ਪੰਜੇ ਕੇ ਉਤਾੜ, 26 ਸਤੰਬਰ (ਪੱਪੂ ਸੰਧਾ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਚਲਾਏ ਜਾ ਰਹੇ ਸੰਗਠਨ ਸਿਰਜਨ ਅਭਿਆਨ ਤਹਿਤ ਹਲਕਾ ਗੁਰੂਹਰਸਹਾਏ ਦੇ ਮੰਡੀ ਪੰਜੇ ਕੇ ਉਤਾੜ, ਹਾਜੀ ਬੇਟੂ ਰੋਡ ਵਿਖੇ 27 ਸਤੰਬਰ ਨੂੰ ਮੀਟਿੰਗ ਰੱਖੀ ਗਈ ਹੈ ਜਿਸ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਆਬਜ਼ਰਵਰ ਵਿਵੇਕ ਬਾਂਸਲ ਅਤੇ ਜ਼ਿਲ੍ਹਾ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਪਹੁੰਚਣਗੇ | ਇਹ ਜਾਣਕਾਰੀ ਹਲਕਾ ਗੁਰੂਹਰਸਹਾਏ ਦੇ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਮੈਂਬਰ ਪੀ.ਪੀ.ਸੀ.ਸੀ. ਨੇ ਦਿੱਤੀ | ਉਨ੍ਹਾਂ ਇਸ ਮੀਟਿੰਗ ਦੀ ਤਿਆਰੀ ਸਬੰਧੀ ਪਾਰਟੀ ਵਰਕਰਾਂ ਨਾਲ ਵਿਚਾਰ ਚਰਚਾ ਕੀਤੀ ਗਈ | ਗੁਰਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਅਭਿਆਨ ਪਾਰਟੀ ਦੀ ਸੰਗਠਨਕ ਢਾਂਚੇ ਨੂੰ ਬੁਨਿਆਦੀ ਪੱਧਰ 'ਤੇ ਮਜ਼ਬੂਤ ਕਰਨ ਲਈ ਹੈ |