ਫ਼ਿਰੋਜ਼ਪੁਰ, 26 ਸਤੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ ਫ਼ਿਰੋਜ਼ਪੁਰ ਦੇ ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਵਲੋਂ 'ਪੇਂਟਿੰਗ ਫ਼ਾਰ ਵੈਲਨੈਸ-ਮਾਨਸਿਕ ਸਿਹਤ ਲਈ ਇਕ ਸਮਗਰ ਦਰਸ਼ਨ' ਵਿਸ਼ੇ 'ਤੇ ਪੇਂਟਿੰਗ ਮੁਕਾਬਲੇ ਕਰਵਾਏ ਗਏ | ਇਸ ਪਹਿਲ ਦਾ ਉਦੇਸ਼ ਵਿਦਿਆਰਥੀਆਂ ਵਿਚ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨਾ ਅਤੇ ਉਨ੍ਹਾਂ ਨੂੰ ਕਲਾ ਦੇ ਮਾਧਿਅਮ ਰਾਹੀਂ ਆਪਣੀ ਰਚਨਾਤਮਿਕਤਾ ਅਤੇ ਭਾਵਨਾਵਾਂ ਨੂੰ ਪ੍ਰਗਟ ਕਰਨ ਲਈ ਪ੍ਰੇਰਿਤ ਕਰਨਾ ਸੀ | ਕਾਲਜ ਦੇ ਹਰੇ ਲੋਨ ਵਿਚ ਆਯੋਜਿਤ ਕੀਤੇ ਸੈਸ਼ਨ ਵਿਚ ਵਿਦਿਆਰਥਣਾਂ ਨੂੰ ਇਕ ਆਰਾਮਦਾਇਕ ਵਾਤਾਵਰਨ ਪ੍ਰਦਾਨ ਕੀਤਾ ਗਿਆ, ਤਾਂ ਜੋ ਉਹ ਤਣਾਅ ਮੁਕਤ ਹੋ ਕੇ ਆਪਣੀ ਊਰਜਾ ਦੁਬਾਰਾ ਪ੍ਰਾਪਤ ਕਰ ਸਕਣ | ਵਿਦਿਆਰਥਣਾਂ ਨੂੰ ਵੱਖ-ਵੱਖ ਪੇਂਟਿੰਗ ਤਕਨੀਕਾਂ, ਰੰਗਾਂ ਅਤੇ ਥੀਮਾਂ ਨਾਲ ਪ੍ਰਯੋਗ ਕਰਨ ਲਈ ਪ੍ਰੋਤਸਾਹਿਤ ਕੀਤਾ ਗਿਆ, ਜਿਸ ਨਾਲ ਉਨ੍ਹਾਂ ਨੇ ਸੁਤੰਤਰ ਅਭਿਵਿਅਕਤੀ ਦਾ ਅਨੁਭਵ ਕੀਤਾ | ਇਸ ਸੈਸ਼ਨ ਦਾ ਸੰਚਾਲਨ ਡਾ. ਲੀਨਾ ਕੱਕੜ, ਪ੍ਰਮੁੱਖ, ਪੋਸਟ ਗ੍ਰੈਜੂਏਟ ਕਾਮਰਸ ਵਿਭਾਗ ਅਤੇ ਸ੍ਰੀਮਤੀ ਪਿ੍ਯੰਕਾ ਰਹੇਜਾ ਸਹਾਇਕ ਪ੍ਰੋਫੈਸਰ ਵਲੋਂ ਕੀਤਾ ਗਿਆ, ਜਿਨ੍ਹਾਂ ਨੇ ਮਾਰਗਦਰਸ਼ਨ ਅਤੇ ਸਹਿਯੋਗ ਪ੍ਰਦਾਨ ਕੀਤਾ | ਇਹ ਪੇਂਟਿੰਗ ਸੈਸ਼ਨ ਦੁਆਰਾ ਵਿਦਿਆਰਥੀਆਂ ਨੂੰ ਰਚਨਾਤਮਿਕ ਅਭਿਵਿਅਕਤੀ ਅਤੇ ਮਾਨਸਿਕ ਆਰਾਮ ਦਾ ਵਿਲੱਖਣ ਮੌਕਾ ਮਿਲਿਆ | ਇਸ ਨੇ ਕਲਾ ਚਿਕਿਤਸਾ ਰਾਹੀਂ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਦੇ ਫ਼ਾਇਦੇ ਉਜਾਗਰ ਕੀਤੇ | ਪਿ੍ੰਸੀਪਲ ਡਾ. ਸੰਗੀਤਾ ਦੁਆਰਾ ਪ੍ਰੋਗਰਾਮ ਵਿਚ ਪਹੁੰਚ ਕੇ ਵਿਦਿਆਰਥਣਾਂ ਵਲੋਂ ਬਣਾਈਆਂ ਕਲਾ ਰਚਨਾਵਾਂ ਦੀ ਪ੍ਰਸ਼ੰਸਾ ਕੀਤੀ ਗਈ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ | ਉਨ੍ਹਾਂ ਨੇ ਵਿਦਿਆਰਥਣਾਂ ਨੂੰ ਕਾਲਜ ਵਿਚ ਹੋਣ ਵਾਲੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ | ਪ੍ਰੋਗਰਾਮ ਦੇ ਸਫਲ ਆਯੋਜਨ 'ਤੇ ਡਾ. ਸੰਗੀਤਾ ਨੇ ਵਿਭਾਗ ਦੀ ਪ੍ਰਮੁੱਖ ਡਾ. ਲੀਨਾ ਕੱਕੜ, ਪਿ੍ਯੰਕਾ ਰਹੇਜਾ, ਸਹਾਇਕ ਪ੍ਰੋਫੈਸਰ ਅਤੇ ਵਿਭਾਗ ਦੇ ਸਮੂਹ ਅਧਿਆਪਕਾਂ ਨੂੰ ਵਧਾਈ ਦਿੱਤੀ |