13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਦੇ ਖਿਡਾਰੀਆਂ ਦਾ ਅਥਲੈਟਿਕਸ 'ਚ ਸ਼ਾਨਦਾਰ ਪ੍ਰਦਰਸ਼ਨ <br/>

Ad Position 21
No active advertisement
ਅਜੀਤ ਡੈਸਕ 27-09-2025
ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਧੀਨ ਚੱਲ ਰਹੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਜੀਦਪੁਰ ਦੇ ਵਿਦਿਆਰਥੀਆਂ ਨੇ ਅੰਡਰ-14 ਅਥਲੈਟਿਕਸ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਅਤੇ ਮਿਹਨਤ ਸਦਕਾ ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਜ਼ੋਨ ਪੱਧਰੀ ਖੇਡਾਂ ਵਿਚ ਵੱਡੀਆਂ ਮੱਲ੍ਹਾਂ ਮਾਰਦਿਆਂ ਚਾਰ ਸੋਨੇ, ਤਿੰਨ ਚਾਂਦੀ ਅਤੇ ਇਕ ਕਾਂਸੀ ਦਾ ਤਗਮਾ ਜਿੱਤ ਕੇ ਆਪਣਾ ਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ | ਟੀਚਰ ਇੰਚਾਰਜ ਕਰੁਣਾ ਜੈਨ ਦੀ ਦੇਖ-ਰੇਖ ਤੇ ਡੀ.ਪੀ.ਈ. ਤੇਜਬੀਰ ਸਿੰਘ ਦੀ ਅਗਵਾਈ ਵਿਚ ਲੜਕੇ ਅਤੇ ਲੜਕੀਆਂ ਨੇ ਬੜੀ ਉਤਸ਼ਾਹ ਨਾਲ ਭਾਗ ਲਿਆ ਤੇ ਟਰੈਕ ਐਂਡ ਫ਼ੀਲਡ ਸ਼੍ਰੇਣੀ ਦੇ ਈਵੈਂਟਸ ਵਿਚ ਤਗਮੇ ਜਿੱਤੇ | ਡੀ.ਪੀ.ਈ. ਤੇਜਬੀਰ ਸਿੰਘ ਦੀ ਮਿਹਨਤ ਤੇ ਵਿਦਿਆਰਥੀਆਂ ਦੀ ਲਗਨ ਨੇ ਇਸ ਪ੍ਰਾਪਤੀ ਵਿਚ ਅਹਿਮ ਭੂਮਿਕਾ ਨਿਭਾਈ | ਟੀਚਰ ਇੰਚਾਰਜ ਕਰੁਣਾ ਜੈਨ ਤੇ ਤੇਜਬੀਰ ਸਿੰਘ ਨੇ ਖਿਡਾਰੀਆਂ ਨੂੰ ਵਧਾਈ ਦਿੱਤੀਆਂ | ਸਕੂਲ ਪ੍ਰਬੰਧਕ ਕਮੇਟੀ ਨੇ ਵੀ ਇਸ ਉਪਲਬਧੀ ਉੱਤੇ ਖ਼ੁਸ਼ੀ ਜਤਾਈ ਤੇ ਖਿਡਾਰੀਆਂ ਨੂੰ ਹੋਰ ਵਧੀਆ ਪ੍ਰਦਰਸ਼ਨ ਲਈ ਉਤਸ਼ਾਹਿਤ ਕੀਤਾ |

Ad Position 22
No active advertisement
ਪਿਛਲੀ ਖ਼ਬਰ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੇ ਐਨ. ਸੀ. ਸੀ. ਵਿੰਗ ਵਲੋਂ 'ਡੀਬੇਟ ਮੁਕਾਬਲੇ' <br/> ਅਗਲੀ ਖ਼ਬਰ ਐਸੋਸੀਏਟ ਪ੍ਰਾਇਮਰੀ ਅਧਿਆਪਕ ਦੇ ਦਿਹਾਂਤ 'ਤੇ ਯੂਨੀਅਨ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ <br/>
Ad Position 24