31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਹਰਚਰਨ ਸਿੰਘ ਵੈਰੜ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 26-09-2025
ਮਮਦੋਟ, 25 ਸਤੰਬਰ (ਰਾਜਿੰਦਰ ਸਿੰਘ ਹਾਂਡਾ/ਸੁਖਦੇਵ ਸਿੰਘ ਸੰਗਮ)- ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਮਮਦੋਟ ਦੇ ਸਾਬਕਾ ਚੇਅਰਮੈਨ ਹਰਚਰਨ ਸਿੰਘ ਵੈਰੜ ਜੋ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗੁਰੂ ਚਰਨਾਂ 'ਚ ਜਾ ਬਿਰਾਜੇ ਸਨ | ਉਹਨਾਂ ਦੀ ਅੰਤਿਮ ਅਰਦਾਸ ਅੱਜ ਅਨਾਜ ਮੰਡੀ ਮਮਦੋਟ ਵਿਖੇ ਹੋਈ | ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸ੍ਰੀ ਹਰਮਿੰਦਰ ਸਾਹਿਬ ਅੰਮਿ੍ਤਸਰ ਤੋਂ ਪਹੁੰਚੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਕਥਾ-ਕੀਰਤਨ ਕੀਤਾ ਗਿਆ 'ਤੇ ਅੰਤਿਮ ਅਰਦਾਸ ਉਪਰੰਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰਾਂ ਵਲੋਂ ਉਹਨਾਂ ਦੇ ਵੱਡੇ ਸਪੁੱਤਰ ਭੁਪਿੰਦਰ ਸਿੰਘ ਵੈਰੜ ਨੂੰ ਦਸਤਾਰ ਭੇਟ ਕੀਤੀ ਗਈ | ਉਪਰੰਤ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ, ਜਥੇਦਾਰ ਸਤਪਾਲ ਸਿੰਘ ਤਲਵੰਡੀ ਭਾਈ, ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਨਿੱਜੀ ਸਕੱਤਰ ਮਾਸਟਰ ਗੁਰਨਾਮ ਸਿੰਘ ਤੇ ਯੁਵਕ ਸੇਵਾਵਾਂ ਦੇ ਸਾਬਕਾ ਕੋਆਰਡੀਨੇਟਰ ਰਘਬੀਰ ਸਿੰਘ ਖਾਰਾ ਵਲੋਂ ਹਰਚਰਨ ਸਿੰਘ ਵੈਰੜ ਦੇ ਜੀਵਨ ਸੰਬੰਧੀ ਚਾਨਣਾ ਪਾਉਂਦਿਆਂ ਸ਼ਰਧਾ ਦੇ ਫ਼ੁਲ ਭੇਟ ਕੀਤੇ ਗਏ ਤੇ ਉਹਨਾਂ ਦੀ ਇਸ ਬੇਵਕਤੀ ਮੌਤ ਨਾਲ ਪਰਿਵਾਰ ਦੇ ਨਾਲ ਨਾਲ ਸਮਾਜ ਤੇ ਸ਼੍ਰੋਮਣੀ ਅਕਾਲੀ ਦਲ ਲਈ ਵੀ ਬਹੁਤ ਵੱਡਾ ਘਾਟਾ ਦੱਸਿਆ | ਇਸ ਮੌਕੇ ਸਾਬਕਾ ਆਈ.