ਗੁਰੂਹਰਸਹਾਏ, 26 ਸਤੰਬਰ (ਹਰਚਰਨ ਸਿੰਘ ਸੰਧੂ)- ਨਜ਼ਦੀਕੀ ਪਿੰਡ ਝਾੜੀ ਵਾਲਾ ਦੇ ਵਾਸੀ ਗੁਰਚਰਨ ਸਿੰਘ, ਲਛਮਣ ਸਿੰਘ ਦੇ ਮਾਤਾ ਸੁਖਦੇਵ ਕੌਰ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਜਿਸ ਨਾਲ ਪਰਿਵਾਰ ਨੂੰ ਡੂੰਘਾ ਸਦਮਾ ਲੱਗਾ | ਇਸ ਸਦਮੇ 'ਤੇ ਗੁਰੂਹਰਸਹਾਏ ਦੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਉਨ੍ਹਾਂ ਗ੍ਰਹਿ ਪਿੰਡ ਝਾੜੀ ਵਾਲਾ ਵਿਖੇ ਪਹੁੰਚ ਕੇ ਪਰਿਵਾਰ ਨਾਲ ਮਾਤਾ ਸੁਖਦੇਵ ਕੌਰ ਦੇ ਦਿਹਾਂਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਹਰਵਿੰਦਰ ਸਿੰਘ ਬੱਬਾ ਬਰਾੜ ਸਾਬਕਾ ਸਰਪੰਚ, ਸੁਰਜੀਤ ਸਿੰਘ ਤਾਰੇਵਾਲਾ, ਮਨਪ੍ਰੀਤ ਸਿੰਘ ਸਾਬਕਾ ਸਰਪੰਚ, ਨਾਇਬ ਸਿੰਘ, ਪਿ੍ਤਪਾਲ ਸਿੰਘ ਤਾਰੇਵਾਲਾ, ਪਰਮਜੀਤ ਸਿੰਘ ਜੰਗ, ਭਿੰਦਰ ਜੰਗ ਸਮੇਤ ਕਈ ਹੋਰ ਪਤਵੰਤੇ ਹਾਜ਼ਰ ਸਨ, ਜਿਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |