13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਐਸੋਸੀਏਟ ਪ੍ਰਾਇਮਰੀ ਅਧਿਆਪਕ ਦੇ ਦਿਹਾਂਤ 'ਤੇ ਯੂਨੀਅਨ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 27-09-2025
ਗੋਲੂ ਕਾ ਮੋੜ, 26 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਐਸੋਸੀਏਟ ਪ੍ਰਾਇਮਰੀ ਸਕੂਲ ਅਧਿਆਪਕ ਮਲਕੀਤ ਸਿੰਘ ਦੀ ਮੌਤ 'ਤੇ ਯੂਨੀਅਨ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਅਸ਼ੋਕ ਕੁਮਾਰ ਹਾਂਡਾ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਦੇ ਵੱਖ-ਵੱਖ ਪ੍ਰਾਇਮਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੱਚੇ ਅਧਿਆਪਕਾ (ਐਸੋਸੀਏਟ ਅਧਿਆਪਕਾ) ਨੂੰ ਪੰਜਾਬ ਸਰਕਾਰ ਵਲੋਂ ਜੁਲਾਈ 2023 ਵਿਚ ਸਿਰਫ਼ ਤਨਖ਼ਾਹ ਵਾਧੇ ਦੇ ਨਾਲ 12710 ਨੂੰ ਨਿਯੁਕਤੀ ਪੱਤਰ ਦਿੱਤੇ ਗਏ, ਪਰ ਅੱਜ ਕੀਤੇ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਨਿਯੁਕਤੀ ਪੱਤਰ ਦੇਣ ਉਪਰੰਤ ਪੰਜਾਬ ਸਰਕਾਰ ਵਲੋਂ ਇਕ ਸਾਲ ਦੇ ਅੰਦਰ ਪੇ ਸਕੇਲ ਦੇਣ ਦਾ ਵਾਅਦਾ ਦਿੱਤਾ ਗਿਆ ਸੀ ਪਰ ਅੱਜ ਤੱਕ ਕੋਈ ਵੀ ਰੈਗੂਲਰ ਮੁਲਾਜ਼ਮ ਵਾਲੀ ਸਹੂਲਤ ਨਹੀਂ ਦਿੱਤੀ ਹੈ | ਇਸ ਮਹਿੰਗਾਈ ਦੇ ਦੌਰ ਵਿਚ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਚੱਲਣਾ ਬਹੁਤ ਮੁਸ਼ਕਿਲ ਹੈ, ਜਿਸ ਕਾਰਨ ਸਾਡੇ ਸਾਥੀ ਕਾਫ਼ੀ ਪ੍ਰੇਸ਼ਾਨ ਹਨ ਤੇ ਕਈ ਸਾਥੀ ਡਿਪਰੈਸ਼ਨ ਦਾ ਸ਼ਿਕਾਰ ਹੋ ਚੁੱਕੇ ਹਨ | ਉਨ੍ਹਾਂ ਨੇ ਦੱਸਿਆ ਕਿ ਕੱਲ੍ਹ ਸਾਡੇ ਬੜੇ ਹੀ ਜੁਝਾਰੂ ਤੇ ਮਿਹਨਤੀ ਸਾਥੀ ਐਸੋਸੀਏਟ ਪ੍ਰਾਇਮਰੀ ਅਧਿਆਪਕ ਮਲਕੀਤ ਸਿੰਘ ਸੰਗਰੂਰ ਜਿਸਨੇ ਆਪਣੀ ਜ਼ਿੰਦਗੀ ਦੀ ਜੀਵਨ ਲੀਲ੍ਹਾ ਖ਼ਤਮ ਕਰ ਲਈ ਹੈ, ਯੂਨੀਅਨ ਆਗੂਆਂ ਨੇ ਦੁਖੀ ਮਨ ਨਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਹਮਦਰਦੀ ਪ੍ਰਗਟ ਕੀਤੀ ਹੈ | ਯੂਨੀਅਨ ਦੇ ਸਮੂਹ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਮਲਕੀਤ ਸਿੰਘ ਦੇ ਪਰਿਵਾਰ ਲਈ ਰੈਗੂਲਰ ਮੁਲਾਜ਼ਮ ਵਾਲੇ ਭੱਤੇ ਤੇ ਸਹੂਲਤਾਂ ਦੀ ਮੰਗ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ 37 ਗ੍ਰਾਮ ਹੈਰੋਇਨ ਸਮੇਤ ਚਾਰ ਵਿਅਕਤੀ ਕਾਬੂ
Ad Position 24