ਘਰ 'ਚੋਂ ਲਾਇਸੰਸੀ ਰਿਵਾਲਵਰ ਚੋਰੀ
ਅਜੀਤ ਡੈਸਕ
28-09-2025
ਮੱਲਾਂਵਾਲਾ, 27 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਅਧੀਨ ਆਉਂਦੇ ਪਿੰਡ ਜੌੜਾ ਵਿਖੇ ਇਕ ਘਰ 'ਚੋਂ ਲਾਇਸੰਸੀ ਰਿਵਾਲਵਰ 32 ਬੋਰ ਚੋਰੀ ਹੋਣ ਦੀ ਖ਼ਬਰ ਹੈ | ਸੁਖਵਿੰਦਰ ਸਿੰਘ ਪੁੱਤਰ ਭਾਨ ਸਿੰਘ ਵਾਸੀ ਪਿੰਡ ਜੋੜਾ ਨੇ ਪੁਲਿਸ ਨੂੰ ਸ਼ਿਕਾਇਤ ਦਰਜ ਕਰਵਾਈ ਕਿ ਨਵੰਬਰ 2024 ਵਿਚ ਉਹ ਪਰਿਵਾਰ ਸਮੇਤ ਕਿਸੇ ਰਿਸ਼ਤੇਦਾਰੀ 'ਚ ਗਿਆ ਸੀ, ਮਗਰੋਂ ਜਦ ਘਰ ਵਾਪਸ ਆਏ ਤਾਂ ਉਸ ਦਾ ਲਾਇਸੰਸੀ ਰਿਵਾਲਵਰ 32 ਬੋਰ ਘਰ 'ਚੋਂ ਚੋਰੀ ਹੋ ਗਿਆ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ |