13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੰਤ ਕਬੀਰ ਕਾਲਜ ਜ਼ੀਰਾ 'ਚ ਦਾਖ਼ਲੇ ਦਾ ਆਖ਼ਰੀ ਮੌਕਾ 30 ਤੱਕ <br/>

Ad Position 21
No active advertisement
ਅਜੀਤ ਡੈਸਕ 27-09-2025
ਜ਼ੀਰਾ, 26 ਸਤੰਬਰ (ਰਜਨੀਸ਼ ਕਥੂਰੀਆ)-ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਮਹੱਤਵਪੂਰਨ ਐਲਾਨ ਕੀਤਾ ਗਿਆ ਹੈ ਕਿ ਜਿਹੜੇ ਵਿਦਿਆਰਥੀ ਪੋਰਟਲ ਵਿਚ ਤਕਨੀਕੀ ਖ਼ਰਾਬੀ ਜਾਂ ਹੋਰ ਸਮੱਸਿਆ ਕਾਰਨ ਹੁਣ ਤੱਕ ਦਾਖ਼ਲਾ ਨਹੀਂ ਲੈ ਸਕੇ ਉਨ੍ਹਾਂ ਲਈ ਹੁਣ ਵੀ ਸੰਤ ਕਬੀਰ ਕਾਲਜ ਜ਼ੀਰਾ ਵਿਚ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ ਹੈ | ਕਾਲਜ ਵਲੋਂ ਵਿਦਿਆਰਥੀਆਂ ਨੂੰ 30 ਸਤੰਬਰ 2025 ਤੱਕ ਆਖ਼ਰੀ ਮੌਕਾ ਦਿੱਤਾ ਜਾ ਰਿਹਾ ਹੈ | ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਤੇ ਮੈਨੇਜਿੰਗ ਡਾਇਰੈਕਟਰ ਡਾ. ਸੁਖਦੇਵ ਸਿੰਘ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਇਸ ਮੌਕੇ ਦਾ ਪੂਰਾ ਲਾਭ ਲੈਂਦੇ ਹੋਏ ਸਮੇਂ ਸਿਰ ਦਾਖ਼ਲਾ ਕਰਵਾਇਆ ਜਾਵੇ | ਪਿ੍ੰਸੀਪਲ ਡਾ. ਵੀਰਪਾਲ ਸਿੰਘ ਨੇ ਦੱਸਿਆ ਕਿ ਐੱਸ.ਸੀ. ਸ਼੍ਰੇਣੀ ਦੇ ਵਿਦਿਆਰਥੀਆਂ ਲਈ ਸਾਰੇ ਕੋਰਸਾਂ ਵਿਚ ਮੁਫ਼ਤ ਦਾਖ਼ਲਾ ਪ੍ਰਦਾਨ ਕੀਤਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਤੇ ਹਸਪਤਾਲ ਫ਼ਿਰੋਜ਼ਪੁਰ ਵਿਖੇ 'ਹਾਰਮਨੀ ਵਣਯਮ' ਵਲੋਂ ਆਰਗੈਨਿਕ ਉਤਪਾਦਾਂ ਦੇ ਸੇਲ ਕਾ... ਅਗਲੀ ਖ਼ਬਰ ਸੰਗਠਨ ਸਿਰਜਨ ਅਭਿਆਨ ਤਹਿਤ ਕਾਂਗਰਸ ਵਲੋਂ ਮੰਡੀ ਪੰਜੇ ਕੇ ਉਤਾੜ ਵਿਖੇ ਮੀਟਿੰਗ ਅੱਜ <br/>
Ad Position 24