31-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਸਰਬੱਤ ਦਾ ਭਲਾ ਟਰੱਸਟ ਨੇ 80 ਲੋੜਵੰਦ ਪਰਿਵਾਰਾਂ ਨੂੰ ਵੰਡੇ ਆਰਥਿਕ ਸਹਾਇਤਾ ਦੇ ਮਹੀਨਾਵਾਰ ਚੈੱਕ <br/>

Ad Position 21
No active advertisement
ਅਜੀਤ ਡੈਸਕ 26-09-2025
ਮੱਖੂ, 25 ਸਤੰਬਰ (ਵਰਿੰਦਰ ਮਨਚੰਦਾ)- ਪੂਰੀ ਦੁਨੀਆ ਵਿਚ ਰੱਬੀ ਰੂਹ ਵਜੋਂ ਜਾਣੇ ਜਾਂਦੇ ਸਮਾਜ ਸੇਵੀ ਤੇ ਦੁਬਈ ਦੇ ਉੱਘੇ ਕਾਰੋਬਾਰੀ ਡਾ: ਸੁਰਿੰਦਰਪਾਲ ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਟੀਮ ਵਲੋਂ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੀ ਯੋਗ ਅਗਵਾਈ ਵਿਚ ਮੱਖੂ ਵਿਖੇ ਇਕ ਪ੍ਰੋਗਰਾਮ ਕਰਵਾਇਆ ਗਿਆ | ਸਾਦੇ ਸਮਾਗਮ ਦੌਰਾਨ ਮੱਖੂ ਇਲਾਕੇ ਨਾਲ ਸਬੰਧਿਤ 80 ਜ਼ਰੂਰਤਮੰਦ, ਵਿਧਵਾਵਾਂ ਤੇ ਅੰਗਹੀਣ ਤੇ ਲੋੜਵੰਦ ਪਰਿਵਾਰਾਂ ਨੂੰ 62 ਹਜ਼ਾਰ ਰੁਪਏ ਦੀ ਆਰਥਿਕ ਸਹਾਇਤਾ ਰਾਸ਼ੀ ਦੇ ਮਹੀਨਾਵਾਰ ਚੈੱਕ ਗੁਰਦੁਆਰਾ ਸਾਹਿਬ ਬਾਬਾ ਕਰਮ ਚੰਦ ਜੀ ਬਾਠਾਂ ਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ, ਜ਼ਿਲ੍ਹਾ ਮੀਤ ਪ੍ਰਧਾਨ ਦਵਿੰਦਰ ਸਿੰਘ ਛਾਬੜਾ ਵਲੋਂ ਵੰਡੇ ਗਏ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਕੌਰ ਛਾਬੜਾ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਦੇ ਬਾਨੀ ਡਾ : ਓਬਰਾਏ ਵਲੋਂ ਲੰਮੇ ਸਮੇਂ ਤੋਂ ਲੋੜਵੰਦਾਂ ਦੀ ਭਲਾਈ ਦੇ ਕਾਰਜ ਬਿਨਾਂ ਕਿਸੇ ਤੋਂ ਮਦਦ ਲਏ ਬਗੈਰ ਆਪਣੀ ਕਿਰਤ ਕਮਾਈ ਵਿਚੋਂ ਲਗਾਤਾਰ ਆਰਥਿਕ ਸਹਾਇਤਾ ਕੀਤੀ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਅੰਦਰ 180 ਲੋੜਵੰਦਾਂ, ਅੰਗਹੀਣਾਂ ਤੇ ਵਿਧਵਾਵਾਂ ਨੂੰ ਇਕ ਲੱਖ 40 ਹਜ਼ਾਰ ਰਾਸ਼ੀ ਦੇ ਮਹੀਨਾਵਾਰ ਪੈਨਸ਼ਨਾਂ ਦੇ ਚੈੱਕ ਵੰਡੇ ਜਾਂਦੇ ਹਨ ਤੇ ਜ਼ਿਲ੍ਹੇ ਅੰਦਰ ਅਨੇਕਾਂ ਹੀ ਲੋਕ ਭਲਾਈ ਦੇ ਕਾਰਜ ਚੱਲ ਰਹੇ ਹਨ ਤੇ ਅੱਗੇ ਹੋਰ ਵੀ ਕਈ ਲੋਕ ਭਲਾਈ ਦੇ ਕਾਰਜ ਸ਼ੁਰੂ ਕੀਤੇ ਜਾਣਗੇ | ਇਸ ਮੌਕੇ ਮਹਾਂਵੀਰ ਸਿੰਘ ਕਿਰਨ ਪੇਂਟਰ, ਕੰਪਿਊਟਰ ਟੀਚਰ ਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬਲਾਕ ਖੇਤੀਬਾੜੀ ਦਫ਼ਤਰ ਗੁਰੂਹਰਸਹਾਏ ਵਲੋਂ ਕਿਸਾਨ ਜਾਗਰੂਕਤਾ ਕੈਂਪ <br/> ਅਗਲੀ ਖ਼ਬਰ ਹਰਚਰਨ ਸਿੰਘ ਵੈਰੜ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ <br/>
Ad Position 24