ਏ.ਐੱਸ. ਕੁਲਬੀਰ ਸਿੰਘ ਸਿੱਧੂ, ਵਿਧਾਇਕ ਅਵਤਾਰ ਸਿੰਘ ਜ਼ੀਰਾ, ਵਿਧਾਇਕ ਰਜਨੀਸ਼ ਕੁਮਾਰ ਦਹੀਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਦਰਸ਼ਨ ਸਿੰਘ ਬਰਾੜ, ਹਲਕਾ ਫ਼ਿਰੋਜਪੁਰ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ ਰੋਹਿਤ ਕੁਮਾਰ ਮਾਂਟੂ ਵੋਹਰਾ, ਕਾਂਗਰਸ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬਾਂਗੜ, ਚੇਅਰਮੈਨ ਬਲਰਾਜ ਸਿੰਘ ਸੰਧੂ, ਸਾਬਕਾ ਚੇਅਰਮੈਨ ਜੋਗਾ ਸਿੰਘ ਮੁਰਕ ਵਾਲਾ, ਸਾਬਕਾ ਚੇਅਰਮੈਨ ਸ਼ਿੰਗਾਰਾ ਸਿੰਘ ਸੋਢੀ, ਆੜ੍ਹਤੀਆਂ ਯੂਨੀਅਨ ਦੇ ਪ੍ਰਧਾਨ ਕੁਲਦੀਪ ਸਿੰਘ ਲਹੌਰੀਆ, ਨੰਬਰਦਾਰ ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਸੰਧੂ, ਚਮਕੌਰ ਸਿੰਘ ਟਿੱਬੀ, ਪ੍ਰੀਤਮ ਸਿੰਘ ਬਾਠ, ਬਲਵਿੰਦਰ ਸਿੰਘ ਨੌਲ, ਕਾਮਰੇਡ ਹੰਸਾ ਸਿੰਘ, ਆੜ੍ਹਤੀ ਪਵਨ ਦੁੱਗਲ, ਆੜ੍ਹਤੀ ਪ੍ਰਦੀਪ ਬਿੰਦਰਾਂ, ਗੁਰਬਚਨ ਸਿੰਘ ਕਾਲਾ ਟਿੱਬਾ, ਅਕਾਲੀ ਆਗੂ ਬਲਵਿੰਦਰ ਸਿੰਘ ਮੱਲ੍ਹਾਂ ਵਾਲਾ, ਸਾਬਕਾ ਸਕੱਤਰ ਸਤਨਾਮ ਸਿੰਘ ਭੁੱਲਰ, ਮਾਰਕੀਟ ਕਮੇਟੀ ਸਕੱਤਰ ਬਿਕਰਮਜੀਤ ਸਿੰਘ ਸੰਧੂ, ਸ਼ਹੀਦ ਭਗਤ ਸਿੰਘ ਰਾਜਗੁਰੂ ਸੁਖਦੇਵ ਮੈਮੋਰੀਅਲ ਸੋਸਾਇਟੀ ਦੇ ਆਗੂ ਜਸਵਿੰਦਰ ਸਿੰਘ ਸੰਧੂ, ਸਾਰਜ ਸਿੰਘ ਬੰਬ, ਗਗਨਦੀਪ ਸਿੰਘ, ਗੁਰਮੀਤ ਸਿੰਘ ਸਿੱਧੂ ਮੱਲੂ ਵਾਲਾ, ਰਵੀ ਦੱਤ ਚਾਵਲਾ, ਅਸ਼ੋਕ ਬਹਿਲ, ਸੁਰਿੰਦਰ ਕਾਲਾ, ਬਲਜੀਤ ਸਿੰਘ ਸਿੱਧੂ, ਜੱਜ ਸਿੰਘ ਵਿਰਕ, ਸੂਬਾ ਸਿੰਘ ਵਿਰਕ, ਅਸ਼ੋਕ ਨਾਰੰਗ, ਕੁਲਵੰਤ ਸਿੰਘ ਜੋਧਪੁਰ, ਭਾਜਪਾ ਆਗੂ ਸ਼ਮਸ਼ੇਰ ਸਿੰਘ ਕਾਕੜ, ਕਿਸਾਨ ਆਗੂ ਗੁਰਿੰਦਰ ਸਿੰਘ ਖਹਿਰਾ, ਸੁਖਜੀਤ ਸਿੰਘ ਢਿੱਲੋਂ ਕੜਮਾ, ਆੜ੍ਹਤੀ ਆਗੂ ਅਵਤਾਰ ਸਿੰਘ ਲੋਧਰਾਂ, ਪ੍ਰਤਾਪ ਸਿੰਘ ਲੱਖੋ ਕੇ, ਕਿਸਾਨ ਆਗੂ ਹਰਭੇਜ ਸਿੰਘ, ਮਨਜਿੰਦਰ ਸਿੰਘ ਸਾਹਬ, ਐਕਸੀਅਨ ਹਰਮੇਲ ਸਿੰਘ ਖੋਸਾ, ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਜਜਬੀਰ ਸਿੰਘ ਸਿੱਧੂ, ਬਾਬਾ ਫ਼ਰੀਦ ਕਮੇਟੀ ਫ਼ਰੀਦਕੋਟ ਦੇ ਮੈਂਬਰ ਜਸਵੰਤ ਸਿੰਘ, ਪੱਤਰਕਾਰ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਥਿੰਦ, ਜੋਗਿੰਦਰ ਸਿੰਘ ਭੋਲਾ, ਪਰਮਿੰਦਰ ਸਿੰਘ ਥਿੰਦ, ਕਾਰੋਬਾਰੀ ਜਗਦੀਸ਼ ਕੁਮਾਰ ਰਾਜੂ ਚਾਵਲਾ, ਲਵਕੇਸ਼ ਕੱਕੜ, ਸਿਟੀ ਹਾਰਟ ਸਕੂਲ ਤੋਂ ਅਮਨ ਸ਼ਰਮਾ,ਪ੍ਰਧਾਨ ਕਿੱਕਰ ਸਿੰਘ, ਸਕੱਤਰ ਪਰਮਿੰਦਰ ਸਿੰਘ ਧਨੋਆ, ਕਿਸਾਨ ਆਗੂ ਧਰਮ ਸਿੰਘ ਸਿੱਧੂ, ਬਾਈ ਸੁਰਜੀਤ ਸਿੰਘ, ਨੱਥਾ ਸਿੰਘ ਗੱਟੀ, ਸਾਰਜ ਸਿੰਘ ਕਿਲੀ, ਦੇਸ਼ਬੀਰ ਸਿੰਘ ਲਹੌਰੀਆ, ਗੁਰਦੁਆਰਾ ਬਜੀਦਪੁਰ ਸਾਹਿਬ ਦੇ ਮੈਨੇਜਰ ਤੇਜਬੀਰ ਸਿੰਘ, ਮੀਤ ਮੈਨੇਜਰ ਜਸਪਾਲ ਸਿੰਘ, ਦਰਸ਼ਨ ਸਿੰਘ ਮਿਸ਼ਰੀ ਵਾਲਾ, ਕੰਵਲਜੀਤ ਸਿੰਘ ਹੇਅਰ, ਗੁਰਜੰਟ ਸਿੰਘ ਸੰਧੂ ਸਮੇਤ ਵੱਡੀ ਗਿਣਤੀ 'ਚ ਆਗੂ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਲਈ ਪਹੁੰਚੇ ਹੋਏ ਸਨ |

Ad Position 22
No active advertisement
ਪਿਛਲੀ ਖ਼ਬਰ ਸਰਬੱਤ ਦਾ ਭਲਾ ਟਰੱਸਟ ਨੇ 80 ਲੋੜਵੰਦ ਪਰਿਵਾਰਾਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ <br/> ਅਗਲੀ ਖ਼ਬਰ ਕਿ੍ਸਚੀਅਨ ਨੈਸ਼ਨਲ ਫ਼ਰੰਟ ਵਲੋਂ ਕੌਮੀ ਪ੍ਰਧਾਨ ਲਾਰੈਂਸ ਚੌਧਰੀ ਦੀ ਸੁਰੱਖਿਆ ਬਹਾਲ ਕਰਨ ਦੀ ਮੰਗ <br/>
Ad Position 24