ਮੁੱਦਕੀ, 26 ਸਤੰਬਰ (ਭਾਰਤ ਭੂਸ਼ਨ ਅਗਰਵਾਲ)-ਫ਼ਿਰੋਜ਼ਪੁਰ ਦੇ ਜ਼ਿਲ੍ਹਾ ਕਾਂਗਰਸ ਮਹਿਲਾ ਵਿੰਗ ਦੇ ਪ੍ਰਧਾਨ ਸਰਬਜੀਤ ਕੌਰ ਬਰਾੜ ਐਮ.ਸੀ. ਮੁੱਦਕੀ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ ਗਈ ਜਿੱਥੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ ਗਿਆ | ਸਰਬਜੀਤ ਕੌਰ ਬਰਾੜ ਨੇ ਦੱਸਿਆ ਕਿ ਇਸ ਦੌਰਾਨ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਹਲਕਾ ਫ਼ਿਰੋਜ਼ਪੁਰ ਅੰਦਰ ਰਾਜਨੀਤਕ ਹਾਲਾਤ, ਦਿਨੋਂ-ਦਿਨ ਵੱਧ ਰਹੇ ਅਪਰਾਧ ਤੇ ਦਲਿਤ ਵਰਗ 'ਤੇ ਹੋ ਰਹੇ ਅੱਤਿਆਚਾਰ ਅਤੇ ਹੋਰ ਸਮੱਸਿਆਵਾਂ ਸੰਬੰਧੀ ਦੱਸਿਆ ਗਿਆ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ਹਾਲ ਹੀ ਵਿਚ ਪੰਜਾਬ ਅੰਦਰ ਆਏ ਹੜ੍ਹਾਂ ਕਾਰਨ ਹੋਏ ਕਿਸਾਨਾਂ ਅਤੇ ਗ਼ਰੀਬ ਪਰਿਵਾਰਾਂ ਦੇ ਹੋਏ ਨੁਕਸਾਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ | ਸਰਬਜੀਤ ਕੌਰ ਬਰਾੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਦੀਆਂ ਨੀਤੀਆਂ ਤੋਂ ਨਾਖ਼ੁਸ਼ ਹਨ ਤੇ ਪੰਜਾਬ 'ਚ ਕਾਂਗਰਸੀ ਵਰਕਰਾਂ 'ਚ 2027 ਦੀਆਂ ਚੋਣਾਂ ਲਈ ਪੂਰਾ ਜੋਸ਼ ਹੈ |