕਿਸਾਨਾਂ ਦੀ ਬਾਂਹ ਫੜਨ ਸੰਬੰਧੀ ਆਪਣੀ ਗੱਲ ਦਾ ਪ੍ਰਗਟਾਵਾ ਕਰਦੇ ਹੋਏ ਭਾਕਿਯੂ ਮਝੈਲ ਦੇ ਸੂਬਾ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ | ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀਂ ਸੁਪਰੀਮ ਕੋਰਟ ਵਲੋਂ ਕਿਸਾਨਾਂ ਵਿਰੁੱਧ ਪਰਾਲੀ ਸਾੜਨ ਸੰਬੰਧੀ ਜੋ ਫ਼ੈਸਲਾ ਦਿੱਤਾ ਗਿਆ ਹੈ | ਉਸ ਫ਼ੈਸਲੇ ਨਾਲ ਕਿਸਾਨ ਵੀਰ ਬਿਲਕੁਲ ਵੀ ਸਹਿਮਤ ਨਹੀਂ ਹਨ | ਭਾਕਿਯੂ ਮਝੈਲ ਦੇ ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਨੇ ਕਿਹਾ ਕਿ ਸੁਪਰੀਮ ਕੋਰਟ ਨੂੰ ਇਸ ਮਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਇਹ ਕਿਸਾਨਾਂ ਨਾਲ ਸ਼ਰੇਆਮ ਧੱਕੇਸ਼ਾਹੀ ਹੈ | ਬਲਾਕ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਸਰਕਾਰੀ ਅੰਕੜਿਆਂ ਮੁਤਾਬਿਕ ਕਿਸਾਨ ਕੇਵਲ 3 ਪ੍ਰਤਿਸ਼ਤ ਹੀ ਪ੍ਰਦੂਸ਼ਣ ਕਰਦੇ ਹਨ ਜਦਕਿ ਇੰਡਸਟਰੀ 51 ਪ੍ਰਤੀਸ਼ਤ ਪ੍ਰਦੂਸ਼ਣ ਕਰਦੀ ਹੈ ਤੇ ਉਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ | ਸੂਬਾ ਸਕੱਤਰ ਗੁਰਸੇਵਕ ਸਿੰਘ ਧਾਲੀਵਾਲ ਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਨੇ ਅੱਗੇ ਕਿਹਾ ਕਿ ਕਿਸਾਨ ਪਹਿਲਾ ਹੀ ਫ਼ਸਲਾਂ ਦਾ ਸਹੀ ਮੁੱਲ ਨਾ ਮਿਲਣ ਤੇ ਵਧਦੇ ਹੋਏ ਕਰਜ਼ੇ ਕਾਰਨ ਖੁਦਕੁਸ਼ੀਆਂ ਦੇ ਰਾਹ ਪਏ ਹੋਏ ਹਨ | ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਕੇਂਦਰ ਤੇ ਪੰਜਾਬ ਸਰਕਾਰ ਕਿਸਾਨਾਂ ਨੂੰ 7 ਹਜ਼ਾਰ ਪ੍ਰਤੀ ਏਕੜ ਜਾਂ 200 ਰੁਪਏ ਪ੍ਰਤੀ ਕੁਇੰਟਲ ਬੋਨਸ ਪਰਾਲੀ ਦੀ ਸਾਂਭ ਸੰਭਾਲ ਲਈ ਦੇਵੇ, ਜੇਕਰ ਅਜਿਹਾ ਨਹੀਂ ਹੁੰਦਾ ਤਾਂ ਮਜਬੂਰੀ ਵੱਸ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਲਈ ਮਜਬੂਰ ਹੋਣਗੇ | ਉਨ੍ਹਾਂ ਅੱਗੇ ਕਿਹਾ ਕਿ ਜੇਕਰ ਪਰਾਲੀ ਮਾਮਲੇ 'ਚ ਕਿਸਾਨਾਂ ਤੇ ਕਾਰਵਾਈ ਕਰਨ ਦੀ ਕੋਸ਼ਿਸ਼ ਕੀਤੀ ਤਾਂ ਤਿੱਖੇ ਸੰਘਰਸ਼ ਵਿੱਡੇ ਜਾਣਗੇ | ਇਸ ਮੌਕੇ ਬਲਾਕ ਪ੍ਰਧਾਨ ਮਮਦੋਟ ਗੁਰਭੇਜ ਸਿੰਘ, ਬਲਾਕ ਪ੍ਰਧਾਨ ਗੁਰੂਹਰਸਹਾਏ ਗੁਰਮੁਖ ਸਿੰਘ ਭੁੱਲਰ, ਬਲਾਕ ਪ੍ਰਧਾਨ ਸ਼ਹਿਰੀ ਰਣਜੀਤ ਸਿੰਘ, ਸਰਪੰਚ ਬਲਾਕ ਪ੍ਰਧਾਨ ਘੱਲ ਖ਼ੁਰਦ ਸੁਖਜੀਤ ਸਿੰਘ, ਬਲਾਕ ਪ੍ਰਧਾਨ ਮਲਾਂਵਾਲਾ ਮਲਕੀਤ ਸਿੰਘ, ਜੱਜ ਸਿੰਘ ਅÏਲਖ ਪੀਰ ਕੇ ਖਾਨਗੜ, ਬਲਵਿੰਦਰ ਸਿੰਘ ਪਿਆਰਾ ਸਿੰਘ ਤੇ