13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਮੁਆਵਜ਼ੇ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸੌਂਪਿਆ ਪੱਤਰ <br/>

Ad Position 21
No active advertisement
ਅਜੀਤ ਡੈਸਕ 27-09-2025
ਗੁਰੂਹਰਸਹਾਏ, 26 ਸਤੰਬਰ (ਕਪਿਲ ਕੰਧਾਰੀ)-ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਆਗੂ ਕੁਲਦੀਪ ਸਿੰਘ ਮੋਠਾਂਵਾਲਾ ਦੀ ਅਗਵਾਈ ਹੇਠ ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡਾਂ ਵਿਚ ਲਗਾਤਾਰ ਮੀਂਹ ਪੈਣ ਕਾਰਨ ਮਜ਼ਦੂਰਾਂ ਦੇ ਡਿੱਗੇ ਮਕਾਨਾਂ ਕਾਰਨ ਹੋਏ ਨੁਕਸਾਨ ਸਬੰਧੀ ਮੁਆਵਜ਼ੇ ਨੂੰ ਲੈ ਕੇ ਐੱਸ.ਡੀ.ਐਮ. ਦਫ਼ਤਰ ਗੁਰੂਹਰਸਹਾਏ ਵਿਖੇ ਸੁਪਰਡੈਂਟ ਕੇਵਲ ਕਿ੍ਸ਼ਨ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਕੁਲਦੀਪ ਸਿੰਘ ਮੋਠਾਂਵਾਲਾ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਅੰਦਰ ਲਗਾਤਾਰ ਮੀਂਹ ਪੈਣ ਕਾਰਨ ਗੁਰੂਹਰਸਹਾਏ ਇਲਾਕੇ 'ਚ ਵੀ ਮਜ਼ਦੂਰਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਤੇ ਅਨੇਕਾਂ ਮਜ਼ਦੂਰਾਂ ਦੇ ਘਰ ਡਿੱਗਣ ਕਰਕੇ ਉਹ ਘਰੋਂ ਬੇਘਰ ਹੋ ਗਏ ਤੇ ਕਈ ਮਜ਼ਦੂਰਾਂ ਦੇ ਘਰਾਂ ਦੀਆਂ ਛੱਤਾਂ ਚੋਣ ਕਰਕੇ ਮਜ਼ਦੂਰਾਂ ਦੇ ਸਾਮਾਨ ਦਾ ਵੀ ਕਾਫ਼ੀ ਨੁਕਸਾਨ ਹੋਇਆ ਤੇ ਮਜ਼ਦੂਰਾਂ ਦਾ 15 ਤੋਂ 20 ਦਿਨ ਰੋਜ਼ਗਾਰ ਵੀ ਬੰਦ ਰਿਹਾ ਤੇ ਇਸ ਸਬੰਧੀ ਅੱਜ ਮਜ਼ਦੂਰਾਂ ਦੇ ਨੁਕਸਾਨ ਸੰਬੰਧੀ ਸਾਰੇ ਵੇਰਵੇ ਅਨੁਸਾਰ ਇਕ ਮੰਗ ਪੱਤਰ ਐੱਸ.ਡੀ.ਐਮ. ਗੁਰੂਹਰਸਹਾਏ ਦੇ ਸੁਪਰਡੈਂਟ ਕੇਵਲ ਕ੍ਰਿਸ਼ਨ ਨੂੰ ਦੇ ਕੇ ਮੰਗ ਕੀਤੀ ਕਿ ਜਲਦ ਤੋਂ ਜਲਦ ਮਜ਼ਦੂਰਾਂ ਨੂੰ ਉਨ੍ਹਾਂ ਦੇ ਡਿੱਗੇ ਮਕਾਨਾਂ ਦੇ ਮੁਆਵਜ਼ੇ ਦਿੱਤੇ ਜਾਣ ਤਾਂ ਜੋ ਉਹ ਮੁੜ ਤੋਂ ਆਪਣਾ ਨਵਾਂ ਘਰ ਬਣਾ ਕੇ ਉਸ ਵਿਚ ਰਹਿ ਸਕਣ | ਸੁਪਰਡੈਂਟ ਕੇਵਲ ਕ੍ਰਿਸ਼ਨ ਨੇ ਵਿਸ਼ਵਾਸ ਦਵਾਇਆ ਕਿ ਉਹ ਉਨ੍ਹਾਂ ਦਾ ਮੰਗ ਪੱਤਰ ਉੱਚ ਅਧਿਕਾਰੀ ਨੂੰ ਦੇ ਕੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕਰਨਗੇ | ਇਸ ਮੌਕੇ ਕੁਲਵਿੰਦਰ ਸਿੰਘ ਜੰਡ ਵਾਲਾ, ਇੰਦਰਜੀਤ ਸਿੰਘ ਕ੍ਰਾਂਤੀ ਤੋਂ ਇਲਾਵਾ ਹੋਰ ਵੀ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲਾਂ 'ਚ ਕਰਵਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅਗਲੀ ਖ਼ਬਰ ਮੁੱਦਕੀ 'ਚ ਟ੍ਰੈਫਿਕ ਸਮੱਸਿਆ ਸੁਲਝਾਉਣ ਦੀ ਮੰਗ <br/>
Ad Position 24