13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਿਸ਼ਵ ਪੰਜਾਬੀ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 27-09-2025
ਪੰਜੇ ਕੇ ਉਤਾੜ, 26 ਸਤੰਬਰ (ਪੱਪੂ ਸੰਧਾ)-ਸੈਮ ਇੰਟਰਨੈਸ਼ਨਲ ਸਕੂਲ ਸੈਦੇ ਕੇ ਮੋਹਨ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਦਿਵਸ ਨੂੰ ਸਮਰਪਿਤ ਵਿਸ਼ਵ ਪੰਜਾਬੀ ਦਿਵਸ ਮਨਾਇਆ ਗਿਆ | ਸਕੂਲ ਵਿਚ ਪੰਜਾਬੀ ਮਾਂ ਬੋਲੀ ਨਾਲ ਸਬੰਧਿਤ ਇੱਕ ਸਪੈਸ਼ਲ ਅਸੈਂਬਲੀ ਕਰਵਾਈ ਗਈ ਜਿਸ ਉਪਰੰਤ ਸਕੂਲ ਦੇ ਪ੍ਰਬੰਧਕਾਂ ਵਲੋਂ ਬੱਚਿਆਂ ਲਈ ਇਕ ਕਾਵਿ ਸੰਮੇਲਨ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਜਮਾਤਾਂ ਦੇ ਬੱਚਿਆਂ ਨੇ ਹਿੱਸਾ ਲੈਂਦੇ ਹੋਏ ਪੰਜਾਬੀ ਮਾਂ ਬੋਲੀ ਨਾਲ ਸੰਬੰਧਿਤ ਕਵਿਤਾਵਾਂ ਤੇ ਆਪਣੇ ਵਿਚਾਰ ਪੇਸ਼ ਕਰਕੇ ਇਸ ਪੋ੍ਰਗਰਾਮ ਨੂੰ ਸਿਖਰ 'ਤੇ ਪਹੁੰਚਾਇਆ | ਇਸ ਮੌਕੇ ਸਕੂਲ ਦੇ ਚੇਅਰਮੈਨ ਪਵਨ ਕੁਮਾਰ ਸਾਮਾ, ਡਾਇਰੈਕਟਰ ਗੋਲਡੀ ਸਾਮਾ ਤੇ ਪਿ੍ੰਸੀਪਲ ਅਖਿਲ ਗੁਗਲਾਨੀ ਵੀ ਮੌਜੂਦ ਸਨ | ਸਕੂਲ ਦੇ ਚੇਅਰਮੈਨ ਪਵਨ ਕੁਮਾਰ ਸਾਮਾ ਨੇ ਬੱਚਿਆਂ ਨੂੰ ਪੰਜਾਬੀ ਮਾਂ ਬੋਲੀ ਦੀ ਮਹਾਨਤਾ ਦੱਸਦੇ ਹੋਏ ਇਸ ਦਾ ਸਤਿਕਾਰ ਕਰਨ ਲਈ ਕਿਹਾ |
Ad Position 22
No active advertisement
ਪਿਛਲੀ ਖ਼ਬਰ ਪਿੰਡ ਜਮੀਤਪੁਰ ਢੇਰੂ ਵਿਖੇ ਸਾਲਾਨਾ ਮੇਲੇ 'ਤੇ ਬੰਗੜ ਹਸਪਤਾਲ ਵਲੋਂ ਮੁਫ਼ਤ ਮੈਡੀਕਲ ਕੈਂਪ <br/> ਅਗਲੀ ਖ਼ਬਰ ਪ੍ਰਵਾਸੀਆਂ ਤੇ ਪੰਜਾਬੀਆਂ ਦੇ ਕਲੇਸ਼ ਪਿੱਛੇ ਇਕ ਡੂੰਘੀ ਸਾਜ਼ਿਸ਼ ਕੰਮ ਕਰ ਰਹੀ ਹੈ-ਭਾਈ ਜਸਪਾਲ ਸਿੰਘ <br/>
Ad Position 24