22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2025

ਏ.ਐੱਨ.ਟੀ.ਐੱਫ. ਵਲੋਂ ਹੈਰੋਇਨ ਸਪਲਾਈ ਕਰਨ ਜਾਂਦੇ ਦੋ ਨਸ਼ਾ ਤਸਕਰ ਗਿ੍ਫ਼ਤਾਰ, 4 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ <br/>

Ad Position 21
No active advertisement
ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਏ.ਐੱਨ.ਟੀ.ਐੱਫ. ਦੇ ਏ.ਆਈ.ਜੀ. ਸੋਹਨ ਲਾਲ ਸੋਨੀ ਤੇ ਹੋਰ ਅਧਿਕਾਰੀ ਅਤੇ ਫੜੇ ਗਏ ਦੋਸ਼ੀ ਪੁਲਿਸ ਪਾਰਟੀ ਨਾਲ | ਅਜੀਤ ਤਸਵੀਰ <br/> 28-09-2025
ਫ਼ਿਰੋਜ਼ਪੁਰ, 27 ਸਤੰਬਰ (ਗੁਰਿੰਦਰ ਸਿੰਘ)- ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕਰਦਿਆਂ ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਵਲੋਂ ਦੋ ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਕਿੱਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਹੈ | ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਏ.ਐੱਨ.ਟੀ.ਐੱਫ. ਦੇ ਏ.ਆਈ.ਜੀ. ਸੋਹਨ ਲਾਲ ਸੋਨੀ ਨੇ ਦੱਸਿਆ ਕਿ ਸਪੈਸ਼ਲ ਡੀ.ਜੀ.ਪੀ ਤੇ ਏ.ਡੀ.ਜੀ.ਪੀ. ਏ.ਐੱਨ.ਟੀ.ਐੱਫ. ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਐੱਨ.ਟੀ.ਐੱਫ. ਫ਼ਿਰੋਜ਼ਪੁਰ ਰੇਂਜ ਦੀ ਟੀਮ ਵਲੋਂ ਹੈਰੋਇਨ ਸਪਲਾਈ ਕਰਨ ਵਾਲੇ 2 ਦੋਸ਼ੀਆਂ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਚਰਨਜੀਤ ਸਿੰਘ ਉਰਫ਼ ਚੰਨਾ ਵਾਸੀ ਘੋੜ ਮੁਹੱਲਾ ਨੇੜੇ ਕਾਲਜ ਪਿੰਡ ਮਨਸੂਰਦੇਵਾ ਥਾਣਾ ਸਿਟੀ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਮਨਪ੍ਰੀਤ ਸਿੰਘ ਉਰਫ਼ ਕਾਲੂ ਪੁੱਤਰ ਗੁਰਮੇਲ ਸਿੰਘ ਵਾਸੀ ਪਿੰਡ ਮਨਸੂਰ ਦੇਵਾ ਥਾਣਾ ਸਿਟੀ ਜ਼ੀਰਾ ਜ਼ਿਲ੍ਹਾ ਫ਼ਿਰੋਜ਼ਪੁਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 4 ਕਿੱਲੋ 25 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀਆਂ ਖ਼ਿਲਾਫ਼ ਥਾਣਾ ਏ.ਐਨ.ਟੀ.ਐਫ. ਮੋਹਾਲੀ ਵਿਖੇ ਐੱਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ | ਜਾਂਚ ਟੀਮ ਤਕਨੀਕੀ ਸੈੱਲ ਤੇ ਜ਼ਮੀਨੀ ਸੂਤਰਾਂ ਦੀ ਮਦਦ ਨਾਲ ਇਸ ਨਸ਼ਾ ਤਸਕਰੀ ਨੈੱਟਵਰਕ ਦੇ ਪਿਛਲੇ ਤੇ ਅਗਲੇ ਲਿੰਕਾਂ ਦਾ ਪਤਾ ਲਗਾ ਰਹੀ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦੇ ਆਧਾਰ 'ਤੇ ਹੋਰ ਗਿ੍ਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ | ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਦੇ ਇਸ ਧੰਦੇ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ | ਇਸ ਮੌਕੇ ਡੀ.ਐੱਸ.ਪੀ. ਭੁਪਿੰਦਰ ਸਿੰਘ ਗਿੱਲ ਤੇ ਡੀ.ਐੱਸ.ਪੀ. ਪੀ.ਪੀ. ਐੱਸ ਸੰਧੂ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ 'ਚ ਸ਼ਹੀਦ ਰਾਜਗੁਰੂ ਦੇ ਬੁੱਤ ਦਾ ਅਪਮਾਨ, ਸਰਕਾਰ, ਪ੍ਰਸ਼ਾਸਨ ਤੇ ਸੰਬੰਧਤ ਐੱਨ.ਜੀ.ਓ. ਬੇਖ਼ਬਰ <br/> ਅਗਲੀ ਖ਼ਬਰ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਸਟਾਫ਼ ਨਰਸਿਜ਼ ਵੈੱਲਫੇਅਰ ਐਸੋਸੀਏਸ਼ਨ ਨੇ ਖੋਲਿ੍ਹਆ ਸਰਕਾਰ ਖ਼ਿਲਾਫ਼ ਮੋਰਚਾ <br/>
Ad Position 24