13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਰਕਾਰੀ ਸਕੂਲਾਂ 'ਚ ਕਰਵਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

Ad Position 21
No active advertisement
ਅਜੀਤ ਡੈਸਕ 27-09-2025
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮੁਨੀਲਾ ਅਰੋੜਾ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ, ਹਾਈ, ਮਿਡਲ ਤੇ ਪ੍ਰਾਇਮਰੀ ਸਕੂਲਾਂ ਵਿਚ ਸਵੇਰ ਦੀਆਂ ਸਭਾਵਾਂ ਦੌਰਾਨ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਸੰਬੰਧੀ ਪ੍ਰੇਰਿਤ ਕੀਤਾ ਜਾ ਰਿਹਾ ਹੈ | ਜ਼ਿਲ੍ਹੇ ਦੇ ਸਕੂਲਾਂ ਵਿਚ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਨ ਦੀ ਮਹੱਤਤਾ ਤੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਦੌਰਾਨ ਵੱਖ-ਵੱਖ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਵਲੋਂ ਝੋਨੇ ਦੀ ਪਰਾਲੀ ਜਾਂ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਦਾ ਸੁਨੇਹਾ ਵੀ ਦਿੱਤਾ ਜਾ ਰਿਹਾ ਹੈ | ਇਸ ਦੌਰਾਨ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਸਾੜਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੋਣ ਦੇ ਨਾਲ ਨਾਲ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਤੇ ਪਸ਼ੂ ਪੰਛੀਆਂ ਨੂੰ ਵੀ ਨੁਕਸਾਨ ਪੁੱਜਦਾ ਹੈ | ਸਕੂਲੀ ਵਿਦਿਆਰਥੀਆਂ ਵਲੋਂ ਪਰਾਲੀ ਨਾ ਸਾੜਨ ਲਈ ਫੈਲਾਈ ਜਾ ਰਹੀ ਜਾਗਰੂਕਤਾ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਦਿਆਰਥੀ ਵੀ ਵਾਤਾਵਰਨ ਪੱਖੀ ਸਰਗਰਮੀਆਂ 'ਚ ਆਪਣਾ ਯੋਗਦਾਨ ਪਾ ਰਹੇ ਹਨ ਜਿਸ ਨਾਲ ਇਹ ਸੰਦੇਸ਼ ਪਿੰਡ-ਪਿੰਡ ਪਹੁੰਚੇਗਾ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪਰਾਲੀ ਨੂੰ ਸਾੜਨ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਜਿਸ ਨਾਲ ਵਿਦਿਆਰਥੀ ਆਪਣੇ ਇਲਾਕਿਆਂ ਦੇ ਕਿਸਾਨਾਂ ਜਾਂ ਲੋਕਾਂ ਨੂੰ ਇਸ ਰੁਝਾਨ ਨੂੰ ਖ਼ਤਮ ਕਰਨ ਲਈ ਪ੍ਰੇਰਿਤ ਕਰਨਗੇ | ਉਨ੍ਹਾਂ ਦੱਸਿਆ ਕਿ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ, ਬਾਰੇ ਕੇ, ਲੂੰਬੜੀ ਵਾਲਾ, ਗੱਟੀ ਰਾਜੋ ਕੇ, ਆਰਿਫ਼ ਕੇ, ਨੂਰਪੁਰ ਸੇਠਾਂ, ਬਾਜੀਦਪੁਰ, ਖਾਈ ਫੇਮੇ ਕੀ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਖੇ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵਿਦਿਆਰਥੀਆਂ ਲਈ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ | ਉਨ੍ਹਾਂ ਕਿਹਾ ਕਿ ਇਸ ਕਾਰਜ ਵਿਚ ਸਕੂਲਾਂ ਦੇ ਪਿ੍ੰਸੀਪਲ, ਅਧਿਆਪਕ ਤੇ ਸਟਾਫ਼ ਵਲੋਂ ਮਹੱਤਵਪੂਰਨ ਭੂਮਿਕਾ ਨਿਭਾਈ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਇਹਨਾਂ ਜਾਗਰੂਕਤਾ ਗਤੀਵਿਧੀਆਂ ਰਾਹੀਂ ਵਿਦਿਆਰਥੀ ਪਰਾਲੀ ਨਾ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਉਣਗੇ | ਉਨ੍ਹਾਂ ਦੱਸਿਆ ਕਿ ਇਹ ਮੁਹਿੰਮ 31 ਅਕਤੂਬਰ ਤੱਕ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਜ਼ਿਲ੍ਹਾ ਫ਼ਿਰੋਜ਼ਪੁਰ ਦਾ ਸਿਵਲ ਹਸਪਤਾਲ ਮੁੜ ਚਰਚਾ 'ਚ ਅਗਲੀ ਖ਼ਬਰ ਮੁਆਵਜ਼ੇ ਨੂੰ ਲੈ ਕੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਨੇ ਸੌਂਪਿਆ ਪੱਤਰ <br/>
Ad Position 24