ਫ਼ਿਰੋਜ਼ਪੁਰ, 27 ਸਤੰਬਰ (ਸੁਖਵਿੰਦਰ ਸਿੰਘ)- ਆਮ ਆਦਮੀ ਪਾਰਟੀ ਅਤੇ ਭਾਜਪਾ ਪਾਰਟੀ ਨੂੰ ਛੱਡ ਕੇ ਪਿੰਡ ਕੁਤਬੇ ਵਾਲਾ ਦੇ ਸੈਂਕੜੇ ਪਰਿਵਾਰ ਕਾਂਗਰਸ ਪਾਰਟੀ ਵਿਚ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਰਹਿਨੁਮਾਈ ਹੇਠ ਸ਼ਾਮਿਲ ਹੋਏ | ਇਸ ਬਾਰੇ ਜਾਣਕਾਰੀ ਦਿੰਦਿਆਂ ਕਾਂਗਰਸ ਕਮੇਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਛਾਬੜਾ ਨੇ ਦੱਸਿਆ ਕਿ ਜੱਗਾ ਸਿੰਘ, ਸ਼ਰਵਣ ਸਿੰਘ, ਗੁਰਜੰਟ ਸਿੰਘ, ਹਰਨੇਕ ਸਿੰਘ, ਮਲੂਕ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਮਹਿਲ ਸਿੰਘ, ਪਿੱਪਲ ਸਿੰਘ ਅਤੇ ਬਲਜੀਤ ਸਿੰਘ ਨੂੰ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਕਾਂਗਰਸ ਪਾਰਟੀ ਦਾ ਸਿਰੋਪਾਉ ਪਾ ਕੇ ਸਵਾਗਤ ਕੀਤਾ | ਜੱਗਾ ਸਿੰਘ, ਸ਼ਰਵਣ ਸਿੰਘ, ਗੁਰਜੰਟ ਸਿੰਘ, ਹਰਨੇਕ ਸਿੰਘ, ਮਲੂਕ ਸਿੰਘ, ਬਲਜਿੰਦਰ ਸਿੰਘ, ਗੁਰਵਿੰਦਰ ਸਿੰਘ, ਮਹਲ ਸਿੰਘ, ਪਿੱਪਲ ਸਿੰਘ ਅਤੇ ਬਲਜੀਤ ਸਿੰਘ ਨੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੂੰ ਭਰੋਸਾ ਦਵਾਇਆ ਕਿ ਉਹ ਪੂਰੀ ਤਨਦੇਹੀ ਅਤੇ ਸੱਚੀ ਨਿਸ਼ਠਾ ਨਾਲ ਪਾਰਟੀ ਦਾ ਕੰਮ ਕਰਨਗੇ | ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਹੀ ਸਾਰੇ ਵਰਗਾਂ ਨੂੰ ਨਾਲ ਲੈ ਕੇ ਚੱਲਦੀ ਆਈ ਹੈ ਤੇ ਅੱਗੇ ਵੀ ਸਭ ਨੂੰ ਨਾਲ ਲੈ ਕੇ ਚੱਲੇਗੀ | ਇਸ ਮੌਕੇ ਪੂਰਵ ਪਲੈਨਿੰਗ ਕਮੇਟੀ ਦੇ ਚੇਅਰਮੈਨ ਮਾਸਟਰ ਗੁਲਜ਼ਾਰ ਸਿੰਘ, ਨਗਰ ਕੌਂਸਲ ਪ੍ਰਧਾਨ ਰੋਹਿਤ ਉਰਫ਼ ਰਿੰਕੂ ਗਰੋਵਰ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਸਾਬਕਾ ਚੇਅਰਮੈਨ ਬਲਾਕ ਕਮੇਟੀ ਬਲਬੀਰ ਬਾਠ, ਸਰਵਣ ਸਿੰਘ ਨੰਬਰਦਾਰ, ਯੂਥ ਕਾਂਗਰਸ ਕਮੇਟੀ ਹਲਕਾ ਸ਼ਹਿਰੀ ਬੱਲੀ ਸਿੰਘ, ਸਰਪੰਚ ਬਲਜਿੰਦਰ ਸਿੰਘ, ਲਖਵਿੰਦਰ ਸਿੰਘ ਠੇਕੇਦਾਰ, ਯਾਦਵਿੰਦਰ ਸਿੰਘ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ |