ਕੁੱਲਗੜ੍ਹੀ, 26 ਸਤੰਬਰ (ਸੁਖਜਿੰਦਰ ਸਿੰਘ ਸੰਧੂ)-ਨਜ਼ਦੀਕੀ ਪਿੰਡ ਜਮੀਤਪੁਰ ਢੇਰੂ ਵਿਖੇ ਬਾਬਾ ਕਰਮ ਸਿੰਘ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਪਿਛਲੇ ਦਸ ਦਿਨਾਂ ਤੋਂ ਚੱਲ ਰਹੇ ਸਮਾਗਮਾਂ ਦੌਰਾਨ ਅਖੰਡ ਪਾਠ ਦੀਆਂ ਲੜੀਆਂ ਨਿਰੰਤਰ ਚੱਲਦੀਆਂ ਰਹੀਆਂ | ਦਿਨ ਤੇ ਰਾਤ ਸਮੇਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ, ਰਾਗੀ-ਢਾਡੀ ਸੰਗਤਾਂ ਨੂੰ ਗੁਰੂ ਜੱਸ ਨਾਲ ਨਿਹਾਲ ਕਰ ਰਹੇ ਰਹੇ ਹਨ | ਸਮਾਗਮਾਂ 'ਚ ਭਾਈ ਬਲਵਿੰਦਰ ਸਿੰਘ ਕਥਾਵਾਚਕ ਜਾਮਨੀ ਸਾਹਿਬ, ਸਤਨਾਮ ਸਿੰਘ ਚੰਦੜ, ਰਾਗੀ ਗੁਰਪ੍ਰੀਤ ਕੌਰ, ਭਾਈ ਗੁਰਦੇਵ ਸਿੰਘ ਕੋਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਢਾਡੀ ਦਲੇਰ ਕੌਰ ਖ਼ਾਲਸਾ, ਕਵੀਸ਼ਰ ਭਾਈ ਪਿ੍ਤਪਾਲ ਸਿੰਘ ਬਰਗਾੜੀ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਇਸ ਸਮੇਂ ਭਾਈ ਗੁਰਮੀਤ ਸਿੰਘ ਇੰਗਲੈਂਡ ਦੇ ਉਪਰਾਲੇ ਸਦਕਾ 50 ਦੇ ਕਰੀਬ ਪ੍ਰਾਣੀਆਂ ਨੂੰ ਅੰਮਿ੍ਤ ਸੰਚਾਰ ਕਰਵਾਇਆ ਗਿਆ | ਅੰਮਿ੍ਤ ਸੰਚਾਰ ਕਰਨ ਵਾਲੇ ਪ੍ਰਾਣੀਆਂ ਨੂੰ ਕਕਾਰ ਗੁਰੂ ਘਰ ਵਲੋਂ ਭੇਟ ਕੀਤੇ ਗਏ |