22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਸਟਾਫ਼ ਨਰਸਿਜ਼ ਵੈੱਲਫੇਅਰ ਐਸੋਸੀਏਸ਼ਨ ਨੇ ਖੋਲਿ੍ਹਆ ਸਰਕਾਰ ਖ਼ਿਲਾਫ਼ ਮੋਰਚਾ <br/>

Ad Position 21
No active advertisement
ਅਜੀਤ ਡੈਸਕ 28-09-2025
ਫ਼ਿਰੋਜ਼ਪੁਰ, 27 ਸਤੰਬਰ (ਰਾਕੇਸ਼ ਚਾਵਲਾ)- ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਨੂੰ ਨਾ ਸਹਾਰਦੇ ਹੋਏ ਲੰਬੇ ਸਮੇਂ ਤੋਂ ਲਟਕਦੀ ਆ ਰਹੀ 4600 ਗ੍ਰੇਡ ਪੇ ਦੀ ਬਹਾਲੀ ਦੀ ਮੰਗ ਨੂੰ ਲੈ ਕੇ ਪਿਛਲੇ ਦਿਨੀਂ ਅੰਕੁਰ ਨਾਮਕ ਸਟਾਫ਼ ਨਰਸ ਮੇਲ ਵਲੋਂ ਰਜਿੰਦਰਾ ਹਸਪਤਾਲ ਪਟਿਆਲਾ ਦੀ ਚੌਥੀ ਮੰਜ਼ਿਲ 'ਤੇ ਜਾ ਕੇ ਆਤਮਦਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ | ਉਪਰੰਤ ਰਜਿੰਦਰਾ ਹਸਪਤਾਲ ਪਟਿਆਲਾ ਦੇ ਸਮੂਹ ਨਰਸਿੰਗ ਸਟਾਫ਼ ਵਲੋਂ ਇਕੱਠੇ ਹੋ ਕੇ ਨਰਸਿੰਗ ਕਰਮਚਾਰੀ ਦੇ ਹੱਕ ਵਿਚ ਮੋਰਚਾ ਖੋਲ੍ਹਣ ਦਾ ਐਲਾਨ ਕੀਤਾ ਸੀ ਜਿਸ ਤਹਿਤ ਨਰਸਿੰਗ ਐਸੋਸੀਏਸ਼ਨ ਦੀ ਕਾਲ 'ਤੇ ਸਟਾਫ਼ ਨਰਸਿਜ਼ ਵੈੱਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਸੂਬਾ ਪੱਧਰ 'ਤੇ ਸੂਬਾ ਪ੍ਰਧਾਨ ਕੁਲਵਿੰਦਰ ਕੌਰ ਕੰਵਲ ਤੇ ਸੂਬਾ ਮੀਤ ਪ੍ਰਧਾਨ ਸੁਖਜਾਦ ਸਿੰਘ ਦੀ ਅਗਵਾਈ ਵਿਚ ਧਰਨੇ ਦਿੱਤੇ ਗਏ | ਇਸੇ ਦੌਰਾਨ ਵੱਖ-ਵੱਖ ਅਧਿਕਾਰੀਆਂ ਨਾਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮੀਟਿੰਗ ਕੀਤੀ ਗਈ ਜਿਸ ਵਿਚ ਪੰਜਾਬ ਸਰਕਾਰ ਦੇ ਅਧਿਕਾਰੀਆਂ ਨੇ ਵਿਸ਼ਵਾਸ ਦਿਵਾਇਆ ਕਿ 4600 ਗ੍ਰੇਡ ਪੇ-ਬਹਾਲੀ ਲਈ ਦੋ ਦਿਨ ਦਾ ਸਮਾਂ ਦਿੱਤਾ ਜਾਵੇ | ਬੈਠਕ ਦੌਰਾਨ ਹਾਜ਼ਰ ਹੋਏ ਮੈਂਬਰਾਂ ਨੇ ਕਿਹਾ ਕਿ ਜੇਕਰ ਸਰਕਾਰ ਦੋ ਦਿਨ ਅੰਦਰ 4600 ਗ੍ਰੇਡ ਪੇ ਨੂੰ ਬਹਾਲ ਨਹੀਂ ਕਰਦੀ ਤਾਂ ਇਹ ਮੋਰਚਾ ਪੂਰੇ ਸੂਬੇ ਪੰਜਾਬ 'ਚ ਖੋਲ੍ਹ ਦਿੱਤਾ ਜਾਵੇਗਾ | ਗੱਲਬਾਤ ਕਰਦਿਆਂ ਸਟਾਫ਼ ਨਰਸਿਸ ਵੈੱਲਫੇਅਰ ਐਸੋਸੀਏਸ਼ਨ ਆਫ਼ ਪੰਜਾਬ ਦੇ ਸੂਬਾ ਪੈ੍ਰੱਸ ਸਕੱਤਰ ਜਸਵਿੰਦਰ ਸਿੰਘ ਕੌੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਆਪਣੀਆਂ ਮੁਲਾਜ਼ਮ ਮਾਰੂ ਨੀਤੀਆਂ ਤਹਿਤ ਸਿਹਤ ਵਿਭਾਗ ਨੂੰ ਵੱਖ-ਵੱਖ ਸ਼੍ਰੇਣੀਆਂ ਤੇ ਵੱਖ-ਵੱਖ ਕੇਡਰਾਂ ਵਿਚ ਵੰਡ ਦਿੱਤਾ ਹੈ ਤੇ ਨਰਸਿੰਗ ਕੇਡਰ ਨੂੰ ਪਹਿਲਾਂ ਹੀ ਵੱਖ-ਵੱਖ ਗਰੇਡਾਂ ਵਿਚ ਅੰਦਰ ਵੰਡਿਆ ਗਿਆ ਹੈ ਤੇ ਹੁਣ ਕੋਝੀ ਚਾਲ ਚੱਲ ਕੇ ਸਰਕਾਰ ਨੇ ਪਿਛਲੇ ਕੁੱਝ ਸਾਲਾਂ ਤੋਂ ਡੀ.ਆਰ.ਐੱਮ.ਈ. ਤੇ ਡੀ.ਐੱਚ.ਐੱਸ. ਅੰਦਰ ਵੰਡ ਦਿੱਤਾ ਹੈ ਜਿਸ ਕਾਰਨ ਮੁਲਾਜ਼ਮਾਂ ਉੱਤੇ ਵੱਖੋ ਵੱਖਰੇ ਸਰਵਿਸ ਰੂਲ ਥੋਪਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਜੋ ਬਰਦਾਸ਼ਤ ਨਹੀਂ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਪਣੇ ਵਲੋਂ ਛੇਵੇਂ ਪੇ ਕਮਿਸ਼ਨ ਵਿਚ ਸੋਧ ਕਰਦਿਆਂ ਬੜੀ ਚਲਾਕੀ ਨਾਲ ਸਟਾਫ਼ ਨਰਸਾਂ ਦਾ 4600 ਗ੍ਰੇਡ ਪੇ ਤੋਂ ਘੱਟ ਕਰਕੇ 3200 ਗ੍ਰੇਡ ਪੇ ਕਰ ਦਿੱਤਾ ਤੇ 20/7/ 2020 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਦਾ ਗ੍ਰੇਡ 2800 ਫਿਕਸ ਕਰ ਦਿੱਤਾ ਗਿਆ ਜਿਸ ਦਾ ਖ਼ਮਿਆਜ਼ਾ ਪੂਰਾ ਨਰਸਿੰਗ ਕੇਡਰ ਭੁਗਤ ਰਿਹਾ ਹੈ | ਗੱਲਬਾਤ ਕਰਦਿਆਂ ਜਸਵਿੰਦਰ ਸਿੰਘ ਕੌੜਾ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੂਰੇ ਪੰਜਾਬ ਦੇ ਸਿਵਲ ਹਸਪਤਾਲਾਂ, ਸਬ ਜ਼ਿਲ੍ਹਾ ਹਸਪਤਾਲ, ਸੀ.ਐੱਚ.ਸੀ. ਤੇ ਪੀ.ਐੱਚ.ਸੀ. ਵਿਚ ਵੱਖ-ਵੱਖ ਥਾਵਾਂ 'ਤੇ ਸਮੂਹ ਨਰਸਿੰਗ ਸਟਾਫ਼ ਵਲੋਂ ਕਾਲੇ ਬਿੱਲੇ ਲਾ ਕੇ ਡਿਊਟੀਆਂ 'ਤੇ ਬੈਠਿਆ ਗਿਆ ਤੇ ਇਕ ਹੀ ਮੰਗ 4600 ਗ੍ਰੇਡ ਪੇ ਦੀ ਬਹਾਲੀ ਲਈ ਜੀ ਜਾਨ ਲਾਉਣ ਦਾ ਫ਼ੈਸਲਾ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਜੇਕਰ ਸਰਕਾਰ ਆਪਣੇ ਅਧਿਕਾਰੀਆਂ ਵਲੋਂ ਨਰਸਿੰਗ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਹੋਈ ਮੀਟਿੰਗ ਵਿਚ ਦਿੱਤੇ ਗਏ ਵਿਸ਼ਵਾਸ ਨੂੰ ਪੂਰਾ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿਚ ਮੋਰਚਾ ਪੂਰੇ ਪੰਜਾਬ ਦੇ ਹਸਪਤਾਲਾਂ ਨੂੰ ਬੰਦ ਕਰਨ ਲਈ ਖੋਲਿ੍ਹਆ ਜਾ ਸਕਦਾ ਹੈ ਤੇ ਸ਼ਹਿਰ ਵਿਚ ਰੈਲੀਆਂ ਕੀਤੀਆਂ ਜਾ ਸਕਦੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਏ.ਐੱਨ.ਟੀ.ਐੱਫ. ਵਲੋਂ ਹੈਰੋਇਨ ਸਪਲਾਈ ਕਰਨ ਜਾਂਦੇ ਦੋ ਨਸ਼ਾ ਤਸਕਰ ਗਿ੍ਫ਼ਤਾਰ, 4 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/... ਅਗਲੀ ਖ਼ਬਰ ਹੜ੍ਹ ਪੀੜਤ ਕਿਸਾਨ ਸੰਘਰਸ਼ ਕਮੇਟੀ ਨੇ ਜਥੇਬੰਦੀਆਂ ਦੇ ਸਹਿਯੋਗ ਨਾਲ ਹਰੀਕੇ ਨਹਿਰ 'ਤੇ ਲਗਾਇਆ ਧਰਨਾ <br/>
Ad Position 24